Thursday, April 25, 2024

Campus Buzz

ਖ਼ਾਲਸਾ ਕਾਲਜ ਵੂਮੈਨ ਵਿਖੇ ‘ਨਾਰੀ ਸਸ਼ਕਤੀਕਰਨ’ ਵਿਸ਼ੇ ’ਤੇ 2 ਰੋਜ਼ਾ ਸੈਮੀਨਾਰ ਕਰਵਾਇਆ ਗਿਆ

PUNJAB NEWS EXPRESS | February 14, 2023 08:41 AM

ਅੰਮ੍ਰਿਤਸਰ : ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਆਈ. ਸੀ. ਐਸ. ਐਸ. ਆਰ. ਦੇ ਸਹਿਯੋਗ ਨਾਲ ‘ਲਿੰਗਕ ਸਮਾਨਤਾ ਅਤੇ ਨਾਰੀ ਸਸ਼ਕਤੀਕਰਨ : ਚੁਣੌਤੀਆਂ, ਪ੍ਰਾਪਤੀਆਂ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਆਰੰਭ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨਾਲ ਮਿਲ ਕੇ ਸ਼ਮਾਂ ਰੌਸ਼ਨ ਦੀ ਰਸਮ ਨਾਲ ਕੀਤਾ ਗਿਆ।

ਇਸ ਮੌਕੇ ਸ: ਛੀਨਾ ਨੇ ਸੰਬੋਧਨ ਕਰਦਿਆਂ ਜਿੱਥੇ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ, ਉੱਥੇ ਨਾਲ ਹੀ ਸਮੂਹ ਵਿਦਿਆਰਥਣਾਂ ਨੂੰ ਔਰਤ ਧਿਰ ਦੇ ਗੌਰਵਸ਼ਾਲੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਔਰਤ ਸਮਾਜ ਦਾ ਧੁਰਾ ਹੈ ਸੋ ਸਮਾਜ ਦਾ ਵਿਕਾਸ ਔਰਤ ਦੇ ਵਿਕਾਸ ’ਤੇ ਹੀ ਨਿਰਭਰ ਹੈ। ਇਸ ਤੋਂ ਪਹਿਲਾਂ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਵਿਦਵਾਨਾਂ ਨੂੰ ਪੌਦੇ ਭੇਂਟ ਕਰ ਕੇ ਰਸਮੀ ਸਵਾਗਤ ਕੀਤਾ।

ਇਸ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਡਾ. ਸਰਬਜੀਤ ਕੌਰ ਸੋਹਲ (ਪ੍ਰਧਾਨ, ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ) ਨੇ ਔਰਤ ਦੇ ਸਮਾਜਕ ਰੋਲ ਨੂੰ ਇਤਿਹਾਸਕ ਕੋਣ ਤੋਂ ਵਿਚਾਰਦਿਆਂ ਵਰਤਮਾਨ ਸਮੇਂ ਦੀ ਤਸਵੀਰ ਨੂੰ ਸਾਹਮਣੇ ਲਿਆਂਦਾ। ਉਨ੍ਹਾਂ ਕਿਹਾ ਕਿ ਚੁਣੌਤੀਆਂ ਦੇ ਵਿਚੋਂ ਹੀ ਮੰਜ਼ਿਲ ਦਾ ਰਸਤਾ ਸਾਫ਼ ਹੁੰਦਾ ਹੈ। ਸੋ ਸਮੁੱਚੇ ਔਰਤ ਵਰਗ ਦਾ ਅਧੀਨਗੀ ਵਾਲੇ ਜੂਲੇ ਤੋਂ ਬਾਹਰ ਨਿਕਲ ਕੇ ਅੱਜ ਆਤਮ ਨਿਰਭਰ ਜ਼ਿੰਦਗੀ ਦੇ ਮਾਲਕ ਬਣਨ ਤੱਕ ਦਾ ਸਫ਼ਰ ਆਪਣੇ-ਆਪ ਵਿਚ ਹੀ ਔਰਤ ਦੇ ਸਮਾਜਕ ਵਿਕਾਸ ਦਾ ਸਬੂਤ ਹੈ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਗੱਲ ਕਰਦਿਆਂ ਕਿਹਾ ਕਿ ਨਾਰੀ ਸਸ਼ਕਤੀਕਰਨ ਤੱਕ ਪਹੁੰਚ ਕਰਨਾ ਨਾਰੀ ਚੇਤਨਾ ਉੱਪਰ ਨਿਰਭਰ ਹੈ। ਨਾਰੀ ਨੇ ਚੇਤਨਾ ਦੀ ਪੱਧਰ ’ਤੇ ਵਿਕਸਿਤ ਹੋ ਕੇ ਅੱਜ ਸਮਾਜਕ, ਆਰਥਿਕ, ਧਾਰਮਿਕ ਤੇ ਰਾਜਨੀਤਿਕ ਖੇਤਰ ਵਿਚ ਆਪਣੀ ਸ਼ਕਤੀ ਦਾ ਲੋਹਾ ਮਨਵਾਇਆ ਹੈ। ਅਜਿਹੀ ਸਥਿਤੀ ਨਾਰੀ ਦੇ ਰੌਸ਼ਨ ਭਵਿੱਖ ਵੱਲ ਇਸ਼ਾਰਾ ਹੈ।

ਸੈਮੀਨਾਰ ’ਚ ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ. ਵਨੀਤਾ (ਕਨਵੀਨਰ, ਪੰਜਾਬੀ ਸਲਾਹਕਾਰ ਬੋਰਡ, ਸਾਹਿਤ ਅਕਾਦਮੀ, ਨਵੀਂ ਦਿੱਲੀ) ਨੇ ਦੱਸਿਆ ਕਿ ਲਿੰਗਕ ਵਿਤਕਰਾ ਅੱਜ ਨਾਰੀ ਦੇ ਵਿਕਾਸ ਦਾ ਅੜਿੱਕਾ ਨਹੀਂ ਰਿਹਾ, ਕਿਉਂਕਿ ਨਾਰੀ ਆਪਣੇ ਅਬਲਾ ਰੂਪ ਵਿਚੋਂ ਨਿਕਲ ਕੇ ਸਬਲਾ ਰੂਪ ਵਿਚ ਪ੍ਰਵੇਸ਼ ਕਰ ਚੁੱਕੀ ਹੈ। ਨਾਲ ਹੀ ਉਨ੍ਹਾਂ ਨੇ ਨਾਰੀ ਦੇ ਸਮੁੱਚੇ ਇਤਿਹਾਸ ਨੂੰ ਪੁਨਰ-ਪਰਿਭਾਸ਼ਤ ਕੀਤਾ।

ਉਪਰੰਤ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੇ ਵੱਖ-ਵੱਖ ਅਕਾਦਮਿਕ ਸੈਸ਼ਨਾਂ ਵਿਚ ਡਾ. ਰਚਨਾ (ਸਹਾਇਕ ਪ੍ਰੋਫ਼ੈਸਰ, ਸਮਾਜ-ਸ਼ਾਸਤਰ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ), ਡਾ. ਸਰਬਜੀਤ ਸਿੰਘ ਮਾਨ (ਅਸਿਸਟੈਂਟ ਪ੍ਰੋਫ਼ੈਸਰ, ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ), ਮਿਸਜ਼ ਨਵਜੋਤ ਕੌਰ ਚੱਬਾ (ਵਕੀਲ, ਡਿਸਟ੍ਰਿਕਟ ਕੋਰਟ, ਅੰਮ੍ਰਿਤਸਰ ਅਤੇ ਤਰਨਤਾਰਨ), ਡਾ. ਕੁਲਦੀਪ ਸਿੰਘ ਢਿੱਲੋਂ (ਸਹਾਇਕ ਪ੍ਰੋਫ਼ੈਸਰ, ਪੰਜਾਬੀ ਅਧਿਐਨ ਵਿਭਾਗ, ਖ਼ਾਲਸਾ ਕਾਲਜ, ਅੰਮ੍ਰਿਤਸਰ), ਡਾ. ਤਜਿੰਦਰ ਕੌਰ (ਸਹਾਇਕ ਪ੍ਰੋਫ਼ੈਸਰ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ), ਡਾ. ਪਰਮਜੀਤ ਕੌਰ (ਸਹਾਇਕ ਪ੍ਰੋਫ਼ੈਸਰ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਮਾਝਾ ਕਾਲਜ ਫ਼ਾਰ ਵਿਮਨ, ਅੰਮ੍ਰਿਤਸਰ), ਡਾ. ਹਰਜੀਤ ਕੌਰ (ਸਹਾਇਕ ਪ੍ਰੋਫ਼ੈਸਰ, ਪੰਜਾਬੀ ਅਧਿਐਨ ਵਿਭਾਗ, ਖ਼ਾਲਸਾ ਕਾਲਜ, ਅੰਮ੍ਰਿਤਸਰ), ਡਾ. ਪਵਨ ਕੁਮਾਰ (ਸਹਾਇਕ ਪ੍ਰੋਫ਼ੈਸਰ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ), ਮਿਸਜ਼ ਸਮਨਦੀਪ ਕੌਰ (ਸਹਾਇਕ ਪ੍ਰੋਫ਼ੈਸਰ ਤੇ ਮੁਖੀ, ਅੰਗਰੇਜ਼ੀ ਵਿਭਾਗ, ਖ਼ਾਲਸਾ ਕਾਲਜ ਫ਼ਾਰ ਵਿਮਨ, ਅੰਮ੍ਰਿਤਸਰ), ਡਾ. ਸਰਘੀ (ਸਹਾਇਕ ਪ੍ਰੋਫ਼ੈਸਰ ਅਤੇ ਮੁਖੀ, ਪੰਜਾਬੀ ਵਿਭਾਗ, ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ), ਅੰਮ੍ਰਿਤਸਰ), ਡਾ. ਹਰਮੀਤ ਕੌਰ (ਸਹਾਇਕ ਪ੍ਰੋਫ਼ੈਸਰ ਤੇ ਮੁਖੀ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਰਾਮਗੜ੍ਹੀਆ ਕਾਲਜ, ਫਗਵਾੜਾ), ਡਾ. ਹਰਜਿੰਦਰ ਕੌਰ (ਸਹਾਇਕ ਪ੍ਰੋਫ਼ੈਸਰ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਹਿੰਦੂ ਕੰਨਿਆਂ ਮਹਾਵਿਦਿਆਲਾ, ਧਾਰੀਵਾਲ), ਦੁਆਰਾ ਵਿਸ਼ੇ ਸੰਬੰਧਿਤ ਮੁੱਲਵਾਨ ਪਰਚੇ ਪੜ੍ਹੇ ਗਏ। ਇਨ੍ਹਾਂ ਸੈਸ਼ਨਾਂ ਦੌਰਾਨ ਡਾ. ਸੁਖਬੀਰ ਕੌਰ ਮਾਹਲ, ਡਾ. ਮਨਜਿੰਦਰ ਸਿੰਘ (ਐਸੋਸੀਏਟ ਪ੍ਰੋਫ਼ੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ), ਡਾ. ਮੋਹਨਜੀਤ ਨਾਗਪਾਲ ਸੇਠੀ (ਸਾਬਕਾ ਪ੍ਰਿੰਸੀਪਲ, ਸਰਕਾਰੀ ਕਾਲਜ, ਅਜਨਾਲਾ) ਅਤੇ ਡਾ. ਪਰਮਜੀਤ ਸਿੰਘ ਢੀਂਗਰਾ (ਪ੍ਰੋਫ਼ੈਸਰ ਅਤੇ ਸਾਬਕਾ ਡਾਇਰੈਕਟਰ, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ, ਮੁਕਤਸਰ) ਨੇ ਪ੍ਰਧਾਨਗੀ ਕਰਦਿਆਂ ਸਮੁੱਚੀ ਵਿਚਾਰ ਚਰਚਾ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਸਮੇਟਿਆ।

ਸੈਮੀਨਾਰ ਦੇ ਅੰਤ ਵਿਚ ਵਿਭਾਗ ਮੁਖੀ, ਮਿਸਜ਼ ਰਵਿੰਦਰ ਕੌਰ ਨੇ ਜਿੱਥੇ ਸਾਰਿਆਂ ਦਾ ਧੰਨਵਾਦ ਕੀਤਾ, ਉੱਥੇ ਨਾਲ ਦੀ ਨਾਲ ਵਿਸ਼ੇ ਸੰਬੰਧਿਤ ਹੋਈ ਸਾਰੀ ਗੱਲਬਾਤ ਨੂੰ ਔਰਤ ਦੇ ਸਮਾਜਕ ਵਿਕਾਸ ਲਈ ਨਵੀਂ ਸੰਭਾਵਨਾਵਾਂ ਵੱਲ ਧਿਆਨ ਦਿਵਾਉਣ ਦਾ ਸਫ਼ਲ ਵਸੀਲਾ ਦੱਸਿਆ। ਸੈਮੀਨਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸੈਮੀਨਾਰ ਕਨਵੀਨਰ ਡਾ. ਪਰਦੀਪ ਕੌਰ ਵੱਲੋਂ ਨਿਭਾਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ