Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਡਾ. ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤ ਦੇ ਸੰਵਿਧਾਨ ਦੇ ਬਦਲਦੇ ਰੂਪ ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Punjab News Express | February 24, 2023 11:52 AM

ਅੰਮ੍ਰਿਤਸਰ : ਡਾ.ਬੀ.ਆਰ.ਅੰਬੇਦਕਰ ਦੇ ਆਰਥਿਕ ਦ੍ਰਿਸ਼ਟੀਕੋਣ ਅਤੇ ਭਾਰਤੀ ਸੰਵਿਧਾਨ ਦੇ ਬਦਲਦੇ ਰੂਪਾਂ ਵਿਸ਼ੇ `ਤੇ ਇੱਕ ਰੋਜ਼ਾ ਕੌਮੀ ਸੈਮੀਨਾਰ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ.ਬੀ.ਆਰ.ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ।
ਇਸ ਮੌਕੇ ਮੁੱਖ ਬੁਲਾਰੇ ਦੇ ਤੌਰ `ਤੇ ਪਹੁੰਚੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. (ਡਾ.) ਰੌਣਕੀ ਰਾਮ, ਪ੍ਰੋਫੈਸਰ, ਸ਼ਹੀਦ ਭਗਤ ਸਿੰਘ ਚੇਅਰ ਨੇ ਡਾ.ਬੀ.ਆਰ. ਅੰਬੇਦਕਰ ਦੀਆਂ ਲਿਖਤਾਂ ਬਾਰੇ ਗੱਲ ਕਰਦਿਆਂ ਸਮਾਜਿਕ ਲੋਕਤੰਤਰ ਦੇ ਸੰਕਲਪ ਵਿਸ਼ੇ `ਤੇ ਵਿਸਥਾਰ ਦਿੱਤਾ। ਉਨ੍ਹਾਂ ਡਾ. ਅੰਬੇਡਕਰ ਦੀਆਂ ਪ੍ਰਕਾਸ਼ਨ ਪ੍ਰਸਿੱਧ ਕਿਤਾਬਾਂ `ਕਾਸਟ ਇਨ ਇੰਡੀਆ: ਦਿਅਰ ਮੇਕੇਨਿਜ਼ਮ, ਜੈਨੇਸਿਸ ਐਂਡ ਡਿਵੈਲਪਮੈਂਟ` ਅਤੇ `ਐਨੀਹਿਲੇਸ਼ਨ ਆਫ਼ ਕਾਸਟ` `ਤੇ ਚਰਚਾ ਕੀਤੀ। ਉਨ੍ਹਾਂ ਨੇ ਡਾ. ਅੰਬੇਦਕਰ ਦੁਆਰਾ ਧਰਮ ਪਰਿਵਰਤਨ ਘਟਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਵੱਲੋਂ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੇ ਬਾਵਜੂਦ ਸਮਾਜ ਵਿੱਚ ਜਾਤ-ਪਾਤ ਦੀ ਪ੍ਰਥਾ ਅਜੇ ਵੀ ਕਾਇਮ ਹੈ। ਸੈਮੀਨਾਰ ਦੇ ਚਾਰ ਤਕਨੀਕੀ ਸੈਸ਼ਨਾਂ ਵਿਚ 40 ਤੋਂ ਵੱਧ ਪੇਪਰ ਪੇਸ਼ ਕੀਤੇ ਗਏ।
ਇਸ ਤੋਂ ਪਹਿਲਾਂ ਡਾ.ਬੀ.ਆਰ.ਅੰਬੇਦਕਰ ਚੇਅਰ ਦੇ ਪ੍ਰੋਫੈਸਰ ਅਤੇ ਸੈਮੀਨਾਰ ਦੇ ਡਾਇਰੈਕਟਰ, ਡਾ. ਕੁਲਦੀਪ ਕੌਰ ਨੇ ਵਿਦਵਾਨਾਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੈਮੀਨਾਰ ਦੇ ਵਿਸ਼ੇ ਬਾਰੇ ਜਾਣੂ ਕਰਵਾਇਆ।
ਖ਼ਾਲਸਾ ਕਾਲਜ ਆਫ਼ ਲਾਅ, ਅੰਮ੍ਰਿਤਸਰ ਦੇ ਪ੍ਰਿੰਸੀਪਲ-ਕਮ-ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਨੇ ਆਪਣੇ ਸਮਾਪਤੀ ਭਾਸ਼ਣ ਵਿੱਚ ਡਾ.ਬੀ.ਆਰ. ਅੰਬੇਡਕਰ ਦੇ ਆਰਥਿਕ ਦ੍ਰਿਸ਼ਟੀਕੋਣ ਦੇ ਵੱਖ ਵੱਖ ਸੰਕਲਪਾਂ ਨੂੰ ਉਜਾਗਰ ਕਰਦਿਆਂ ਡਾ. ਅੰਬੇਡਕਰ ਦੇ ਦ੍ਰਿਸ਼ਟੀਕੋਣ ਤੋਂ ਮੁਦਰਾ ਅਰਥ ਸ਼ਾਸਤਰ ਉੱਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਕੁਲਦੀਪ ਕੌਰ ਵੱਲੋਂ ਸੰਪਾਦਿਤ ਪੁਸਤਕ ਵੀ ਰਿਲੀਜ਼ ਕੀਤੀ ਗਈ।ਕਾਨੂੰਨ ਵਿਭਾਗ ਦੇ ਮੁਖੀ ਅਤੇ ਸੈਮੀਨਾਰ ਦੇ ਕੋ-ਡਾਇਰੈਕਟਰ ਪ੍ਰੋਫੈਸਰ ਡਾ. ਪਵਨ ਕੁਮਾਰ ਨੇ ਉਦਘਾਟਨੀ ਸੈਸ਼ਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਡਾ. ਬਿਮਲਦੀਪ ਸਿੰਘ, ਐਸੋਸੀਏਟ ਪ੍ਰੋਫੈਸਰ ਨੇ ਸਮਾਪਤੀ ਸੈਸ਼ਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ। .
ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਸ.ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਫਰਵਰੀ, 2023 ( )- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਜ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ `ਖੇਤੀ ਭਾਰਤ ਦਾ ਦੂਜਾ ਵਿਕਾਸ ਇੰਜਣ` ਵਿਸ਼ੇ ‘ਤੇ ਸ. ਜਗਤਾਰ ਸਿੰਘ ਢੇਸੀ ਯਾਦਗਾਰੀ ਲੈਕਚਰ ਲੜੀ ਤਹਿਤ 7ਵਾਂ ਲੈਕਚਰ ਕਰਵਾਇਆ ਗਿਆ। ਇਸ ਭਾਸ਼ਣ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਖੇਤੀਬਾੜੀ ਦੇ ਪੱਛੜੇ ਹੋਣ ਲਈ ਜ਼ਿੰਮੇਵਾਰ ਕਾਰਕਾਂ `ਤੇ ਚਾਨਣਾ ਪਾਇਆ।
ਪ੍ਰਸਿੱਧ ਖੁਰਾਕ ਅਤੇ ਵਪਾਰ ਨੀਤੀ ਵਿਸ਼ਲੇਸ਼ਕ, ਡਾ. ਦਵਿੰਦਰ ਸ਼ਰਮਾ ਨੇ ਇਹ ਭਾਸ਼ਣ ਦਿੰਦਿਆਂ ਖੇਤੀਬਾੜੀ ਰਾਹੀਂ ਭਾਰਤ ਦੀਆਂ ਆਰਥਿਕ ਨੂੰ ਹੋਰ ਚੁੱਕਾ ਚੁੱਕਣ ਬਾਰੇ ਵਿਸਥਾਰ ਵਿਚ ਨੁਕਤੇ ਪੇਸ਼ ਕੀਤੇ। ਇਸ ਸਮਾਗਮ ਦੀ ਪ੍ਰਧਾਨਗੀ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਬੇਦੀ ਅਤੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਰੇਣੂ ਭਾਰਦਵਾਜ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਆਫ਼ ਸੋਸ਼ਲ ਸਾਇੰਸਜ਼ ਦੇ ਮੁਖੀ ਡਾ. ਅੰਜਲੀ ਮਹਿਰਾ ਵੱਲੋਂ ਸ਼ਾਰਿਆਂ ਦਾ ਸਵਾਗਤ ਕਰਦਿਆਂ ਵਿਸ਼ੇ `ਤੇ ਬਾਰੇ ਦੱਸਿਆ।
ਡਾ. ਸ਼ਰਮਾ ਨੇ ਖੇਤੀਬਾੜੀ ਸਬੰਧੀ ਵੱਖ ਵੱਖ ਉਦਾਹਰਣਾਂ ਨਾਲ ਕਿਸਾਨਾਂ ਦੀ ਸਥਿਤੀ ਬਾਰੇ ਚਾਨਣਾ ਪਾਇਆ ਅਤੇ ਖੇਤੀਬਾੜੀ ਦੀ ਉਨਤੀ ਲਈ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਵਿਸ਼ਵ ਭਰ ਵਿੱਚ ਖੇਤੀਬਾੜੀ ਨਾਲ ਸਬੰਧਤ ਮੁੱਖ ਸੰਕਲਪਾਂ ਬਾਰੇ ਗੱਲਬਾਤ ਕਰਦਿਆਂ ਪਹੁੰਚ ਵਿਧੀਆਂ, ਮਾਡਲਾਂ ਅਤੇ ਸਿਧਾਂਤਕ ਨਿਰਮਾਣਾਂ ਬਾਰੇ ਆਲੋਚਨਾਤਮਕ ਟਿੱਪਣੀਆਂ ਕੀਤੀਆਂ ਅਤੇ ਖੇਤੀਬਾੜੀ ਨੂੰ ਉਚੇਰੇ ਪੱਧਰ ਦਾ ਕਿੱਤਾ ਦੱਸਿਆ। ਇਸ ਮੌਕੇ ਉਨ੍ਹਾਂ ਵੱਲੋਂ ਖੇਤੀਬਾੜੀ ਨੂੰ ਭਾਰਤੀ ਅਰਥਵਿਵਸਥਾ ਲਈ ਵਿਕਾਸ ਦਾ ਦੂਜਾ ਇੰਜਣ ਬਣਾਉਣ ਲਈ ਵੱਖ-ਵੱਖ ਸੁਝਾਅ ਦਿੱਤੇ ਗਏ। ਉਨ੍ਹਾਂ ਵੱਲੋਂ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼