Sunday, May 19, 2024

Campus Buzz

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

PUNJAB NEWS EXPRESS | May 06, 2023 09:11 PM

ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ
ਚੰਡੀਗੜ੍ਹ, : 
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਤੀਜੀ ਕਾਨਵੋਕੇਸ਼ਨ ਦੌਰਾਨ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।

ਸਮਾਗਮ ਦੌਰਾਨ ਜਿੱਥੇ ਭਾਰਤੀ ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਮੁਲ ਦੇ ਸਾਬਕਾ ਪ੍ਰਬੰਧਕੀ ਨਿਰਦੇਸ਼ਕ ਸ. ਰੁਪਿੰਦਰ ਸਿੰਘ ਸੋਢੀ ਨੂੰ ਦੇਸ਼ ਦੇ ਸਹਿਕਾਰਤਾ ਅਤੇ ਡੇਅਰੀ ਉਦਯੋਗ ਵਿੱਚ ਪਾਏ ਸ਼ਲਾਘਾਯੋਗ ਯੋਗਦਾਨ ਲਈ ਪੀਐਚ.ਡੀ ਦੀ ਆਨਰੇਰੀ ਡਿਗਰੀ ਨਾਲ ਨਿਵਾਜਿਆ ਗਿਆ, ਉਥੇ ਆਪਣੇ ਅਕਾਦਮਿਕ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫਿਕੇਟ ਅਤੇ 17 ਗੋਲਡ ਮੈਡਲ ਪ੍ਰਦਾਨ ਕੀਤੇ ਗਏ।

ਯੂਨੀਵਰਸਿਟੀ ਦੇ ਸਖ਼ਤ ਅਕਾਦਮਿਕ ਅਤੇ ਖੋਜ ਪ੍ਰੋਗਰਾਮਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪਣਾ ਕਾਰਜ ਕਰਨ ਜਿਸ ਨਾਲ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਉੱਚੇ ਨਤੀਜੇ ਮਿਲਣਗੇ। ਉਨ੍ਹਾਂ ਕਿਹਾ ਕਿ ਪੇਸ਼ੇਵਰਾਨਾ ਜੀਵਨ ਵਿੱਚ ਕਈ ਚੁਣੌਤੀਆਂ ਆਉਣਗੀਆਂ ਪਰ ਉਹ ਆਪਣੇ ਸਿਧਾਂਤਾਂ ’ਤੇ ਕਾਇਮ ਰਹਿਣ।ਉਨ੍ਹਾਂ ਮਾਤ-ਭਾਸ਼ਾ ਦੀ ਮਹੱਤਤਾ ਸਬੰਧੀ ਉਚੇਚਾ ਜ਼ਿਕਰ ਕੀਤਾ ਕਿ ਆਪਣੀ ਭਾਸ਼ਾ ਦੀ ਸੁਚੱਜੀ ਵਰਤੋਂ ਨਾਲ ਵੱਡੇ ਟੀਚੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਆਪਣੇ ਸੰਬੋਧਨ ਦੌਰਾਨ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੂਨੀਵਰਸਿਟੀ ਆਪਣੀ ਗੁਣਵੱਤਾ ਭਰਪੂਰ ਵਿਦਿਆ ਰਾਹੀਂ ਬਹੁਤ ਉੱਚ ਪੱਧਰ ਦੇ ਪੇਸ਼ੇਵਰ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਯੋਗਦਾਨ ਨਾਲ ਪਸ਼ੂ ਪਾਲਣ ਖੇਤਰ ਹੋਰ ਬੁਲੰਦੀਆਂ ਛੁਹੇਗਾ ਅਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਹੋਰ ਵਧੇਰੇ ਯੋਗਦਾਨ ਪਾਏਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੜਕੀਆਂ ਵਿੱਦਿਅਕ ਖੇਤਰ ਵਿੱਚ ਬਹੁਤ ਮਾਅਰਕੇ ਭਰਪੂਰ ਕੰਮ ਕਰ ਰਹੀਆਂ ਹਨ। ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਕਿਉਂਕਿ ਉਹ ਵੀ ਮੁੰਡਿਆਂ ਵਾਂਗ ਪਰਿਵਾਰ ਦਾ ਥੰਮ੍ਹ ਹਨ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਾਨਵੋਕੇਸ਼ਨ ਰਿਪੋਰਟ ਵਿੱਚ ਯੂਨੀਵਰਸਿਟੀ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਦਾ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਅਧਿਆਪਕ ਅਤੇ ਕਰਮਚਾਰੀ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਲਈ ਉੱਘਾ ਯੋਗਦਾਨ ਪਾ ਰਹੇ ਹਨ। ਯੂਨੀਵਰਸਿਟੀ ਦੇ ਵੱਖੋ-ਵੱਖਰੇ ਛੋਟੇ-ਵੱਡੇ ਕੋਰਸਾਂ ਵਿੱਚ 2200 ਤੋਂ ਵਧੇਰੇ ਵਿਦਿਆਰਥੀਆਂ ਸਿੱਖਿਆ ਹਾਸਿਲ ਕਰ ਰਹੇ ਹਨ। ਯੂਨੀਵਰਸਿਟੀ ਰਾਸ਼ਟਰੀ ਪੱਧਰ ’ਤੇ 74 ਖੋਜ ਪ੍ਰਾਜੈਕਟਾਂ ’ਤੇ ਕੰਮ ਕਰ ਰਹੀ ਹੈ। ਆਧੁਨਿਕ ਸੂਚਨਾ-ਸੰਚਾਰ ਸੰਦਾਂ ਰਾਹੀਂ ਸੰਸਥਾ ਵੱਲੋਂ ਹਰੇਕ ਪੱਧਰ ’ਤੇ ਕਿਸਾਨਾਂ ਅਤੇ ਸਮਾਜ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਸ. ਰੁਪਿੰਦਰ ਸਿੰਘ ਸੋਢੀ ਨੇ ਡਾਕਟਰੇਟ ਦੀ ਡਿਗਰੀ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਦਮ ਕੀਤਿਆਂ ਜ਼ਿੰਦਗੀ ਵਿੱਚ ਹਰੇਕ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦੇ ਕਈ ਤਜਰਬੇ ਅਤੇ ਯਾਦਾਂ ਸਾਂਝੀਆਂ ਕੀਤੀਆਂ।

ਰਜਿਸਟਰਾਰ ਡਾ. ਹਰਮਨਜੀਤ ਸਿੰਘ ਬਾਂਗਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕੁੱਲ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਸੋਨ ਤਮਗ਼ੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡਾਕਟਰ ਆਫ਼ ਫ਼ਿਲਾਸਫ਼ੀ, ਮਾਸਟਰ ਆਫ਼ ਵੈਟਰਨਰੀ ਸਾਇੰਸ, ਮਾਸਟਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਮਾਸਟਰ ਆਫ਼ ਫ਼ਿਸ਼ਰੀਜ਼ ਸਾਇੰਸ, ਮਾਸਟਰ ਆਫ਼ ਵੈਟਰਨਰੀ ਸਾਇੰਸ/ਮਾਸਟਰ ਆਫ਼ ਸਾਇੰਸ (ਬਾਇਉਟੈਕਨਾਲੌਜੀ), ਬੈਚਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ, ਬੈਚਲਰ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੌਜੀ, ਬੈਚਲਰ ਆਫ਼ ਫ਼ਿਸ਼ਰੀਜ਼ ਸਾਇੰਸ ਅਤੇ ਬੈਚਲਰ ਆਫ਼ ਬਾਇਉਟੈਕਨਾਲੌਜੀ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ, ਯੂਨੀਵਰਸਿਟੀ ਅਧਿਕਾਰੀਆਂ, ਮੋਹਤਬਰ ਸ਼ਖ਼ਸੀਅਤਾਂ ਅਤੇ ਅਧਿਆਪਕਾਂ ਨੇ ਭਰਵੇਂ ਰੂਪ ਵਿੱਚ ਕਾਨਵੋਕੇਸ਼ਨ ਵਿੱਚ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ