Sunday, May 19, 2024

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ

ਅਮਰੀਕ ਸਿੰਘ | March 01, 2023 12:16 PM

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਸੁਸਾਇਟੀ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਸਮਾਗਮ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ (ਪੀਐਸਸੀਐਸਟੀ) ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ਵ ਭਾਈਚਾਰੇ ਦੇ ਭਲੇ ਲਈ ਵਿਗਿਆਨ ਵਿਸ਼ੇ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਕਰਵਾਏ ਗਏ। ਯੂਨੀਵਰਸਿਟੀ ਕੈਂਪਸ ਅਤੇ ਖੇਤਰ ਦੇ ਵੱਖ-ਵੱਖ ਕਾਲਜਾਂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਪੇਂਟਿੰਗ, ਮਾਡਲ ਮੇਕਿੰਗ ਅਤੇ ਪੋਸਟਰ ਪੇਸ਼ਕਾਰੀ ਵਰਗੀਆਂ ਗਤੀਵਿਧੀਆਂ ਵਿੱਚ ਭਾਗ ਲਿਆ।
ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ਬਾਰੇ ਦਸਦਿਆਂ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ, ਡਾ. ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਸਾਨੂੰ ਮਹਾਨ ਭਾਰਤੀ ਵਿਗਿਆਨੀਆਂ ਦੀਆਂ ਪ੍ਰਾਪਤੀਆਂ ਦੀ ਲਗਾਤਾਰ ਯਾਦ ਦਿਵਾਉਂਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਾਰਗ `ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਵਿਭਾਗ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਪਲਕ ਨੇ `ਬਾਇਓ-ਆਰਥੋਗੋਨਲ ਕੈਮਿਸਟਰੀ` `ਤੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ।
ਕੈਮਿਸਟਰੀ ਵਿਭਾਗ ਤੋਂ ਹੀ ਪ੍ਰੋ. ਕਮਲਜੀਤ ਸਿੰਘ ਨੇ "ਇੰਡੀਆ ਏ ਨੇਸ਼ਨ ਵਿਦ ਐਮਬੀਸ਼ਨ" ਵਿਸ਼ੇ `ਤੇ ਆਪਣੇ ਜਾਣਕਾਰੀ ਭਰਪੂਰ ਲੈਕਚਰ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਾਰੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਅਤੇ ਪੋਸਟਰ ਮੇਕਿੰਗ, ਮਾਡਲ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਵੰਦਨਾ ਭੱਲਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਾਈਸ ਚਾਂਸਲਰ ਪ੍ਰੋ. ਡਾ: ਜਸਪਾਲ ਸਿੰਘ ਸੰਧੂ ਵੱਲੋਂ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਪ੍ਰੇਰਨਾ ਅਤੇ ਮਦਦ ਲਈ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ