Friday, April 26, 2024

Campus Buzz

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਡੇਅਰੀ ਫਾਰਮਿੰਗ’ ’ਤੇ ਵਰਕਸ਼ਾਪ ਆਯੋਜਿਤ

Punjab News Express | February 07, 2023 05:05 PM

ਅੰਮ੍ਰਿਤਸਰ : ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ‘ਡੇਅਰੀ ਅਤੇ ਬੱਕਰੀ ਪਾਲਣ ’ਚ ਬੇਹੱਤਰ ਉਤਪਾਦਕਤਾ ਲਈ ਰਣਨੀਤੀਆਂ’ ਵਿਸ਼ੇ ’ਤੇ ਅੰਤਰਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ’ਚ ਵਰਕਸ਼ਾਪ ਦਾ ਆਯੋਜਨ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਵਾਲੀ ਸੰਸਥਾ ਪੀ. ਯੂ. ਐਮ. ਨੀਦਰਲੈਂਡ ਦੇ ਸੀਨੀਅਰ ਮਾਹਿਰਾਂ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਵਰਮਾ ਨੇ ਕਿਹਾ ਕਿ ਨੀਦਰਲੈਂਡ ਅਧਾਰਿਤ ਪੀ. ਯੂ. ਐਮ. ਇਕ ਸਵੈ-ਸੇਵੀ ਸੰਸਥਾ ਹੈ, ਜਿਸ ਦਾ ਮੰਤਵ ਵਿਸ਼ਵ ਪੱਧਰ ’ਤੇ ਉੱਭਰ ਰਹੇ ਵਿਕਾਸਸ਼ੀਲ ਦੇਸ਼ਾਂ ਦੀ ਆਰਥਿਕਤਾ, ਵਾਤਾਵਰਣ ਅਤੇ ਸਮਾਜ ’ਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਵੈ ਇੱਛੁਕ ਮਾਹਿਰਾਂ ਦੇ ਵਿਆਪਕ ਨੈਟਵਰਕ ਉੱਦਮੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਗਿਆਨ ਪ੍ਰਦਾਨ ਕਰਦਾ ਹੈ ਅਤੇ ਦੁਨੀਆ ਭਰ ਦੇ 35 ਦੇਸ਼ਾਂ ’ਚ ਛੋਟੇ ਅਤੇ ਮੱਧਮ ਆਕਾਰ ਦੀ ਕਿਰਸਾਨੀ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ।

ਇਸ ਮੌਕੇ ਪੀ. ਯੂ. ਐਮ. ਦੇ ਮਾਹਿਰ ਡੈਲੀਗੇਟਾਂ ’ਚ ਡੇਅਰੀ ਅਤੇ ਬੱਕਰੀ ਦੇ ਸੀਨੀਅਰ ਮਾਹਿਰ ਐਡਰੀਅਨਸ ਮਰਕਸ, ਸੈਕਟਰ ਕੋਆਰਡੀਨੇਟਰ ਗੇਰਿਟ ਬਰੂਮੇਲਮੈਨ ਅਤੇ ਪੀ. ਯੂ. ਐਮ. ਭਾਰਤ ਦੇ ਪ੍ਰਤੀਨਿਧ ਕੇਆਰ ਜੈਨ ਨੇ ਸਾਂਝੇ ਤੌਰ ’ਤੇ ਨੀਦਰਲੈਂਡ ਦੇ ਕਿਸਾਨਾਂ ਵੱਲੋਂ ਡੇਅਰੀ ਜਾਨਵਰਾਂ ਦੇ ਪਾਲਣ ਦੇ ਵਾਧੂ ਫਾਇਦਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਉਨ੍ਹਾਂ ਨੇ ਇਕ ਪ੍ਰਣਾਲੀਗਤ ਅਤੇ ਆਰਥਿਕ ਤਰੀਕੇ ਨਾਲ ਛੋਟੇ ਅਤੇ ਦਰਮਿਆਨੇ ਆਕਾਰ ਦੀ ਟਿਕਾਊ ਖੇਤੀ ਦੇ ਨਵੇਂ ਉੱਦਮਾਂ ਦੀਆਂ ਸੰਭਾਵਨਾਵਾਂ ਪੇਸ਼ ਕੀਤੀਆਂ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਤੋਂ ਪਹਿਲਾਂ ਡਾ. ਵਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ’ਚ ਛੋਟੇ ਅਤੇ ਹਾਸ਼ੀਏ ’ਤੇ ਡੇਅਰੀ ਅਤੇ ਬੱਕਰੀ ਪਾਲਕਾਂ ਨੂੰ ਦਰਪੇਸ਼ ਮੌਜੂਦਾ ਮੁੱਦਿਆਂ ਪ੍ਰਤੀ ਜਾਣੂ ਕਰਵਾਇਆ। ਇਸ ਵਰਕਸ਼ਾਪ ਮੌਕੇ ਐਮ. ਡੀ. ਡਾ. ਐਸ. ਕੇ. ਨਾਗਪਾਲ, ਡਾ. ਪੀ. ਕੇ. ਸਿੰਘ, ਡਾ. ਪੀ. ਐਨ. ਦਿਵੇਦੀ, ਡਾ. ਵੀ. ਕੇ. ਗੰਡੋਤਰਾ, ਡਾ. ਐਸ. ਬੀ. ਬਖਸ਼ੀ ਸਮੇਤ ਪੀ. ਯੂ. ਐਮ. ਦੇ ਨੁਮਾਇੰਦਿਆਂ ਦੇ ਨਾਲ ਵੇਰਕਾ ਮਿਲਕ ਪਲਾਂਟ, ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰਬੰਧਕੀ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਵਿਚਾਰਾਂ ਅਤੇ ਸੁਝਾਵਾਂ ਦਾ ਆਦਾਨ-ਪ੍ਰਦਾਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ