Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਫਰਵਰੀ ’ਚ ਮਹਿੰਗਾਈ ਦਰ ਵੱਧ ਕੇ 4.17 ਫੀਸਦੀ ’ਤੇ ਪਹੁੰਚੀ

PUNJAB NEWS EXPRESS | March 16, 2021 03:47 PM

ਨਵੀਂ ਦਿੱਲੀ: ਖਾਣ-ਪੀਣ ਵਾਲੀਆਂ ਵਸਤੂਆਂ, ਬਾਲਣ ਤੇ ਬਿਜਲੀ ਦੇ ਭਾਅ ਨਾਲ ਤੇਜ਼ੀ ਨਾਲ ਥੋਕ ਮੁੱਲ ਸੂਚਕ ਅੰਕ ’ਤੇ ਅਧਾਰਤ ਮਹਿੰਗਾਈ ਦਰ ਫਰਵਰੀ ’ਚ ਵਧ ਕੇ 4.17 ਫ਼ੀਸਦੀ ’ਤੇ ਪਹੁੰਚ ਗਈ ਹੈ। ਲਗਾਤਾਰ ਦੂਜੇ ਮਹੀਨੇ ਵੀ ਵਾਧਾ ਦੇਖਣ ਨੂੰ ਮਿਲਿਆ।
ਇਸ ਸਾਲ ਜਨਵਰੀ ’ਚ ਮਹਿੰਗਾਈ 2.30 ਫ਼ੀਸਦੀ ’ਤੇ ਰਹੀ ਸੀ। ਇਸ ਨਾਲੋਂ ਪਿਛਲੇ ਸਾਲ ਭਾਵ 2020 ਦੇ ਫਰਵਰੀ ’ਚ ਮਹਿੰਗਾਈ ਦਰ 2.26 ਫ਼ੀਸਦੀ ’ਤੇ ਰਹੀ ਸੀ। ਫਰਵਰੀ ’ਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਕੀਮਤ ’ਚ 1.36 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜਨਵਰੀ ’ਚ ਇਨ੍ਹਾਂ ’ਚ 2.80 ਫ਼ੀਸਦੀ ਦੀ ਗਿਰਾਵਟ ਆਈ ਸੀ। ਖਾਣ ਵਾਲੀਆਂ ਵਸਤੂਆਂ ਦੀ ਕੀਮਤ ’ਚ ਕਈ ਮਹੀਨੇ ਨਰਮੀ ਤੋਂ ਬਾਅਦ ਫਰਵਰੀ ’ਚ ਥੋੜ੍ਹੀ ਤੇਜ਼ੀ ਦੇਖਣ ਨੂੰ ਮਿਲੀ ਹੈ। ਫਰਵਰੀ ’ਚ ਦਾਲਾਂ ਦੀਆਂ ਕੀਮਤਾਂ ’ਚ 10.25 ਫ਼ੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ। ਦੂਜੇ ਪਾਸੇ, ਫਲਾਂ ਦੇ ਭਾਅ ’ਚ 9.48 ਫ਼ੀਸਦੀ, ਬਾਲਣ ਤੇ ਬਿਜਲੀ ਦੇ ਭਾਅ ’ਚ 0.58 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ। ਪਿਛਲੇ ਹਫ਼ਤੇ ਜਾਰੀ ਅੰਕੜਿਆਂ ਮੁਤਾਬਕ ਫਰਵਰੀ ’ਚ ਖਪਤਕਾਰ ਕੀਮਤ ਸੂਚਕ ਅੰਕ ’ਤੇ ਆਧਾਰਤ ਖੁਦਰਾ ਮਹਿੰਗਾਈ ਦਰ 5.03 ਫ਼ੀਸਦੀ ’ਤੇ ਰਹੀ ਸੀ।
ਭਾਰਤੀ ਰਿਜ਼ਰਵ ਬੈਂਕ ਨੇ ਪਿਛਲੇ ਮਹੀਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ ’ਚ ਲਗਾਤਾਰ ਚੌਥੀ ਵਾਰ ਨੀਤੀਗਤ ਵਿਆਜ ਦਰਾਂ ’ਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਸੀ।
ਮਹਿੰਗਾਈ ਦਾ ਅੰਕੜਾ ਰੈਪੋ ਰੇਟ ਦੇ ਨਿਰਧਾਰਣ ’ਚ ਕਾਫੀ ਅਹਿਮ ਹੁੰਦਾ ਹੈ। ਸਰਕਾਰ ਨੇ ਰਿਜ਼ਰਵ ਬੈਂਕ ਨੂੰ ਮਹਿੰਗਾਈ ਦਰ ਨੂੰ 2-6 ਫ਼ੀਸਦੀ ’ਚ ਸੀਮਤ ਰੱਖਣ ਦਾ ਟੀਚਾ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ