Sunday, May 19, 2024

Health

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

PUNJAB NEWS EXPRESS | March 12, 2023 06:28 AM

- ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ, : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।
ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Health

ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਢੁਕਵੀਂ ਨੀਂਦ ਬਹੁਤ ਜ਼ਰੂਰੀਃ ਡਾ. ਤਨੂੰ ਸਿੰਗਲਾ 

ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 

ਸਿਹਤ ਵਿਭਾਗ ਵੱਲੋ ਸਵਾਇਨ ਫਲੂ ਸਬੰਧੀ ਐਡਵਾਇਜਰੀ ਜਾਰੀ, ਸਵਾਈਨ ਫਲੂ ਤੋਂ ਘਬਰਾਉਣਾ ਨਹੀਂ,ਸਾਵਧਾਨੀਆਂ ਦਾ ਪਾਲਣ ਕਰੋ: ਡਾ ਕਵਿਤਾ ਸਿੰਘ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ

ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਜਾਰੀ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ. ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ