Sunday, May 19, 2024

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

PUNJAB NEWS EXPRESS | May 03, 2024 03:36 PM

 ਅੰਮ੍ਰਿਤਸਰ:  ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸਬੰਧਿਤ ਪੱਤਰਕਾਰਾਂ ਨੇ ਸਥਾਨਕ ਸ਼ਹਿਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਤੇ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਦਾ ਹੱਲ ਤੁਰੰਤ ਕੀਤਾ ਜਾਵੇ, ਪੱਤਰਕਾਰਾਂ ਦੀਆਂ ਲੰਮੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੇ ਨਾਲ ਨਾਲ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕੀਤਾ ਜਾਵੇ ਕਿਉਕਿ ਉਸ ਦੀ ਗ੍ਰਿਫਤਾਰੀ ਸਿਆਸਤ ਤੋਂ ਪ੍ਰੇਰਿਤ ਹੈ।

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਪੱਤਰਕਾਰਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਭੰਡਾਰੀ ਪੁੱਲ ਤੋਂ ਹਾਲ ਗੇਟ, ਭਰਾਵਾਂ ਦਾ ਢਾਬਾ, ਕੱਟੜਾ ਜੈਮਲ ਸਿੰਘ ਤੋ ਮੁੜ ਭੰਡਾਰੀ ਪੁੁੱਲ ਤੱਕ ਰੋਸ ਮਾਰਚ ਕੀਤਾ ਤੇ ਸਰਕਾਰ ਤੇ ਮੁੱਖ ਮੰਤਰੀ ਖਿਲਾਫ ਰੱਜ ਕੇ ਨਾਅਰੇਬਾਜ਼ੀ ਕਰਦਿਆ ਪੰਜਾਬ ਸਰਕਾਰ ਨੂੰ ਲੋਕ ਭਲਾਈ ਸਰਕਾਰ ਦੀ ਬਜਾਏ ਨਾਅਹਿਲ ਸਰਕਾਰ ਦੱਸਿਆ ਗਿਆ।ਇਸ ਸਮੇਂ ਇਸ ਮਾਰਚ ਨੂੰ ਸੰਬੋਧਨ ਕਰਦਿਆ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਕਿ ਲੰਮੇ ਸਮੇਂ ਤੋਂ ਅੰਮ੍ਰਿਤਸਰ ਇੱਟ ਲਗਾਈ ਬੈਠੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਜੋ ਪੱਤਰਕਾਰਾਂ ਵਿੱਚ ਧੜੇਬੰਦੀ ਪੈਦਾ ਕਰਨ ਦੇ ਨਾਲ ਨਾਲ ਭ੍ਰਿਸ਼ਟਾਚਾਰ ਵੀ ਫੈਲਾ ਰਿਹਾ ਹੈ।ਚੋਣ ਕਮਿਸ਼ਨ ਵੀ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਤੇ ਕਈ ਹੋਰ ਅਧਿਕਾਰੀ ਜਿਹੜੇ ਆਪਣੇ ਗ੍ਰਹਿ ਜਿਲ੍ਹੇ ਵਿੱਚ ਬੈਠੇ ਹਨ ਉਹਨਾਂ ਵੱਲ ਚੋਣ ਕਮਿਸ਼ਨ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ।ਚੋਣ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇਹਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਰਨਾ ਕਾਇਦੇ ਕਨੂੰਨ ਅਨੁਸਾਰ ਬਹੁਤ ਜ਼ਰੂਰੀ ਹੈ।

ਇਸ ਤੋ ਇਲਾਵਾ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਦਾ ਸਖਤ ਨੋਟਿਸ ਲੈਦਿਆ ਮੰਗ ਕੀਤੀ ਗਈ ਕਿ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾਣ ਤੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਐਸੋਸੀਏਸ਼ਨ ਦੇ ਨੁੰਮਾਇੰਦਿਆ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਨਾਲ ਤੁਰੰਤ ਤਹਿ ਕਰਵਾਈ ਜਾਵੇ।ਪੱਤਰਕਾਰਾਂ ਦਾ ਪਰਿਵਾਰਾਂ ਸਮੇਤ 10 ਲੱਖ ਦਾ ਮੈਡੀਕਲ ਬੀਮਾ ਕਰਵਾਇਆ ਜਾਵੇ ਕਿਉਕਿ ਹੁਣ ਤੱਕ ਦੀਆਂ ਬੀਮਾ ਸਕੀਮਾਂ ਲੱਗਪੱਗ ਫੇਲ ਰਹੀਆਂ ਹਨ।ਸ੍ਰ ਪ੍ਰਕਾਸ਼ ਸਿੰਢ ਬਾਦਲ ਦੇ ਸਮੇਂ ਪੱਤਰਕਾਰਾਂ ਨੂੰ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰਨ ਦੀ ਸਹੂਲਤ ਨੂੰ ਮੁੜ ਬਹਾਲ ਕੀਤਾ ਜਾਵੇ।58 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਕੈਪਟਨ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਪੈਨਸ਼ਨ 12 ਹਜ਼ਾਰ ਤੋ ਵਧਾ ਕੇ 20 ਹਜ਼ਾਰ ਕੀਤੀ ਜਾਵੇ।ਇਸੇ ਤਰ੍ਹਾਂ ਸਰਕਾਰ ਵੱਲੋਂ ਐਕਰੀਡੇਸ਼ਨ ਤੇ ਪੀਲੇ ਕਾਰਡ ਬਣਾਉਣ ਸਮੇਂ ਛੋਟੀਆਂ ਤੇ ਵੱਡੀਆਂ ਅਖਬਾਰਾਂ ਦਾ ਵਿਤਕਰਾ ਬੰਦ ਕੀਤਾ ਜਾਵੇ ਤੇ ਜਿਸ ਵੀ ਪੱਤਰਕਾਰ ਨੁੰ ਅਦਾਰੇ ਨੇ ਪੱਤਰਕਾਰ ਨਾਮਜ਼ਦ ਕੀਤਾ ਹੈ ਤੇ ਉਸ ਦੀਆਂ ਲਗਾਤਾਰ ਖਬਰਾਂ ਪ੍ਰਕਾਸ਼ਤ ਹੋ ਰਹੀਆਂ ਹਨ ਉਸ ਦਾ ਸਰਕਾਰੀ ਕਾਰਡ ਪਹਿਲ ਦੇ ਆਧਾਰ ‘ਤੇ ਬਿਨਾਂ ਕਿਸੇ ਵਿਤਕਰੇ ਤੋਂ ਬਣਾਇਆ ਜਾਵੇ।ਪ੍ਰੈਸ ਕਲੱਬ ਅੰਮ੍ਰਿਤਸਰ ਦੀ ਚੋਣ ਵਿੱਚ ਹੋਈ ਘੱਪਲੇਬਾਜ਼ੀ ਦੀ ਜਾਂਚ ਕਰਵਾ ਕੇ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਈ ਜਾਵੇ ਤੇ ਪਿਛਲ਼ੇ ਦੋ ਸਾਲਾਂ ਦੇ ਫੰਡਾਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇ, ਪੱਤਰਕਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਿਲ੍ਹਾ ਪੱਧਰ ‘ਤੇ ਕਮੇਟੀਆ ਬਣਾਈਆ ਜਾਣ, ਜਿਲ੍ਹਾ ਸ਼ਕਾਇਤ ਨਿਵਾਰਣ ਕਮੇਟੀਆਂ ਵਿੱਚ ਪੱਤਰਕਾਰਾਂ ਨੂੰ ਵੀ ਨੁੰਮਾਇੰਦਗੀ ਦਿੱਤੀ ਜਾਵੇ, ਰੇਲਵੇ ਦੇ ਰਿਆੲਤੀ ਪਾਸ ਮੁੜ ਸ਼ੁਰੂ ਕੀਤੇ ਜਾਣ ਤੇ ਹਰ ਪੱਤਰਕਾਰ ਨੂੰ ਇਹ ਸਹੂਲਤ ਦਿੱਤੀ ਜਾਵੇ।ਸੂਬਾਈ ਤੇ ਰਾਸ਼ਟਰੀ ਪੱਧਰ ਦੇ ਸਾਰੇ ਟੋਲ ਪਲਾਜਿਆਂ ਤੋ ਪੱਤਰਕਾਰਾਂ ਦੀਆਂ ਆਵਾਜਾਈ ਫਰੀ ਕੀਤੀ ਜਾਵੇ ਕਿਉਕਿ ਪੱਤਰਕਾਰ ਕੋਈ ਘਰ ਦਾ ਕੰਮ ਨਹੀ ਕਰਦੇ ਸਗੋਂ ਲੋਕ ਸੇਵਾ ਵਿੱਚ ਹੀ ਯੋਗਦਾਨ ਪਾਉਦੇ ਹਨ।ਇਸੇ ਤਰ੍ਹਾਂ ਪੱਤਰਕਾਰਾਂ ਨੂੰ ਦਬਾਉੁਣ ਦੀ ਥਾਂ ਉਹਨਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ।ਇਸ ਮਾਰਚ ਵਿੱਚ ਜਿਲ੍ਹਾ ਗੁਰਦਾਸਪੁਰ ਤੇ ਜਿਲ੍ਹਾ ਤਰਨ ਤਾਰਨ ਤੋਂ ਵੀ ਪੱਤਰਕਾਰਾਂ ਨੇ ਭਾਗ ਲਿਆ।ਸੂਬਾਈ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਤੇ ਸਵਿੰਦਰ ਸਿੰਘ ਬਲੇਰ, ਜਿਲ੍ਹਾ ਤਰਨ ਤਾਰਨ ਤੋਂ ਪ੍ਰਧਾਨ ਚਾਨਣ ਸਿੰਘ ਤੇ ਜਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਸੰਜੀਵ ਨਈਅਰ ਤੋਂ ਇਲਾਵਾ ਰਣਜੀਤ ਸਿੰਘ ਮਸੌਣ ਵੀ ਵੱਡੀ ਗਿਣਤੀ ਵਿੱਚ ਇਸ ਮਾਰਚ ਵਿੱਚ ਸ਼ਾਮਲ ਹੋਏ।ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਤੋਂ ਇਲਾਵਾ ਮਹਿਲਾਂ ਵਿੰਗ ਦੀ ਪ੍ਰਧਾਨ ਮਮਤਾ ਸ਼ਰਮਾ ਨੇ ਵੀ ਸੰਬੋਧਨ ਕੀਤਾ ਤੇ ਸਰਕਾਰ ਦੁਆਰਾ ਪੱਤਰਕਾਰ ਭਾਈਚਾਰੇ ਨੂੰ ਦਬਾਉਣ ਦੀਆਂ ਨੀਤੀਆਂ ਦਾ ਵਿਰੋਧ ਕਰਦਿਆ ਦੋਵਾਂ ਆਗੁੂਆਂ ਨੇ ਕਿਹਾ ਕਿ ਜੇਕਰ ਸਰਕਾਰ ਪੱਤਰਕਾਰਾਂ ਨਾਲ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੰਦੀ ਤਾਂ ਮੁੱਖ ਮੰਤਰੀ ਦਾ ਅੰਮ੍ਰਿਤਸਰ ਫੇਰੀ ਸਮੇਂ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਜਾਵੇਗਾ ਤੇ ਹਰ ਜਿਲ੍ਹੇ ਵਿੱਚ ਸਰਕਾਰ ਖਿਲ਼ਾਫ ਪੱਤਰਕਾਰ ਰੋਸ ਮੁਜ਼ਾਹਰੇ ਕਰਨਗੇ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਜਿੰਮੇਵਾਰ ਕੋਈ ਹੋਰ ਨਹੀਂ ਸਗੋਂ ਸਰਕਾਰ ਇਸ ਦੇ ਸਲਾਹਕਾਰ ਹੋਣਗੇ।ਅਖੀਰ ਵਿੱਚ ਏ ਡੀ ਜੀ ਪੀ ਸ੍ਰ ਹਰਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ