Thursday, July 30, 2026
ਤਾਜਾ ਖਬਰਾਂ
ਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀਰਾਹੁਲ ਗਾਂਧੀ ਨੇ ਐੱਚ.ਐੱਮ. ਸ਼ਾਹ ਨੂੰ ‘ਹਟਾਉਣ’ ਦੀ ਮੰਗ ਕੀਤੀ, ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੀ ਸੁਪਰੀਮ ਕੋਰਟ-ਨਿਗਰਾਨੀ ਵਿੱਚ ਜਾਂਚ ਕੀਤੀ ਜਾਵੇਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

Business

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਸਥਿਰ, ਜਾਣੋ ਕੀ ਹੈ ਕੀਮਤ

PUNJAB NEWS EXPRESS | April 03, 2021 08:31 AM

ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਹੋਏ ਵਾਧੇ ਦਾ ਅਸਰ ਘਰੇਲੂ ਬਾਜ਼ਾਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ ਤੀਜੇ ਦਿਨ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ। ਪੈਟਰੋਲ ਦਿੱਲੀ ਵਿੱਚ 90.56 ਰੁਪਏ ਅਤੇ ਡੀਜ਼ਲ 80.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਮੁੰਬਈ, ਕੋਲਕਾਤਾ ਅਤੇ ਚੇਨਈ ਦੇ ਹੋਰਨਾਂ ਮਹਾਨਗਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 96.98 ਰੁਪਏ, 90.77 ਰੁਪਏ ਅਤੇ 92.58 ਰੁਪਏ ਪ੍ਰਤੀ ਲੀਟਰ ਹਨ। ਇਸ ਦੇ ਨਾਲ ਹੀ ਇਨ੍ਹਾਂ ਮਹਾਂਨਗਰਾਂ ਵਿੱਚ ਡੀਜ਼ਲ ਕ੍ਰਮਵਾਰ 87.96 ਰੁਪਏ, 83.75 ਰੁਪਏ ਅਤੇ 85.88 ਰੁਪਏ ਪ੍ਰਤੀ ਲੀਟਰ ਦੀ ਵਿਕ ਰਿਹਾ ਹੈ। ਇਸ ਸਮੇਂ ਦੇਸ਼ ਦੇ ਹਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਉੱਚੇ ਪੱਧਰ ਤੇ ਹੈ।

ਧਿਆਨ ਯੋਗ ਹੈ ਕਿ ਤੇਲ ਉਤਪਾਦਕ ਵੱਡੇ ਦੇਸ਼ਾਂ ਦੀ ਬੈਠਕ ਤੋਂ ਪਹਿਲਾਂ ਕੱਚੇ ਤੇਲ ਦੀ ਕੀਮਤ ਦੋ ਡਾਲਰ ਪ੍ਰਤੀ ਬੈਰਲ ਤੋਂ ਵੀ ਵੱਧ ਚੜ੍ਹ ਗਈ ਸੀ। ਸਿੰਗਾਪੁਰ ਵਿੱਚ ਬ੍ਰੈਂਟ ਕੱਚਾ ਤੇਲ 2.12 ਡਾਲਰ ਦੀ ਤੇਜ਼ੀ ਨਾਲ 64.86 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਯੂਐਸ ਵੈਸਟ ਟੈਕਸਸ ਇੰਟਰਮੀਡੀਏਟ ਜਾਂ ਡਬਲਯੂਟੀਆਈ ਕਰੂਡ (ਕੱਚਾ ਤੇਲ) ਵੀ 2.29 ਡਾਲਰ ਦੀ ਤੇਜ਼ੀ ਨਾਲ 61.45 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Business

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ