Wednesday, April 24, 2024

Campus Buzz

ਸਰਕਾਰੀ ਕੰਨਿਆ ਸਕੂਲ ਰਾਹੋਂ ਦੇ ਦੋ ਪ੍ਰੋਜੈਕਟਾਂ ਦੀ ਰਾਜ ਪੱਧਰ ਬਾਲ ਸਾਇੰਸ ਕਾਂਗਰਸ ਲਈ ਚੋਣ ਹੋਈ

PUNJAB NEWS EXPRESS | December 17, 2022 03:52 PM

ਨਵਾਂਸ਼ਹਿਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਲ ਸਾਇੰਸ ਕਾਂਗਰਸ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਦੇ ਦੋ ਪ੍ਰੋਜੈਕਟ ਰਾਜ ਪੱਧਰ ਬਾਲ ਸਾਇੰਸ ਕਾਂਗਰਸ ਲਈ ਚੁਣੇ ਗਏ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਦਆਰਥੀਆਂ ਨੇ ਜੂਨੀਅਰ ਪੱਧਰ ਅਤੇ ਸੀਨੀਅਰ ਪੱਧਰ ਦੇ ਦੋਵੇਂ ਮੁਕਾਬਲਿਆਂ ਵਿੱਚ ਗਾਈਡ ਅਧਿਆਪਕਾਂ ਸਤਨਾਮ ਸਿੰਘ ਲੈਕਕਰਾਰ ਬਾਇਓ, ਸੋਨਾ ਸ਼ਰਮਾ ਅਤੇ ਮਨਦੀਪ ਕੌਰ (ਦੋਵੇਂ ਸਾਇੰਸ ਮਿਸਟ੍ਰੈੱਸ) ਅਤੇ ਗੁਰਮੀਤ ਸਿੰਘ ਸਾਇੰਸ ਮਾਸਟਰ ਦੀ ਅਗਵਾਈ ਹੇਠ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜੂਨੀਅਰ ਵਰਗ ਵਿੱਚ ਸ਼੍ਰੇਆ ਕੁਮਾਰੀ ਜਮਾਤ ਅੱਠਵੀਂ ਅਤੇ ਨੇਹਾ ਜਮਾਤ ਸੱਤਵੀਂ ਨੇ ਮੋਟੇ ਆਹਾਰ ਦਾ ਮਨੁੱਖੀ ਸਰੀਰ ਤੇ ਪ੍ਰਭਾਵ ਪ੍ਰੋਜੈਕਟ ਤਿਆਰ ਕੀਤਾ ਅਤੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿੱਚ ਸ਼ੀਤਲ ਪਾਂਡੇ ਬਾਰਵੀਂ ਜਮਾਤ ਅਤੇ ਸਾਕਸ਼ੀ ਸ਼ਰਮਾ ਗਿਆਰਵੀਂ ਜਮਾਤ ਨੇ ਮੋਬਾਇਲ ਫੋਨ ਦੇ ਅੱਜ ਦੇ ਵਿਦਆਰਥੀਆਂ, ਛੋਟੇ ਬੱਚਿਆਂ ਅਤੇ ਬਾਲਗਾਂ ਦੇ ਉੱਪਰ ਪੈਣ ਵਾਲੇ ਪ੍ਰਭਾਵ ਤੇ ਪ੍ਰੋਜੈਕਟ ਤਿਆਰ ਕੀਤਾ, ਜਿਸ ਨੇ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਹ ਦੋਵੇਂ ਟੀਮਾਂ ਹੁਣ 21 ਦਸੰਬਰ ਨੂੰ ਡੀ ਏ ਵੀ ਯੂਨੀਵਰਸਿਟੀ, ਜਲੰਧਰ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਬਾਲ ਸਾਇੰਸ ਕਾਂਗਰਸ ਵਿੱਚ ਭਾਗ ਲੈਣਗੀਆਂ।
ਇਨ੍ਹਾਂ ਵਿਦਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਸ਼ਰਨਦੀਪ, ਰਾਜਨ ਰਾਣਾ, ਹਰਜਿੰਦਰ ਲਾਲ, ਦਵਿੰਦਰ ਕੌਰ ਬਾਜਵਾ, ਗਗਨਪ੍ਰੀਤ ਕੌਰ, ਅਜੀਤ ਸਿੰਘ, ਰਾਜਵਿੰਦਰ ਸਿੰਘ ਸੰਧੂ, ਉਂਕਾਰ ਸਿੰਘ, ਸੁਖਮਿੰਦਰ ਕੌਰ, ਰਣਜੀਤ ਸਿੰਘ, ਗੁਰਮੀਤ ਸਿੰਘ, ਜਸਵੀਰ ਰਾਜ, ਰਮਨਦੀਪ ਸਿੰਘ, ਸਤਿੰਦਰ ਕੌਰ, ਰਣਜੀਤ ਕੌਰ, ਰੇਨੂੰ, ਕਮਲਦੀਪ, ਅਲਕਾ ਅਰੋੜਾ, ਜਸਵਿੰਦਰ ਕੌਰ, ਸੰਦੀਪ ਕੌਰ, ਨੀਲਮ ਰਾਣੀ, ਨੀਨਾ, ਸਤਿੰਦਰਪਾਲ ਕੌਰ, ਬਲਵਿੰਦਰ ਕੌਰ, ਕਰਮਜੀਤ ਕੌਰ, ਨਿਧੀ ਉਮਟ, ਸੰਜੀਵ ਕੁਮਾਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ