Friday, April 26, 2024

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਵਿਦਿਆਰਥੀ ਟੂਰ ਦਾ ਆਯੋਜਨ

ਅਮਰੀਕ ਸਿੰਘ | February 20, 2023 07:29 PM

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਅਤੇ ਸੈਰ ਸਪਾਟਾ ਵਿਭਾਗ ਵੱਲੋਂ ਬੀ.ਟੀ.ਟੀ.ਐਮ (ਬੈਚਲਰ ਆਫ਼ ਟੂਰਿਜ਼ਮ ਐਂਡ ਟ੍ਰੈਵਲ) ਦੇ ਵਿਦਿਆਰਥੀਆਂ ਲਈ ਅੰਮ੍ਰਿਤਸਰ ਵਿੱਚ ਸਥਿਤ ਗੁਰਦੁਆਰਾ ਕੋਠਾ ਸਾਹਿਬ ਅਤੇ ਸੱਭਿਆਚਾਰਕ ਪਿੰਡ ਹਵੇਲੀ ਲਈ ਵਿਦਿਆਰਥੀ ਟੂਰ ਦਾ ਆਯੋਜਨ ਕੀਤਾ ਗਿਆ।
ਇਸ ਵਿਦਿਆਰਥੀ ਟੂਰ ਅਤੇ ਇਤਿਹਾਸਕ ਫੇਰੀ ਦਾ ਆਯੋਜਨ ਸਾਲਾਨਾ ਮੇਲਾ-ਜੋੜ ਮੇਲਾ ਮਨਾਉਣ ਲਈ ਕੀਤਾ ਗਿਆ ਸੀ ਜੋ ਕਿ ਅਥਾਹ ਵਿਸ਼ਵਾਸ ਅਤੇ ਸ਼ਰਧਾ ਦੀ ਵਿਲੱਖਣ ਮਿਸਾਲ ਹੈ। ਇਹ ਅਸਥਾਨ ਨੌਵੇਂ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਹੈ ਜੋ ਇੱਥੇ 17 ਦਿਨ ਠਹਿਰੇ ਸਨ ਅਤੇ ਇਸ ਪਿੰਡ ਦੇ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਜੋੜ ਮੇਲਾ ਲਗਾਇਆ। ਵਿਭਾਗ ਦੇ ਪ੍ਰੋਫੈਸਰ ਇੰਚਾਰਜ, ਡਾ. ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਜੋੜ ਮੇਲੇ ਸਾਡੀ ਵਿਰਾਸਤ ਹਨ ਅਤੇ ਟੂਰਿਜ਼ਮ ਦੀ ਪੜ੍ਹਾਈ ਦੇ ਵਿਵਹਾਰਕ ਗਿਆਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਲੁਕੇ ਇਤਿਹਾਸਕ ਜੋੜ ਮੇਲੇ ਨੂੰ ਟੂਰਿਜ਼ਮ ਉਦਯੋਗ ਦੇ ਖਿਡਾਰੀਆਂ ਦੇ ਧਿਆਨ ਦੀ ਲੋੜ ਹੈ ਅਤੇ ਇਸ ਨੂੰ ਅੰਮ੍ਰਿਤਸਰ ਟੂਰਿਸਟ ਸਰਕਟ ਦਾ ਹਿੱਸਾ ਬਣਾਇਆ ਚਾਹੀਦਾ ਹੈ।
ਇਸ ਯਾਤਰਾ ਦੌਰਾਨ, ਵਿਦਿਆਰਥੀਆਂ ਨੇ ਛੋਟੀਆਂ ਯਾਤਰਾਵਾਂ ਨੂੰ ਆਪਣੇ ਅਨੁਭਵ `ਚ ਸਮਾਉਂਦਿਆਂ ਵੱਖ ਵੱਖ ਭੋਜਨਾਂ ਦਾ ਆਨੰਦ ਲਿਆ ਅਤੇ ਆਪਣੇ ਨਜ਼ਦੀਕੀ ਅਤੇ ਪਿਆਰਿਆਂ ਲਈ ਯਾਦਗਾਰੀ ਸਮਾਨ ਖਰੀਦਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪਿੰਡ ਦੇ ਥੀਮ ਵਾਲੇ ਰੈਸਟੋਰੈਂਟ-ਹਵੇਲੀ ਦਾ ਦੌਰਾ ਕੀਤਾ ਜਿਸ ਵਿੱਚ ਖਾਣੇ ਦੀਆਂ ਕਈ ਵਰਾਇਟੀਆਂ ਨੂੰ ਨੇੜਿਓ ਵੇਖਿਆ। ਇਹ ਰੈਸਟੋਰੈਂਟ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਇੱਕ ਅਹਿਮ ਝਲਕਾਰਾ ਹੈ। ਵਿਦਿਆਰਥੀਆਂ ਨੇ ਸ਼ਾਨਦਾਰ ਸਜਾਵਟਾਂ ਤੋਂ ਲੈ ਕੇ ਸੁਆਦੀ ਭੋਜਨ ਤੱਕ ਹਰ ਚੀਜ਼ ਦੇ ਬਾਰੀਕ ਵੇਰਵਿਆਂ ਨੂੰ ਦੇਖ ਕੇ ਪੰਜਾਬ ਦੇ ਸ਼ਾਨਦਾਰ ਅਤੀਤ ਦੀ ਪ੍ਰਤੀਨਿਧਤਾ ਬਾਰੇ ਸਿੱਖਿਆ। ਇਹ ਉਪਰਾਲਾ ਪ੍ਰੋਫੈਸਰ ਇੰਚਾਰਜ ਡਾ. ਮਨਦੀਪ ਕੌਰ ਦੀ ਅਗਵਾਈ ਅਤੇ ਸਹਿਯੋਗ ਹੇਠ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਗਤੀਵਿਧੀ ਅਸਲ ਵਿੱਚ ਵਿਹਾਰਕ ਐਕਸਪੋਜਰ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੁਆਰਾ ਇੱਕ ਚੰਗੀ ਪਹਿਲ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ