Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Business

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ

PUNJAB NEWS EXPRESS | April 05, 2021 07:54 PM

ਚੰਡੀਗੜ੍ਹ: ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਵੱਲੋਂ ਸੋਮਵਾਰ ਨੂੰ ਪੰਜਾਬ ਵਿੱਚ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ ਵਾਸਤੇ ਮੌਜੂਦਾ ਅਪਰੈਲ ਦੇ ਅੰਤ ਤੱਕ ਲਈ 21658.73 ਕਰੋੜ ਰੁਪਏ ਦੀ ਕੈਸ਼ ਕਰੈਡਿਟ ਹੱਦ (ਸੀ.ਸੀ.ਐਲ.) ਦੀ ਹਰੀ ਝੰਡੀ ਦੇ ਦਿੱਤੀ।
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 105.60 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੀ ਸੀ.ਸੀ.ਐਲ. ਸੂਬਾ ਸਰਕਾਰ ਨੂੰ ਮੌਜੂਦਾ ਸੀਜ਼ਨ ਜਿਹੜਾ 10 ਅਪਰੈਲ ਨੂੰ ਸ਼ੁਰੂ ਹੋ ਕੇ 31 ਮਈ ਨੂੰ ਖਤਮ ਹੋਵੇਗਾ, ਦੌਰਾਨ ਕਿਸਾਨਾਂ ਨੂੰ ਅਨਾਜ ਦੀ ਖਰੀਦ ਬਦਲੇ ਸਮੇਂ ਸਿਰ ਅਦਾਇਗੀਆਂ ਕਰਨ ਵਿੱਚ ਸਹਾਈ ਹੋਵੇਗੀ।
ਕੇਂਦਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 1975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ ਜਿਹੜਾ ਕਿ ਪਿਛਲੇ ਸਾਲ (1925 ਪ੍ਰਤੀ ਕੁਇੰਟਲ) ਨਾਲੋਂ 50 ਰੁਪਏ ਵੱਧ ਹੈ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅਨਾਜ ਦੀ ਖਰੀਦ ਲਈ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ