Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਲੂਮਨੀ ਮੀਟ ਵਿਚ ਸਾਬਕਾ ਵਿਦਿਆਰਥੀਆਂ ਦੇ ਵਿਦਿਆਰਥੀ ਜੀਵਨ ਨੂੰ ਦੱਸਿਆ ਜ਼ਿੰਦਗੀ ਦਾ `ਸੁਨਿਹਰੀ ਭਾਗ`

ਅਮਰੀਕ ਸਿੰਘ | March 17, 2023 07:07 PM

ਅੰਮ੍ਰਿਤਸਰ :  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਤਿੰਨ ਸਾਲਾਂ ਬਾਅਦ ਹੋਈ ਅਲੂਮਨੀ ਮੀਟ 2023 ਦੇ ਵਿਚ ਜਿਥੇ ਵੱਡੀ ਸੰਖਿਆ ਵਿਚ ਸਾਬਕਾ ਵਿਦਿਆਰਥੀਆਂ ਨੇ ਆਪਣੀ ਹਾਜ਼ਰੀ ਲਵਾ ਕੇ ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕੀਤਾ ਉਥੇ ਆਪਣੀਆਂ ਸਫਲਤਾਵਾਂ ਦਾ ਰਾਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਦੇ ਸਿਰ ਸਜਾਉਂਦਿਆਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਆਪਣੇ ਵਿਦਿਆਰਥੀ ਜੀਵਨ ਨੂੰ ਯਾਦਗਾਰੀ ਬਣਾਉਣ।

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਇਸ ਮੌਕੇ ਮੁੱਖ ਮਹਿਮਾਨ ਸਨ। ਅਲੂਮਿਨੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਐਲੂਮਨੀ ਮੀਟ ਦੀ ਪ੍ਰਧਾਨਗੀ ਕੀਤੀ ਅਤੇ ਦਸ ਟਾਪ ਅਲੂਮਿਨੀ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਐਸ.ਬੀ.ਐਸ. ਯੂਨੀਵਰਸਿਟੀ, ਗੁਰਦਾਸਪੁਰ ਦੇ ਵਾਈਸ ਚਾਂਸਲਰ, ਡਾ. ਸੁਸ਼ੀਲ ਮਿਤਲ, ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਪ੍ਰੋ. ਰਤਨ ਸਿੰਘ, ਬਾਰਕ, ਮੁੰਬਈ ਤੋਂ ਸੀਨੀਅਰ ਵਿਗਿਆਨੀ, ਡਾ. ਵਿਨੈ ਭਾਟੀਆ, ਸੀ.ਬੀ.ਆਈ ਆਫੀਸਰ (ਰਿਟਾ), ਮਿਸਜ਼ ਮਨਵਿੰਦਰ ਸਚਦੇਵ, ਡੀ.ਏ.ਵੀ. ਕਾਲਜ, ਜਲੰਧਰ ਤੋਂ ਸ਼੍ਰੀ ਕੁੰਵਰ ਰਾਜੀਵ, ਆਰਕੀਟੈਕਟ, ਸ਼੍ਰੀ ਐਚ.ਪੀ. ਸਿੰਘ, ਅਕਾਉਂਟ ਐਗਜ਼ੀਕਿਊਟਿਵ ਏਸ਼ੀਆ, ਐਮਡੀਐਸ ਐਰੋ ਸੁਪੋਰਟ ਕਾਰਪੋਰੇਸ਼ਨ ਕੈਨੇਡਾ ਅਤੇ ਐਨੇਕਾਮ ਐਰੋ ਟੈਸਟ ਜਰਮਨੀ ਤੋਂ ਸ਼੍ਰੀ ਬਲਵਿੰਦਰਜੀਤ ਸਿੰਘ, ਐਨ.ਆਈ.ਐਚ. ਅਮਰੀਕਾ ਤੋਂ ਮਿਸ ਸੁਖਬੀਰ ਕੌਰ ਅਤੇ ਐਚ.ਪੀ. ਏਸ਼ੀਆ, ਅਫਰੀਕਾ ਮੈਲਬੌਰਨ ਆਸਟਰੇਲੀਆ ਤੋਂ ਸ਼੍ਰੀ ਰਾਕੇਸ਼ ਸ਼ਰਮਾ, ਵਿਤੀ ਮਾਹਰ, ਸਰਬਜੀਤ ਸਿੰਘ ਸਮਰਾ ਅਤੇ ਸ਼੍ਰੀ ਮਨਜੀਤ ਸਿੰਘ ਨਿੱਜਰ ਸ਼ਾਮਿਲ ਹਨ। ਸਨਮਾਨਿਤ ਹੋਣ ਵਾਲੇ ਇਨ੍ਹਾਂ ਸਾਬਕਾ ਵਿਦਿਆਰਥੀਆਂ ਨੇ ਆਪਣੇ ਅਨੁਭਵਾਂ ਅਤੇ ਯਾਦਾਂ ਨੂੰ ਸਭ ਨਾਲ ਸਾਂਝਾ ਕੀਤਾ।
ਡਾ. ਨਿੱਜਰ ਨੇ ਆਪਣੇ ਵਿਦਿਆਰਥੀ ਜੀਵਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਨੂੰ ਆਪਣੇ ਜੀਵਨ ਦਾ ਸੁਨਿਹਰੀ ਭਾਗ ਦਸਦਿਆਂ ਕਿਹਾ ਕਿ ਅੱਜ ਉਹ ਜਿਸ ਵੀ ਮੁਕਾਮ `ਤੇ ਪਹੁੰਚੇ ਹਨ, ਉਨ੍ਹਾਂ ਦੇ ਮਗਰ ਇਹ ਵਿਦਿਆਰਥੀ ਜੀਵਨ ਦੇ ਦਿਨ ਹੀ ਪ੍ਰੇਰਨਾ ਦੇ ਸਰੋਤ ਰਹੇ ਹਨ। ਉਨਾਂ੍ਹ ਕਿਹਾ ਕਿ ਅੱਜ ਜਦੋਂ ਉਹ ਇਸ ਅਲੂਮਿਨੀ ਮੀਟ ਵਿਚ ਸ਼ਾਮਿਲ ਹੋਏ ਤਾਂ ਉਨ੍ਹਾਂ ਨੂੰ ਆਪਣੇ ਵਿਦਿਆਰਥੀ ਜੀਵਨ ਦੀਆਂ ਕਈ ਘਟਨਾਵਾਂ ਯਾਦ ਗਈਆਂ ਹਨ। ਉਨਾਂ੍ਹ ਕਿਹਾ ਕਿ ਉਹ ਭਾਵੇਂ ਸਿੱਧੇ ਤੌਰ `ਤੇ ਯੂਨੀਵਰਸਿਟੀ ਨਾਲ ਜੁੜੇ ਨਹੀਂ ਰਹੇ ਪਰ ਯੂਨੀਵਰਸਿਟੀ ਉਨ੍ਹਾਂ ਦੇ ਹਮੇਸ਼ਾ ਹੀ ਦਿਲ ਦਿਮਾਗ ਵਿਚ ਰਹੀ ਹੈ। ਉਨ੍ਹਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਚੀਜ਼ `ਤੇ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਇਹ ਯੂਨੀਵਰਸਿਟੀ ਅੱਜ ਪ੍ਰੋ. ਜਸਪਾਲ ਸਿੰਘ ਸੰਧੂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਬਹੁਤ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੀ ਹੈ।
ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵਿਸ਼ਵ ਦੀਆਂ ਨਾਮੀ ਯੂਨੀਵਰਸਿਟੀਆਂ ਦਾ ਨਾਂ ਲੈਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਵਿਚ ਧਿਆਨ ਲਿਆਊ ਮਤਾ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਇਹ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣੇਗੀ ਕਿਉਂਕਿ ਇਸ ਯੂਨੀਵਰਸਿਟੀ ਦੇ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਨ ਦੀਆਂ ਪੂਰੀਆਂ ਸੰਭਾਵਨਾਵਾਂ ਹਨ। ਹਾਲ ਵਿਚ ਹੀ ਇਸ ਯੂਨੀਵਰਸਿਟੀ ਵੱਲੋਂ ਕੀਤੀਆਂ ਪ੍ਰਾਪਤੀਆਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਇਹ ਵਿਸ਼ਵ ਦੀਆਂ ਯੂਨੀਵਰਸਿਟੀਆਂ ਦੇ ਸਖਤ ਮਾਪਦੰਡਾਂ `ਤੇ ਖਰੀ ਉਤਰਨ ਦੇ ਸਮਰੱਥ ਹੋ ਸਕਦੀ ਹੈ। ਉਨ੍ਹਾਂ ਆਪਣੇ ਕੁੱਝ ਸੁਝਾਅ ਦਿੰਦਿਆਂ ਕਿਹਾ ਕਿ ਉਹ ਅੱਜ ਵੀ ਆਪਣੇ ਆਪ ਨੂੰ ਯੂਨੀਵਰਸਿਟੀ ਦਾ ਵਿਦਿਆਰਥੀ ਮਹਿਸੂਸ ਕਰਦੇ ਹਨ।
ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਉੱਚੇ ਅਹੁਦਿਆਂ ਉਪਰ ਬਿਰਾਜਮਾਨ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਉਹ ਵਿਦਿਅਕ ਸੰਸਥਾਨ, ਨਿਆਂਪਾਲਿਕਾ, ਆਈਐਫਐਸ, ਆਈਏਐਸ, ਪੀਸੀਐਸ, ਭਾਰਤੀ ਪੁਲਿਸ ਸੇਵਾਵਾਂ, ਫੈਡਰਲ ਸੇਵਾਵਾਂ, ਕਾਰਪੋਰੇਟ ਸੈਕਟਰ, ਰਾਜਨੀਤਿਕ ਪਾਰਟੀਆਂ, ਪਬਲਿਕ / ਫਾਰਮਾ ਸੈਕਟਰ ਅਤੇ ਪੰਜਾਬ ਸਿਵਲ ਸੇਵਾਵਾਂ ਆਦਿ ਵਿਚ ਅਹਿਮ ਅਹੁਦਿਆਂ `ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਵਾਈਸ ਚਾਂਸਲਰ ਨੇ ਕਿਹਾ ਕਿ ਉਹ ਵੀ ਇਸ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹਨ। ਯੂਨੀਵਰਸਿਟੀ ਦੇ ਵਿਦਿਆਰਥੀ ਇਸ ਸਮੇਂ ਵਾਈਸ ਚਾਂਸਲਰ, ਵਿਗਿਆਨੀ, ਡੀਨ ਅਕਾਦਮਿਕ ਮਾਮਲਿਆਂ ਅਤੇ ਡਾਇਰੈਕਟਰ ਖੋਜ ਅਤੇ ਹੋਰ ਅਹਿਮ ਅਹੁਦਿਆਂ ਕਾਰਜਸ਼ੀਲ ਹਨ ਅਤੇ ਅਕਾਦਮਿਕ ਖੇਤਰਾਂ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇ ਰਹੇ ਹਨ।
ਉਨ੍ਹਾਂ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਖੋਜ ਅਤੇ ਅਕਾਦਮਿਕਤਾ ਵਿਚ ਵੱਧ ਤੋਂ ਵੱਧ ਮਦਦ ਕਰਨ। ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀ ਜੋ ਕਿ ਉਚ ਅਹੁਦਿਆਂ `ਤੇ ਹਨ ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸਿਫਾਰਸ਼ ਪੱਤਰ ਦੇ ਕੇ ਉਨ੍ਹਾਂ ਦੇ ਕੈਰੀਅਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਣ। ਯੂਨੀਵਰਸਿਟੀ ਵਿਚੋਂ ਪੜ੍ਹੇ ਉਨ੍ਹਾਂ ਵਿਦਿਆਰਥੀਆਂ ਜਿਨ੍ਹਾਂ ਦੀਆਂ ਆਪਣੀਆਂ ਕੰਪਨੀਆਂ ਹਨ ਪ੍ਰੋ. ਸੰਧੂ ਨੇ ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੀਆਂ ਕੰਪਨੀਆਂ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦੇਣ ਦਾ ਉਪਰਾਲਾ ਵੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਸਿੰਡੀਕੇਟ ਦੁਆਰਾ ਪਹਿਲਾਂ ਹੀ ਇਹ ਪਾਲਿਸੀ ਅਪਣਾਈ ਜਾ ਚੁੱਕੀ ਹੈ ਕਿ ਇਸ ਦੇ ਸਾਬਕਾ ਵਿਦਿਆਰਥੀ ਪੰਜ ਕਰੋੜ ਤੋਂ ਉਪਰ ਦੀ ਬਿਲਡਿੰਗ ਦੀ ਉਸਾਰੀ ਕਰਵਾ ਸਕਦੇ ਹਨ ਜੋ ਉਨ੍ਹਾਂ ਦੇ ਪੂਰਵਜਾਂ ਨੂੰ ਸਮਰਪਿਤ ਕੀਤੀ ਜਾਵੇੇਗੀ। ਇਸ ਤੋਂ ਇਲਾਵਾ ਅਲੂਮਨੀ ਕਈ ਪ੍ਰੋਜੈਕਟਾਂ ਵਿੱਚ ਦਾਨ ਕਰ ਸਕਦੇ ਹਨ, ਜਿਨ੍ਹਾਂ ਦੇ ਵੇਰਵੇ ਯੂਨੀਵਰਸਿਟੀ ਦੀ ਵੈੱਬਸਾਈਟ `ਤੇ ਹਨ। ਸਾਬਕਾ ਵਿਦਿਆਰਥੀਆਂ ਦੇ ਦਾਨ ਨੂੰ ਐਕਟ ਦੀ ਧਾਰਾ 80ਜੀ ਦੇ ਤਹਿਤ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਪ੍ਰਸਿੱਧੀ ਹਮੇਸ਼ਾ ਸਰਗਰਮ ਅਤੇ ਸਹਿਯੋਗੀ ਸਾਬਕਾ ਵਿਦਿਆਰਥੀਆਂ ਦੇ ਉਦਮ `ਤੇ ਵੀ ਨਿਰਭਰ ਕਰਦੀ ਹੈ, ਇਸ ਲਈ ਇਸ ਯੂਨੀਵਰਸਿਟੀ ਨੂੰ ਹੋਰ ਅੱਗੇ ਵਧਾਉਣ ਲਈ ਉਹ ਆਪਣੀ ਯੋਗ ਮਦਦ ਲਈ ਅੱਗੇ ਆਉਣ।
ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਜੋ ਇਸ ਸਮੇਂ ਦੋ ਚੀਫ ਸੈਕਟਰੀ, ਇਕ ਡੀ.ਜੀ.ਪੀ., ਚਾਰ ਯੂਨੀਵਰਸਿਟੀਆਂ ਦੇ ਉਪਕੁਲਪਤੀ ਅਤੇ ਹੋਰ ਕਈ ਵਿਦਿਆਰਥੀ ਉਚ ਅਹੁਦਿਆਂ `ਤੇ ਬਿਰਾਜਮਾਨ ਹੋ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕਰ ਰਹੇ ਹਨ, ਦਾ ਨਾਂ ਲੌਂਦਿਆਂ ਉਨਾਂ੍ਹ ਕਿਹਾ ਕਿ ਯੂਨੀਵਰਸਿਟੀ ਦੇ ਅਲੂਮਿਨੀ ਐਸੋਸੀਏਸ਼ਨ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬ੍ਰਾਂਡ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਵਿਸ਼ਵ ਭਰ ਵਿੱਚ ਸਾਂਝੇ ਤੌਰ `ਤੇ ਇਕ ਮੰਚ ਮੁਹੱਈਆ ਕਰਵਾਇਆ ਜਾ ਸਕੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਇਸਦੇ ਸਾਬਕਾ ਵਿਦਿਆਰਥੀ ਵਿਚਾਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸਰਬਜੋਤ ਸਿੰਘ ਬਹਿਲ ਨੇ ਯੂਨੀਵਰਸਿਟੀਆਂ ਦੀ ਉਪਲਬਧੀਆਂ ਦਸਦਿਆਂ ਕਿਹਾ ਕਿ ਯੂਨੀਵਰਸਿਟੀ ਨੂੰ ਹੋਰ ਅੱਗੇ ਲੈ ਕੇ ਜਾਣ ਲਈ ਸਾਬਕਾ ਵਿਦਿਆਰਥੀਆਂ ਆਪਣੀ ਭੂਮਿਕਾ ਨਿਭਾਉਣ। ਡੀਨ ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਵੀ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸਨ। ਇਸ ਤੋਂਇਲਾਵਾ ਕਈ ਵਿਭਾਗਾਂ ਦੇ ਮੁਖੀ, ਵਿਦਿਆਰਥੀ, ਖੋਜਾਰਥੀ ਅਤੇ ਸਾਬਕਾ ਵਿਦਿਆਰਥੀ ਦੀ ਭਰਵੀਂ ਹਾਜ਼ਰੀ ਅੱਜ ਦੇ ਅਲ਼ੂਮਨੀ ਸਮਾਗਮ ਨੂੰ ਚਾਰ ਚੰਨ ਲਾ ਰਹੀ ਸੀ।
ਪ੍ਰੋ. ਅਤੁਲ ਖੰਨਾ, ਡੀਨ ਅਲੂਮਨੀ ਐਸੋਸੀਏਸ਼ਨ ਨੇ ਐਸੋਸੀਏਸ਼ਨ ਦੀ ਰਿਪੋਰਟ ਪੇਸ਼ ਕਰਦਿਆਂ ਸਾਬਕਾ ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਲਈ ਲੋੜੀਂਦੇ ਭਵਿੱਖਮੁਖੀ ਕਦਮਾਂ ਬਾਰੇ ਜਾਣੂ ਕਰਵਾਇਆ
ਸਮਾਗਮ ਦੇ ਅੰਤ ਵਿਚ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ