Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Archive News of October 13, 2026

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਚੰਡੀਗੜ੍ਹ, 13 ਅਕਤੂਬਰ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ 'ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ।

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: CM ਮਾਨ

ਕਪੂਰਥਲਾ, 13 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ;ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਚੰਡੀਗੜ੍ਹ, 13 ਅਕਤੂਬਰ: ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ "ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ" ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ।

ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਚੀਮਾ

ਚੰਡੀਗੜ੍ਹ; 13 ਅਕਤੂਬਰ : ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ; 13 ਅਕਤੂਬਰ: ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ।

6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਪੰਜ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਚੰਡੀਗੜ੍ਹ, 13 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਕਪੂਰਥਲਾ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ।

ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਸਭ ਤੋਂ ਵੱਧ ਅਸੁਰੱਖਿਅਤ: ਅਕਾਲੀ ਦਲ

ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਇਸ ਵੇਲੇ ਸਭ ਤੋਂ ਵੱਧ ਅਸੁਰੱਖਿਅਤ ਹਨ ਜੋ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਸਾਬਤ ਹੁੰਦਾ ਹੈ।

ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

CM ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ 13 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮਨਜੀਤ ਸਿੱਧੂ ਲੰਬੇ ਸਮੇਂ ਤੱਕ ਮੁੱਖ ਮੰਤਰੀ ਮਾਨ ਦੇ ਕਰੀਬੀ ਸਹਿਯੋਗੀ ਰਹੇ ਹਨ।

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ 'ਪੰਜਾਬ ਬਚਾਓ' ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਇਸ ਦੇ ਵਾਰ-ਵਾਰ ਯੂ-ਟਰਨਾਂ ਨੂੰ ਨਹੀਂ ਭੁਲਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਆਪਣੇ ਕੰਮਾਂ ਅਤੇ ਫ਼ੈਸਲਿਆਂ ਬਾਰੇ ਸਵਾਲਾਂ ਤੋਂ ਬਚਦਿਆਂ ਸਿਆਸੀ ਨਾਅਰਿਆਂ ਰਾਹੀਂ ਆਪਣੇ ਅਤੀਤ ਨੂੰ ਮਿਟਾ ਨਹੀਂ ਸਕਦੀ।

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ, 13 ਅਕਤੂਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖਿਲਾਫ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਹ ਸਕਾਇਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਦਰਜ਼ ਕਰਵਾਈ ਗਈ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

ਡਿੰਡੌਰੀ: ਮੱਧ ਪ੍ਰਦੇਸ਼ ਦੇ ਡਿੰਡੌਰੀ ਜ਼ਿਲ੍ਹੇ ਵਿੱਚ ਇੱਕ ਮੱਝ ਵੱਲੋਂ ਅੱਠ ਲੱਤਾਂ ਵਾਲੇ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅਨੋਖੀ ਘਟਨਾ ਦੀ ਖ਼ਬਰ ਫੈਲਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਨਵਜੰਮੇ ਬੱਚੇ ਨੂੰ ਦੇਖਣ ਲਈ ਪਹੁੰਚਣ ਲੱਗੇ। ਜਾਣਕਾਰੀ ਅਨੁਸਾਰ, ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਕੇਵਲਾਰੀ ਦੇ ਕੱਛਾਰਾ ਟੋਲਾ ਵਿੱਚ ਸ਼ਨੀਵਾਰ ਸ਼ਾਮ ਨੂੰ ਦੁਰਗਾਵਤੀ ਨਾਮ ਦੀ ਮੱਝ ਨੇ ਬੱਚੇ ਨੂੰ ਜਨਮ ਦਿੱਤਾ। ਮੱਝ ਦੇ ਮਾਲਕ ਸ਼ਿਵ ਲਾਲ ਨੰਦਾ ਨੇ ਦੱਸਿਆ ਕਿ ਬੱਚੇ ਦੀਆਂ ਅੱਠ ਲੱਤਾਂ ਹਨ, ਪਰ ਉਹ ਹਾਲੇ ਤੁਰ ਨਹੀਂ ਸਕਦਾ। ਉਨ੍ਹਾਂ ਮੁਤਾਬਕ, ਇਲਾਕੇ ਵਿੱਚ ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ ਅਤੇ ਦੂਰ-ਦੁਰਾਡੇ ਤੋਂ ਵੀ ਲੋਕ ਬੱਚੇ ਨੂੰ ਦੇਖਣ ਆ ਰਹੇ ਹਨ।

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ

ਕਰਨਾਲ: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰਦਿਆਂ 26 ਨਵੰਬਰ ਨੂੰ ਨਵੀਂ ਦਿੱਲੀ ਸਮੇਤ ਦੇਸ਼ ਭਰ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ਦੇ ਕਰਨਾਲ ਸਥਿਤ ਜਾਟ ਭਵਨ ਵਿੱਚ ਹੋਈ ਮੋਰਚੇ ਦੀ ਕੌਮੀ ਕੌਂਸਲ ਦੀ ਮੀਟਿੰਗ ਵਿੱਚ 23 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਵੀ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ। ਪ੍ਰਦਰਸ਼ਨਾਂ ਦੇ ਸਥਾਨ ਸਬੰਧੀ ਫ਼ੈਸਲਾ ਸੂਬਾਈ ਇਕਾਈਆਂ ਕਰਨਗੀਆਂ।

ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ

ਮੁੰਬਈ, 13 ਅਕਤੂਬਰ: ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਨੇ ਆਖ਼ਰਕਾਰ ਇੰਸਟਾਗ੍ਰਾਮ ’ਤੇ ਆਪਣਾ ਅਧਿਕਾਰਤ ਅਕਾਊਂਟ ਬਣਾ ਲਿਆ ਹੈ। ‘ਸੈਫ ਅਲੀ ਖ਼ਾਨ ਪਟੌਦੀ’ ਦੇ ਨਾਂ ਨਾਲ ਬਣੇ ਇਸ ਅਕਾਊਂਟ ’ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਕਾਊਂਟ ਤੋਂ ਉਨ੍ਹਾਂ ਨੇ ਆਪਣੀ ਪਤਨੀ ਅਤੇ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੂੰ ਵੀ ਫਾਲੋ ਕੀਤਾ ਹੈ।

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ : ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਅਕਤੂਬਰ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ।

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਮੁੱਲਾਂਪੁਰ ਦਾਖਾ:  ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੀ ਹਦੂਦ ਅੰਦਰ ਦਿੱਲੀ ਪੁਲਿਸ ਕੀਤੀ ਗਈ ਮਰਿਯਾਦਾ ਦੀ ਉਲੰਘਣਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਰਦਾਰ ਇਯਾਲੀ ਨੇ ਕਿਹਾ ਕਿ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਨੂੰ ਲੈਕੇ ਦੇਸ਼ ਦੇ ਨੌਜਵਾਨਾਂ ਵਲੋਂ ਜੰਤਰ ਮੰਤਰ ਉਪਰ ਕੀਤੇ ਪ੍ਰਦਰਸ਼ਨ ਨੂੰ ਰੋਕਣ ਲਈ ਅਤੇ ਨੌਜਵਾਨਾਂ ਗ੍ਰਿਫਤਾਰ ਕਰਨ ਲਈ ਦਿੱਲੀ ਪੁਲਿਸ ਦੇ ਜਵਾਨਾਂ ਦਾ ਨੰਗੇ ਸਿਰ ਅਤੇ ਜੋੜਿਆਂ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਜਾਣਾ ਸਿੱਖ ਮਰਿਯਾਦਾ ਦੀ ਵੱਡੀ ਉਲੰਘਣਾ ਹੈ, ਦੇਸ਼ ਵਿਦੇਸ਼ ਵਿੱਚ ਵਸਦਾ ਅੱਜ ਹਰ ਸਿੱਖ ਦਿੱਲੀ ਪੁਲਿਸ ਦੀ ਇਸ ਗੈਰ ਜ਼ਿਮੇਵਾਰਨਾ ਕਰਵਾਈ ਤੋ ਪੂਰੀ ਤਰਾਂ ਹਤਾਸ਼ ਹੈ।

google.com, pub-6021921192250288, DIRECT, f08c47fec0942fa0