Thursday, April 25, 2024

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਮਨ ਇੰਟਰਪ੍ਰਨਿਉਰਸ਼ਿਪਵਿਸ਼ੇ `ਤੇ ਵਿਸ਼ੇਸ ਪ੍ਰਗਰਾਮ ਦਾ ਆਯੋਜਨ

ਅਮਰੀਕ ਸਿੰਘ | February 09, 2023 08:31 PM

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ ਵੂਮੈਨ ਐਂਟਰਪ੍ਰਨਿਓਰਸ਼ਿਪ ਵਿਸ਼ੇ `ਤੇ`ਟੈਕ-ਸਟਾਰਟਅੱਪ-ਕਨੈਕਟ ਐਂਡ ਗ੍ਰੋ ਈਵੈਂਟ` ਦਾ ਆਯੋਜਨ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇਆਡੀਟੋਰੀਅਮ ਵਿਖੇ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸ਼ੁਰੂਆਤੀ ਪੜਾਅ ਦੇ ਉੱਦਮੀਆਂ ਨੂੰਆਪਣੇ ਕਾਰੋਬਾਰ ਲਈ ਜਾਗਰੂਕ ਕਰਨਾ ਸੀ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂਅਤੇ ਕਾਲਜਾਂ ਐਚ.ਐਮ.ਵੀ. ਜਲੰਧਰ, ਕੇ.ਐਮ.ਵੀ., ਖ਼ਾਲਸਾ ਕਾਲਜ ਆਫ਼ ਲਾਅ, ਅੰਮ੍ਰਿਤਸਰ ਅਤੇਖੇਤਰੀ ਕੇਂਦਰ, ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।

ਡੀਨਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰੀਨਿਓਰਸ਼ਿਪਐਂਡ ਇਨੋਵੇਸ਼ਨ ਬਾਰੇ ਇੱਕ ਦਸਤਾਵੇਜ਼ੀ ਰਿਲੀਜ਼ ਕਰਦਿਆਂ ਦੇਸ਼ ਦੀ ਖੁਸ਼ਹਾਲੀ ਲਈ ਮਹਿਲਾਉਦਮਸ਼ੀਲਤਾ ਦੀ ਲੋੜ ਬਾਰੇ ਦੱਸਿਆ। ਇਸ ਮੌਕੇ ਉੱਘੇ ਬੁਲਾਰਿਆਂ ਵਿੱਚ ਡਾ. ਦਪਿੰਦਰ ਕੌਰਬਖਸ਼ੀ, ਸੰਯੁਕਤ ਡਾਇਰੈਕਟਰ, ਪੀਐਸਸੀਐਸਟੀ, ਸ੍ਰੀਮਤੀ ਸ਼ਿਖਾ ਸਰੀਨ, ਚੇਅਰਪਰਸਨ-ਫਿੱਕੀ-ਐਫਐਲਓ, ਸ੍ਰੀਮਤੀ ਮੁਸਕਾਨ ਕਪੂਰ, ਐਮਡੀ ਏਂਜਲਸ ਪੈਰਾਡਾਈਜ਼ ਸਕੂਲ ਅਤੇਸੰਸਥਾਪਕ-ਗ੍ਰੇਸ ਹੈਲਥ ਕੇਅਰ, ਸ੍ਰੀ ਅਮਿਤੇਸ਼ ਸਿੰਘ, ਨਿਰਦੇਸ਼ਕ- ਨੋਵਲਟੀ ਗਰੁੱਪ ਸ਼ਾਮਿਲ ਸਨ। ਡਾ. ਦਪਿੰਦਰ ਕੌਰ ਬਖਸ਼ੀ ਨੇ ਉਭਰਦੇ ਉੱਦਮੀਆਂਨਾਲ ਗੱਲਬਾਤ ਕਰਦਿਆਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀਆਂ ਪਹਿਲਕਦਮੀਆਂਬਾਰੇ ਦਸਦਿਆਂ ਨੌਜਵਾਨ ਉੱਦਮੀਆਂ ਲਈ ਰਾਜ ਸਰਕਾਰ ਦ ਕਾਰਜਾਂ `ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਨਅਤ ਦੇ ਨੁਮਾਇੰਦਿਆਂ ਨੇ ਉਦਮਤਾ ਦੇ ਖੇਤਰ ਵਿਚ ਕਾਰਜਕਰਨ ਲਈ ਦਿਲਚਸਪ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸਮਾਗਮ ਵਿਚ ਜੀ.ਜੇ.ਸੀ.ਈ.ਆਈ ਤੋਂ ਫੈਕਲਟੀ ਮੈਂਬਰ ਪ੍ਰੋ. ਪੀ.ਕੇ.ਪਤੀ, ਡਾ.ਸਵਾਤੀ ਮਹਿਤਾ, ਸ਼੍ਰੀਮਤੀ ਹਰਕਿਰਨਦੀਪ ਕੌਰ, ਡਾ.ਪ੍ਰਭਪ੍ਰੀਤ ਸਿੰਘ, ਡਾ.ਕੁਲਦੀਪ ਸਿੰਘ, ਡਾ.ਰਾਜਦੀਪ ਸਿੰਘ ਸੋਹਲ, ਡਾ.ਅਮਨਦੀਪ ਸਿੰਘ, ਈ.ਆਰ. ਸਰਬਿੰਦਰ ਪਾਲ ਸਿੰਘ, ਸ਼੍ਰੀ ਪਰਦੀਪ ਦੱਤਾ, ਸ਼੍ਰੀ ਵਿਜੇ ਕੁਮਾਰ, ਸ਼੍ਰੀਮਤੀ ਗੁਰਮੀਤ ਕੌਰ ਅਤੇ ਸ਼੍ਰੀਮਤੀ ਵੰਦਨਾ ਵਿਸ਼ੇਸ਼ ਤੌਰ `ਤੇ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ