Monday, May 06, 2024

Punjab

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

PUNJAB NEWS EXPRESS | April 17, 2024 08:07 PM
ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24, 000 ਰੁਪਏ 
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿੱਚ ਦਰਜ ਇੱਕ ਪੁਲਿਸ ਕੇਸ ਵਿੱਚ ਉਸਦਾ ਪੱਖ ਲੈਣ ਬਦਲੇ 65, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24, 000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24, 000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ