Thursday, April 25, 2024

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਲੱਗੇ ਫੁੱਲਾਂ ਦੇ ਮੇਲੇ 'ਤੇ ਵਿਸ਼ੇਸ਼

PUNJAB NEWS EXPRESS | December 14, 2022 04:25 PM

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਲ ਵਿੱਚ ਦੋ ਵਾਰ ਕਰਵਾਏ ਜਾਂਦੇ ਫੁੱਲਾਂ ਦੇ ਮੇਲੇ ਦੀ ਖਾਸੀਅਤ ਇਹ ਹੈ ਕਿ ਇਹ ਪ੍ਰਕਿਰਤੀ ਨਾਲ ਮੇਲ ਕਰਨ ਦੀ ਇੱਕ ਚਿਣਗ ਜਗਾ ਜਾਂਦਾ । । ਜਦੋਂ ਕਿ ਬਹੁਤੇ ਮੇਲੇ ਮਹਿਜ ਤੁਰਨ ਫਿਰਨ ਤੱਕ ਹੀ ਸੀਮਤ ਰਹਿ ਜਾਂਦੇ ਹਨ । ਯੂਨੀਵਰਸਿਟੀ ਦੇ ਫੁੱਲਾਂ ਦੇ ਮੇਲੇ ਕੁਦਰਤ ਨਾਲ ਗੂੜ੍ਹਾ ਰਿਸ਼ਤਾ ਬਣਾਉਣ ਦੀ ਸਫਲਤਾ ਗਵਾਹੀ ਭਰਦੇ ਆ ਰਹੇ ਹਨ। ਫੁੱਲਾਂ ਮੇਲੇ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਕੁੱਝ ਇਹੋ ਅਜਿਹੇ ਫੁਰਨੇ ਫੁਰੇ ਜਿਨ੍ਹਾਂ ਨੂੰ ਅਮਲ ਵਿੱਚ ਲਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਨ ਪ੍ਰੇਮੀਆਂ ਅਤੇ ਚਿੰਤਕਾਂ ਦਾ ਧਿਆਨ ਆਪਣੇ ਵੱਲ ਖਿਚਿਆ । ਇਹ ਫੁਰਨੇ ਕਈਆਂ ਲਈ ਪ੍ਰੇਰਨਾ ਦਾ ਸਰੋਤ ਵੀ । ਯੂਨੀਵਰਸਿਟੀ ਦੇ ਕੈਂਪਸ ਦੀ ਹਵਾ ਨੂੰ ਸ਼ੁੱਧ ਕਿਵੇਂ ਕੀਤਾ ਜਾ ਸਕਦਾ 'ਤੇ ਜਦੋਂ ਫੋਕਸ ਕਰਕੇ ਕੰਮ ਕੀਤਾ ਗਿਆ ਤਾਂ ਉਸ ਦਾ ਨਤੀਜਾ ਇਹ ਸਾਹਮਣੇ ਆਇਆ ਕਿ ਹਵਾ ਤਾਂ ਸ਼ੁਧ ਹੋਈ ਨਾਲ ਤਾਪਮਾਨ ਵੀ ਸ਼ਹਿਰ ਦੇ ਮੁਕਾਬਲੇ ਘੱਟ ਹੋ ਗਿਆ ।ਜਿਸ ਤੋਂ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਯੂਨੀਵਰਸਿਟੀ ਵਿੱਚ ਸੇਬ ਦੀ ਫਸਲ ਵੀ ਉਗਾ ਦਿੱਤੀ ਅਤੇ ਇਹ ਵੀ ਸਫਲ ਤਜਰਬਾ ਕਰ ਲਿਆ ਕਿ ਪੰਜਾਬ ਵਿੱਚ ਕੇਸਰ ਅਤੇ ਕੇਲੇ ਦੀ ਫਸਲ ਵੀ ਸੰਭਵ ਹੋ ਸਕਦੀ ਹੈ ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦ‍ਾ ਕੈੰਪਸ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿੱਚ ਇਕਲੌਤਾ ਕੈੰਪਸ ਹੈ ਜਿਸ ਦੇ ਵਿੱਚ ਵਿੱਚ ਬਹੁਤ ਸਾਰੇ ਰੁੱਖਾਂ ਅਤੇ ਬੂਟਿਆਂ ਦਾ QR ਕੋਡ ਬਣਾ ਦਿੱਤਾ ਗਿਆ ਹੈ । ਹਰੇਕ ਬੂਟੇ ਦੇ ਨਾਲ ਲੱਗੇ QR ਨੂੰ ਸਕੈਨ ਕਰਦਿਆਂ ਹੀ ਸਾਰੀ ਜਾਣਕਾਰੀ ਮੋਬਾਇਲ ਵਿੱਚ ਆ ਜਾਂਦੀ ਹੈ । ਜਿਸ ਨਾਲ ਹਰੇਕ ਬੂਟੇ ਦੇ ਮੈਡੀਕਲ ਲਾਭ ਸਮੇਤ ਹੋਰ ਵੀ ਲੋੜੀਂਦੀ ਜਾਣਕਾਰੀ ਮੁਹੱਈਆ ਹੋ ਜਾਂਦੀ ਹੈ ।ਯੂਨੀਵਰਸਿਟੀ ਵਿਚ ਖੇਤੀਬਾੜੀ ਅਤੇ ਪੌਦਾ ਵਿਗਿਆਨ ਨਾਲ ਸਬੰਧ ਅਨੇਕਾਂ ਖੋਜਾਂ ਦੇ ਦੌਰ ਦਾ ਹੀ ਨਤੀਜਾ ਹੈ ਕਿ ਕੇਲਾ, ਸੇਬ, ਕੇਸਰ ਅਤੇ ਹੋਰ ਕਈ ਫਸਲਾਂ ਦੀ ਕਾਸ਼ਤਕਾਰੀ ਪੰਜਾਬ ਵਿੱਚ ਸੰਭਵ ਕਰਵਾਉਣ ਲਈ ਯੂਨੀਵਰਸਿਟੀ ਦੇ ਵਿਦਵਾਨਾਂ ਵੱਲੋਂ ਸਫਲਤਾ ਦੇ ਜੋ ਝੰਡੇ ਗੱਡੇ ਹਨ ਉਨ੍ਹਾਂ ਦੀ ਚਰਚਾ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਦੇ ਮੀਡੀਆ ਜਗਤ ਵਿੱਚ ਵੀ ਹੋਈ ਹੈ ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਕੁਦਰਤੀ ਸਾਂਭ ਸੰਭਾਲ ਅਤੇ ਪ੍ਰਦੂਸ਼ਣ ਮੁਕਤ ਕੈੰਪਸ ਵਾਲੀ ਯੂਨੀਵਰਸਿਟੀ ਦੇ ਤੋਰ 'ਤੇ ਵੀ ਜਾਣੀ ਜਾਣ ਲੱਗ ਪਈ ਹੈ । ਯੂਨੀਵਰਸਿਟੀ ਵਿੱਚ ਰੁੱਖਾਂ ਦੇ ਪੱਤਿਆਂ ਅਤੇ ਰਹਿਦ ਖੂੰਦ ਨੂੰ ਮੁੜ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ । ਕੂੜਾ ਕਰਕਟ ਦਾ ਪ੍ਰਬੰਧਨ ਸੁਚੱਜੇ ਢੰਗ ਨਾਲ ਕੀਤਾ ਜਾਂਦਾ ਹੈ। ਵਰਤੋਂ ਵਿੱਚ ਲਿਆਂਦੇ ਪਾਣੀ ਨੂੰ ਵੀ ਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ।

ਯੂਨੀਵਰਸਿਟੀ ਦੇ ਕੈੰਪਸ ਨੂੰ ਪਿਛਲੇ ਸਾਲਾਂ ਵਿੱਚ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਸੱਭ ਤੋਂ ਵੱਧ ਹਰਿਆ ਭਰਿਆ ਬਣਾਉਣ ਦੇ ਦਿੱਤੇ ਗਏ ਜ਼ੋਰ ਦੀ ਬਦੌਲਤ ਭਾਰਤ ਸਰਕਾਰ ਵੱਲੋਂ ਸਵੱਛਤਾ ਮੁਹਿੰਮ ਵਿੱਚ ਵੱਡੇ ਕੈੰਪਸ ਵਾਲੀਆਂ ਯੂਨੀਵਰਸਿਟੀਆਂ ਦੇ ਵਰਗ ਵਿੱਚੋ ਇਸ ਨੂੰ ਪਹਿਲਾਂ ਸਥਾਨ ਲਗਾਤਾਰ ਦਿੱਤਾ ਜਾ ਰਿਹਾ ਹੈ ।
ਇਨ੍ਹਾਂ ਫੁੱਲਾਂ ਦੇ ਮੇਲਿਆਂ ਦਾ ਹੀ ਕਮਾਲ ਹੈ ਕਿ ਖੇਤੀ ਮਾਹਿਰਾਂ ਤੋਂ ਕੁਦਰਤ ਤੇ ਕੁਦਰਤੀ ਸੁੰਦਰਤਾ ਨੂੰ ਪਿਆਰ ਕਰਨ ਵਾਲਿਆਂ ਸਮੇਤ ਆਮ ਲੋਕ ਵੀ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।
ਪੰਜਾਬੀ ਦੇ ਉੱਘੇ ਅਧੁਨਿਕ ਕਵੀ ਭਾਈ ਵੀਰ ਸਿੰਘ ਜੀ ਦੇ ਨਾਮ ਦੇ ਇਸ ਮੇਲੇ ਦਾ ਨਾਮਕਰਨ ਕੀਤਾ ਜਾਣਾ ਆਪਣੀ ਇਕ ਵਿਲੱਖਣਤਾ ਰਖਦਾ ਹੈ। ਭਾਈ ਵੀਰ ਸਿੰਘ ਜੀ ਨੇ ਜਿਸ ਨਜ਼ਰੀਏ ਤੋਂ ਕੁਦਰਤ ਨੂੰ ਆਪਣੇ ਅਹਿਸਾਸਾਂ ਅਤੇ ਅਨੁਭਵ ਵਿਚ ਲਿਆ ਹੈ ਉਸ ਦਾ ਕੋਈ ਸਾਨ੍ਹੀ ਨਹੀਂ ਮਿਲਦਾ। ਫੁੱਲਾਂ, ਦਰਖਤਾਂ, ਪੌਦਿਆਂ, ਘਾਹ ਦੀਆਂ ਪੱਤੀਆਂ, ਝਾੜੀਆਂ, ਦਰਿਆਵਾਂ ਨਦੀਆਂ ਦੇ ਪਾਣੀਆਂ, ਤ੍ਰੇਲ ਦੇ ਤੁਪਿਕਆਂ, ਧਰਤੀ ਦੀ ਗੋਦ ਵਿਚ ਉਗਣ ਵਾਲੇ ਨਿੱਕੇ ਫੁੱਲਾਂ, ਧਰਤੀ ਦੇ ਅੰਦਰ ਚਲਦੇ ਅਹਿਸਾਸਾਂ ਅਤੇ ਹੋਰ ਅਨੇਕਾਂ ਹੀ ਕੁਦਰਤੀ ਵਰਤਾਰਿਆਂ ਦੇ ਵੇਰਵਿਆਂ ਅਤੇ ਅਨੁਭਵਾਂ ਨੂੰ ਸਹਿਜੇ ਹੀ ਭਾਈ ਵੀਰ ਸਿੰਘ ਜੀ ਦੀਆਂ ਕਵਿਤਾਵਾਂ ਰਾਹੀਂ ਆਪਣੇ ਅੰਦਰ ਸਮੋਇਆ ਜਾ ਸਕਦਾ ਹੈ। ਇਸ ਵਰ੍ਹੇ ਇਹ ਮੇਲਾ ਇਕ ਖਾਸੀਅਤ ਆਪਣੇ ਅੰਦਰ ਇਹ ਲਈ ਬੈਠਾ ਹੈ ਕਿ ਭਾਈ ਵੀਰ ਸਿੰਘ ਦੀ 150 ਸਾਲਾ ਜਨਮ-ਸ਼ਤਾਬਦੀ ਵੱਖ ਵੱਖ ਖੋਜ, ਸਾਹਿਤਕ, ਸਮਾਜਿਕ, ਅਧਿਆਤਮਕ ਅਤੇ ਬਾਗਬਾਨੀ ਆਦਿ ਨਾਲ ਜੁੜੀਆਂ ਸੰਸਥਾਵਾਂ ਮਨਾ ਰਹੀਆਂ ਹਨ । ਇਹ ਮੇਲਾ ਵੀ ਉਨ੍ਹਾਂ ਦੀ ਇਸ ਜਨਮਸ਼ਤਾਬਦੀ ਨੂੰ ਸਮਰਪਿਤ ਹੈ।
ਫੁਲਾਂ ਦੇ ਮੇਲਿਆਂ ਦੇ ਕਾਰਨ ਬਹੁਤ ਸਾਰੇ ਕੁਦਰਤ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਬਣੇ ਜਿਨ੍ਹਾਂ ਨਾਲ ਰਲ ਕੇ ਯੂਨੀਵਰਸਿਟੀ ਵਿੱਚ ਜੰਗਲ ਲਗਾਉਣ ਦਾ ਬੀੜਾ ਚੁੱਕਿਆ ਜਾ ਚੁੱਕਾ ਹੈ । ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਵੱਖ ਵੱਖ ਤਰ੍ਹਾਂ ਦੇ ਬੂਟੇ ਅਤੇ ਦਰਖਤ ਲਗਾਏ ਜਾ ਚੁੱਕੇ ਹਨ । ਖੇਤੀਬਾੜੀ ਦੇ ਮਹਿਰ ਇਸ ਮੇਲੇ ਵਿਚੋਂ ਵਪਾਰ ਦੇ ਕਈ ਰਸਤੇ ਵੀ ਖੋ ਕੇ ਜਾਂਦੇ ਹਨ । ਯੂਨੀਵਰਸਿਟੀ ਕੈੰਪਸ ਵਿੱਚ ਇਹ ਉਪਰਾਲਾ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ ਜਸਪਾਲ ਸਿੰਘ ਸੰਧੂ ਦੀ ਬਦੌਲਤ ਸੰਭਵ ਹੋਇਆ ਹੈ। ਉਹ ਖੁਦ ਕੁਦਰਤ ਨਾਲ ਪ੍ਰੇਮ ਰੱਖਣ ਵਾਲੇ ਇਨਸਾਨ ਹਨ। ਕੈਂਪਸ ਵਿਚ ਉਨ੍ਹਾਂ ਦੀ ਪੈਦਲ ਫੇਰੀ ਹਮੇਸ਼ਾ ਹੀ ਫੁੱਲਾ ਅਤੇ ਬੂਟਿਆਂ ਨੂੰ ਨਿਹਾਰਦੀ ਰਹਿੰਦੀ ਹੈ।ਉਨ੍ਹਾਂ ਨੂੰ ਬਾਗਬਾਨੀ ਦੀ ਖੁਦ ਵੀ ਕਾਫ਼ੀ ਜਾਣਕਾਰੀ ਹੈ ਅਤੇ ਅਕਸਰ ਹੀ ਉਹ ਮਾਲੀਆਂ ਨਾਲ ਫੁੱਲਾਂ ਬੂਟਿਆਂ ਦੀ ਸਾਂਭ ਸੰਭਾਲ ਬਾਰੇ ਚਰਚਾ ਕਰਦੇ ਦਿਖ ਪੈਂਦੇ ਹਨ। ਪ੍ਰੋ. ਸੰਧੂ ਦੀ ਯੋਗ ਅਗਵਾਈ ਵਿਚ ਯੂਨੀਵਰਸਿਟੀ ਦਾ ਮਾਤਾ ਕੌਲਾਂ ਬੋਟੈਨੀਕਲ ਗਾਰਡਨ, ਖੇਤੀਬਾੜੀ ਵਿਭਾਗ ਅਤੇ ਲੈੰਡਸਕੇਪ ਵਿਭਾਗ ਆਪਣੀਆਂ ਜਿਕਰਯੋਗ ਪ੍ਰਾਪਤੀਆਂ ਸਦਕਾ ਯੂਨੀਵਰਸਿਟੀ ਦਾ ਮਾਹੌਲ ਹੋਰ ਕੁਦਰਤ ਦੇ ਨੇੜੇ ਰਹਿਣ ਦੇ ਅਹਿਸਾਸ ਨਾਲ ਭਰ ਦਿੱਤਾ ਗਿਆ ਹੈ।
ਯੂਨੀਵਰਸਿਟੀ ਦੇ ਕੈੰਪਸ ਦਾ ਹਰਾ-ਭਰਾ ਮਨਮੋਹਨਾ ਵਾਤਾਵਰਣ ਕਿਸੇ ਪਹਾੜੀ ਇਲਾਕੇ ਦਾ ਪ੍ਰਭਾਵ ਪਾਉਂਦਾ ਸਵਰਗ ਦੇ ਟੁਕੜੇ ਤੋਂ ਘੱਟ ਨਹੀਂ ਹੈ । ਜਿਹੜਾ ਵੀ ਇੱਕ ਵਾਰ ਇੱਥੇ ਆਉਂਦਾ ਉਹ ਯੂਨੀਵਰਸਿਟੀ ਦੇ ਕੈੰਪਸ ਨੂੰ ਵੇਖ ਕੇ ਅੱਛ -ਅੱਛ ਕਰਨ ਤੋਂ ਬਿਨਾਂ ਰਹਿ ਨਹੀਂ ਸਕਦਾ । ਯੂਨੀਵਰਸਿਟੀ ਦੀ ਸ਼ੁੱਧ ਹਵਾ ਵਿੱਚ ਸਾਹ ਲੈਣ ਤੇ ਹੀ ਇਸ ਦੀ ਅਸਲ ਅਮੀਰੀ ਦ‍ਾ ਅਹਿਸਾਸ ਹੋ ਜਾਂਦਾ ਹੈ । ਫੁੱਲਾਂ ਦੇ ਮੇਲੇ ਦਾ ਮੁੱਖ ਮਕਸਦ ਹੇੈ ਕਿ ਕਿਸੇ ਨਾ ਕਿਸੇ ਤਰ੍ਹਾਂ ਵਾਤਾਵਰਣ ਪ੍ਰਤੀ ਆਮ ਲੋਕਾਂ ਦੇ ਨਾਲ ਵੱਡੇ ਆਦਾਰਿਆਂ ਵਿੱਚ ਵੀ ਜਾਗਰੂਕਤਾ ਪੈਂਦਾ ਕਰਨੀ ਹੈ ਜੋ ਵਿਕਾਸ ਦੇ ਨਾਂ 'ਤੇ ਲਾਲਚ ਵੱਸ ਕੁਦਰਤੀ ਸਰੋਤਾਂ ਨਾਲ ਖਿਲਵਾੜ ਕਰ ਰਹੇ ਹਨ। ਧਰਤੀ 'ਤੇ ਕੁਦਰਤੀ ਰਹਿਮਤਾਂ ਬਣਾਈ ਰੱਖਣ ਲਈ ਅੰਤਰਰਾਸ਼ਟਰੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਆਪਣਾ ਤੁਸ਼ ਜਿਹਾ ਰੋਲ ਨਿਭਾ ਰਹੀ ਹੈ ਅਤੇ ਇਹ ਸੰਦੇਸ਼ ਅੱਗੇ ਤੋਰ ਰਹੀ ਹੈ ਕਿ ਵਾਤਾਵਰਣ ਨੂੰ ਬਚਾਉਣ ਦੀ ਕਿਸੇ ਦੇ ਮੋਢਿਆਂ 'ਤੇ ਜਿੰਮੇਵਾਰੀ ਲਾਉਣ ਦੀ ਥਾਂ ਖੁਦ ਦੇ ਮੋਢਿਆਂ 'ਤੇ ਜਿੰਮੇਵਾਰੀ ਚੁੱਕਣ ਲਈ ਤਿਆਰ ਹੋਣਾ ਪੈਣਾ ਹੈ । ਯੂਨੀਵਰਸਿਟੀ ਪਿਛਲੇ ਪੰਜ ਸਾਲ ਤੋਂ ਇਨ੍ਹਾਂ ਮੇਲਿਆਂ ਦੇ ਆਯੋਜਨ ਕਰਵਾ ਕੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਜਾਰੀ ਰੱਖਣ ਦੀ ਵੱਚਨਬੱਧਤਾ ਦਹੁਰਾਉਂਦੀ ਹੈ।
ਯੂਨੀਵਰਸਿਟੀ ਦੇ ਕੈੰਪਸ ਵਿੱਚ 14 ਦਸੰਬਰ ਤੋਂ ਸ਼ੁਰੂ ਹੋਏ ਫੁੱਲਾਂ ਦੇ ਮੇਲੇ ਵਿਚ ਵੱਖ- ਵੱਖ ਗੁਲਦਾਉਦੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ । ਠੰਡ ਕਾਰਨ ਜਿਥੇ ਕਈ ਬੂਟੇ ਅਤੇ ਫੁੱਲ ਆਪਣੇ ਖੇੜੇ ਲਈ ਬਸੰਤ ਦੀ ਉਡੀਕ ਕਰਦੇ ਹਨ ਉਥੇ ਇਸ ਭਰੀ ਠੰਢ ਵਿਚ ਗੁਲਦਾਉਂਦੀਆਂ ਅਤੇ ਬੂਟੇ ਆਪਣਾ ਖੇੜਾ ਦਿੰਦੇ ਹਨ। ਲਾਡਾ ਪਿਆਰਾਂ ਨਾਲ ਪਾਲੀਆਂ ਗੁਲਦਾਉਦੀਆਂ ਨੂੰ ਹਰ ਕੋਈ ਆਪਣੀ ਗਲਵਕੜੀ ਵਿੱਚ ਲੈਣ ਲਈ ਉਤਾਵਲਾ ਹੁੰਦਾ ਹੈ ਉਤੋਂ ਭਾਈ ਵੀਰ ਸਿੰਘ ਦੀ ਕਵਿਤਾ 'ਗੁਲਦਾਉਦੀਆਂ ਆਈਆਂ 'ਇਸ ਵਿੱਚ ਹੋਰ ਕੁਦਰਤੀ੍ ਰਹੱਸ ਭਰਨ ਦਾ ਕੰਮ ਕਰ ਜਾਂਦੀ ਹੈ ।
ਪੰਜਾਬ ਭਰ ਦੇ ਸਕੂਲ, ਕਾਲਜ , ਯੂਨੀਵਰਸਿਟੀਆਂ, ਨਰਸਰੀਆਂ ਅਤੇ ਨਿੱਜੀ ਤੌਰ ਤੇ ਕੁਦਰਤ ਪ੍ਰੇਮੀ ਪੂਰੇ ਉਤਸ਼ਾਹ ਨਾਲ ਹਿੱਸਾ ਲੈਂ ਰਹੇ ਹਨ । ਚੰਗੀ ਬਾਗਬਾਨੀ ਕਰਨ ਵਾਲਿਆਂ ਨੂੰ ਯੂਨੀਵਰਸਿਟੀ ਵੱਲੋਂ ਇਨਾਮ ਵੀ ਪ੍ਰਦਾਨ ਕੀਤੇ ਜਾਂਦੇ ਹਨ। ਸਟਾਲਾਂ ਤੋਂ ਖੁਲ੍ਹੇ ਦਿਲ ਨਾਲ ਖਰੀਦੋ ਫਰੋਖਤ ਹੋ ਰਹੀ ਹੈ । ਫੁੱਲਾਂ ਦੀ ਖੇਤੀ ਤੋਂ ਇਲਾਵਾ ਘਰਾਂ ਦੇ ਅੰਦਰ ਤੇ ਬਾਹਰ ਲੱਗਣ ਵਾਲੇ ਫੁੱਲਾਂ ਦੀ ਸਾਂਭ ਸਾਂਭਲ ਦੇ ' ਗੁਰ' ਮਾਹਿਰਾਂ ਸਿਖੇ ਜਾ ਸਕਦੇ ਹਨ। ਯੂਨੀਵਰਸਿਟੀ ਕੈੰਪਸ ਦਾ ਵਿਹੜਾ ਫੁੱਲਾਂ ਦੀ ਆਮਦ ਨਾਲ ਬਾਗੋਬਾਗ ਹੋ ਗਿਆ ਹੈ। ਕੈੰਪਸ ਦਾ ਵਾਤਾਵਰਣ ਮਹਿਕ ਨਾਲ ਭਰ ਗਿਆ ਹੈ ਜੋ ਸਦਾ ਦਿਲ ਦਿਮਾਗ ਨੂੰ ਤਾਜਗੀ ਦਾ ਅਹਿਸਾਸ ਦਵਾਉਦਾ ਰਹਿੰਦਾ ਹੈ । ਤੁਸੀਂ ਵੀ 14 ਤੋਂ 16 ਦਸੰਬਰ ਤਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਭਵਨ ਦੇ ਸਾਹਮਣੇ ਆਯੋਜਤ ਭਾਈ ਵੀਰ ਸਿੰਘ ਜੀ ਦੀ 150 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਇਸ ਭਾਈ ਵੀਰ ਸਿੰਘ ਫੁੱਲਾਂ ਅਤੇ ਫਲਾਵਰ ਫੈਸਟੀਵਲ ਦਾ ਹਿੱਸਾ ਬਣੋ ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ