Sunday, May 19, 2024

Sports

ਖੇਡ ਮੰਤਰੀ ਵੱਲੋਂ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਸਨਮਾਨਤ

PUNJAB NEWS EXPRESS | February 21, 2023 09:11 PM

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਹੋਣਹਾਰ ਖਿਡਾਰਨ ਨੇ ਕੌਮੀ ਪੱਧਰ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਮਾਨਸਾ ਜ਼ਿਲੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਰਾਣੀ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਕੁਆਲੀਫਾਈ ਹੋ ਸਕਣ। ਉਨ੍ਹਾਂ ਮੰਜੂ ਰਾਣੀ ਨੂੰ ਵੀ ਓਲੰਪਿਕਸ ਕੁਆਲੀਫਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰੇਗੀ।

ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਅਥਲੀਟ ਦੇ ਪਿਤਾ ਜਗਦੀਸ਼ ਰਾਮ ਤੇ ਕੋਚ ਵੀਰਪਾਲ ਕੌਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ