Thursday, May 01, 2025
ਤਾਜਾ ਖਬਰਾਂ
ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀਸੁਚੇਤਕ ਰੰਗਮੰਚ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ ਮਨਾਇਆਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ `ਸਾਹਿਤ ਚਿਕਿਤਸਾ` ਵਿਸ਼ੇ `ਤੇ ਡਾ਼ ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ

ਅਮਰੀਕ ਸਿੰਘ | February 23, 2023 11:24 AM

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਡਾ਼ ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ `ਸਾਹਿਤ ਚਿਕਿਤਸਾ` ਵਿਸ਼ੇ `ਤੇ ਕਰਵਾਇਆ ਗਿਆ।
ਸ੍ਰੀ ਜੰਗ ਬਹਾਦੁਰ ਗੋਇਲ (ਆਈ.ਏ.ਐੱਸ.) ਨੇ ਮੁੱਖ ਵਕਤਾ, ਸ੍ਰੀ ਕੇਵਲ ਧਾਲੀਵਾਲ (ਸ਼੍ਰੋਮਣੀ ਨਾਟਕਕਾਰ) ਨੇ ਪ੍ਰਧਾਨ ਤੇ ਪ੍ਰੋ. ਸਰਬਜੋਤ ਸਿੰਘ ਬਹਿਲ (ਡੀਨ ਅਕਾਦਮਿਕ ਮਾਮਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ੍ਰੀ ਜੰਗ ਬਹਾਦੁਰ ਗੋਇਲ ਨੇ ਮਾਂ ਬੋਲੀ ਪ੍ਰਤੀ ਆਪਣੇ ਭਾਵ ਪੇਸ਼ ਕਰਦਿਆਂ ਕਿਹਾ ਕਿ ਬੱਚਾ ਮਾਂ- ਬੋਲੀ ਨੂੰ ਸਹਿਜ ਰੂਪ ਵਿੱਚ ਗ੍ਰਹਿਣ ਕਰਦਾ ਹੈ ਅਤੇ ਆਪਣੇ ਭਾਵਾਂ ਦੀ ਸਹੀ ਤਰਜ਼ਮਾਨੀ ਮਾਂ-ਬੋਲੀ ਰਾਹੀਂ ਹੀ ਕਰ ਸਕਦਾ ਹੈ। ਉਹਨਾਂ ਅਨੁਸਾਰ ਸਾਹਿਤ ਚੌਮੁਖੀਆ ਦੀਵਾ ਹੈ ਜੋ ਮਾਨਵੀ ਜ਼ਿਹਨ ਤੇ ਸੋਚ ਨੂੰ ਰੌਸ਼ਨ ਕਰਦਾ ਹੈ। ਸਾਹਿਤ ਰਾਹੀਂ ਪਾਠਕ ਇਕ ਨਵੇਂ ਸੰਸਾਰ ਵਿੱਚ ਦਾਖਲ ਹੁੰਦਾ ਹੈ ਜਿਸ ਰਾਹੀਂ ਉਸ ਦੀ ਸ਼ਖ਼ਸੀਅਤ ਵਿਚ ਪਰਿਵਰਤਨ ਵਾਪਰਦਾ ਹੈ।
ਸਮਾਗਮ ਦੇ ਆਰੰਭ ਵਿਚ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਭਾਸ਼ਾਵਾਂ ਦਾ ਆਪਸ ਵਿਚ ਵਿਰੋਧ ਨਹੀਂ ਹੁੰਦਾ ਸਗੋਂ ਇਹ ਅੰਤਰ- ਸਬੰਧਤ ਹੁੰਦੀਆਂ ਹਨ। ਉਨ੍ਹਾਂ ਸ੍ਰੀ ਜੰਗ ਬਹਾਦੁਰ ਗੋਇਲ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਦੇ ਯਤਨਾਂ ਸਦਕਾ ਪੰਜਾਬੀ ਪਾਠਕ ਵਿਸ਼ਵ ਕਲਾਸਿਕੀ ਸਾਹਿਤ ਨੂੰ ਮੁਖ਼ਾਤਿਬ ਹੋਇਆ ਹੈ ਤੇ ਇਸ ਸਹਿਤ ਨੇ ਪੰਜਾਬੀ ਪਾਠਕ ਦੀ ਚੇਤਨਾ ਨੂੰ ਬੁਲੰਦ ਕੀਤਾ ਹੈ।
ਸਮਾਗਮ ਦੇ ਵਿਸ਼ੇਸ਼ ਮਹਿਮਾਨ ਡਾ. ਸਰਬਜੋਤ ਸਿੰਘ ਬਹਿਲ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਸ਼ਾ ਤੇ ਸਭਿਆਚਾਰ ਅੰਤਰ-ਸਬੰਧਤ ਵਰਤਾਰੇ ਹਨ। ਸਾਹਿਤ ਰਾਹੀਂ ਇਨ੍ਹਾਂ ਦੀ ਸਾਰਥਕ ਪ੍ਰਸਤੁਤੀ ਹੁੰਦੀ ਹੈ। ਸਮਾਗਮ ਦੇ ਪ੍ਰਧਾਨਗੀ ਭਾਸ਼ਨ ਵਿਚ ਸ੍ਰੀ ਕੇਵਲ ਧਾਲੀਵਾਲ ਨੇ ਕਿਹਾ ਕਿ ਮਾਤ- ਭਾਸ਼ਾ ਵਿਅਕਤੀ ਦੇ ਸੰਪੂਰਨ ਜੀਵਨ ਨਾਲ ਸਬੰਧਤ ਹੁੰਦੀ ਹੈ।ਉਨ੍ਹਾਂ ਅਨੁਸਾਰ ਜਿਵੇਂ ਸਹਿਤ ਸ਼ਬਦਾਂ ਰਾਹੀਂ ਭਾਵਾਂ ਦੀ ਅਭੀਵਿਅਕਤੀ ਕਰਦਾ ਹੈ ਉਵੇਂ ਹੀ ਰੰਗਮੰਚ ਅਭਿਨੈ ਦੇ ਰਾਹੀਂ ਸਰੋਤਿਆਂ ਦੇ ਦਿਲਾਂ ਨਾਲ ਸਾਂਝ ਪਾਉਂਦਾ ਹੈ। ਮਾਤ ਭਾਸ਼ਾ ਦਿਵਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦਿਵਸ ਹਰ ਖੇਤਰ ਦੇ ਲੋਕਾਂ ਨੂੰ ਮਨਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਸਮਾਗਮ ਦੇ ਕੋਆਰਡੀਨੇਟਰ ਡਾ. ਮੇਘਾ ਸਲਵਾਨ ਨੇ ਸਮਾਗਮ ਦੇ ਵਿਸ਼ੇ `ਸਾਹਿਤ ਚਿਕਿਤਸਾ` ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਾਹਿਤ ਮਨੁੱਖ ਨੂੰ ਵਿਕਾਰਾਂ ਤੋਂ ਮੁਕਤ ਕਰਦਾ ਹੈ। ਹਰ ਇਕ ਮਨੁੱਖ ਨੂੰ ਆਪਣੀ ਮਾਂ- ਬੋਲੀ ਨੂੰ ਪ੍ਰਮੁੱਖਤਾ ਦੇ ਚਾਹੀਦੀ ਹੈ।
ਇਸ ਮੌਕੇ ਡਾ. ਮੇਘਾ ਸਲਵਾਨ ਨੇ ਮੰਚ ਸੰਚਾਲਨ ਦੀ ਭੂਮਿਕਾ ਬਾਖ਼ੂਬੀ ਨਿਭਾਈ। ਸਮਾਗਮ ਦੇ ਅੰਤ ਵਿੱਚ ਵਿਭਾਗ ਦੇ ਸੀਨੀਅਰ ਅਧਿਆਪਕ ਡਾ. ਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਰਸਮੀਂ ਸਵਾਗਤ ਕਰਦਿਆਂ ਕਿਹਾ ਕਿ ਮਾਂ- ਬੋਲੀ ਦੇ ਵਿਕਾਸ ਵਿੱਚ ਮਾਂ- ਪਿਓ, ਸਕੂਲ, ਸੰਸਥਾਵਾਂ ਦਾ ਯੋਗਦਾਨ ਜ਼ਰੂਰੀ ਹੈ। ਇਸ ਮੌਕੇ ਡਾ. ਦਲਬੀਰ ਸਿੰਘ, ਸ਼ਾਮ ਸੁੰਦਰ ਦੀਪਤੀ, ਅਰਤਿੰੰਦਰ ਸੰਧੂ, ਰਾਜ ਕੁਮਾਰ ਹੰਸ, ਡਾ. ਬਿਕਰਮ ਸਿੰਘ ਘੁੰਮਣ, ਡਾ਼ ਹਰਿੰਦਰ ਕੌਰ, ਡਾ. ਪਵਨ ਕੁਮਾਰ, ਡਾ਼ ਕੰਵਲਦੀਪ ਕੌਰ, ਡਾ਼ ਕੰਵਲਜੀਤ ਕੌਰ, ਡਾ਼ ਇੰਦਰਪ੍ਰੀਤ ਕੌਰ, ਡਾ਼ ਹਰਿੰਦਰ ਸਿੰਘ, ਡਾ਼ ਗੁਰਪ੍ਰੀਤ ਸਿੰਘ, ਡਾ਼ ਚੰਦਨਪ੍ਰੀਤ ਸਿੰਘ, ਵਿਭਾਗ ਦੇ ਖੋਜ- ਵਿਦਿਆਰਥੀ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ