Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਦੀ ਕਨਵੋਕੇਸ਼ਨ ਦੌਰਾਨ ਮਜੀਠੀਆ ਵੱਲੋਂ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

PUNJAB NEWS EXPRESS | December 18, 2022 06:44 PM

ਅੰਮ੍ਰਿਤਸਰ : ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ 15ਵੀਂ ਕਨਵੋਕੇਸ਼ਨ ਦੌਰਾਨ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ‘ਅਧਿਆਪਕ ਸਿਰਫ ਕਿੱਤਾ ਨਹੀਂ, ਸਗੋਂ ਇਕ ਜ਼ਜਬਾ ਹੈ। ਉਨ੍ਹਾਂ ਕਿਹਾ ਕਿ ਅਧਿਆਪਨ ਇਕ ਪ੍ਰਕਿਰਿਆ ਹੈ, ਵਾਕਿਆ ਨਹੀਂ।

ਇਸ ਤੋਂ ਪਹਿਲਾਂ ਸ: ਮਜੀਠੀਆ, ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਢਿੱਲੋਂ ਨੇ ਸ਼ਮ੍ਹਾ ਰੌਸ਼ਨ ਕਰ ਕੇ ਡਿਗਰੀ ਵੰਡ ਸਮਾਗਮ ਦਾ ਅਗਾਜ਼ ਕੀਤਾ।

ਸ: ਮਜੀਠੀਆ ਨੇ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਗੁਣਵੱਤਾ ਵਾਲੇ ਅਧਿਆਪਕ ਜਲਦ ਨਹੀਂ ਉਤਪਨ ਹੁੰਦੇ, ਸਗੋਂ ਉਹ ਇਕ ਲੰਬੀ ਪ੍ਰੀਕ੍ਰਿਆ ਦੌਰਾਨ ਨਵੀਨਤਮ ਤਕਨਾਲੋਜੀ, ਰਸਮੀ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ, 21ਵੀਂ ਸਦੀ ਦੇ ਹੁਨਰਾਂ ਨੂੰ ਅਪਨਾ ਕੇ ਪੜ੍ਹਾਉਣ ਦੇ ਜਨੂੰਨ ਸਦਕਾ ਤਿਆਰ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਤੇਜ਼ੀ ਨਾਲ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਤਬਦੀਲੀਆਂ ਕਾਰਨ ਵੱਧ ਰਹੀਆਂ ਮੰਗਾਂ ਦੇ ਮੱਦੇਨਜ਼ਰ ਇਕ ਅਧਿਆਪਕ ਨੂੰ ਵਿਸ਼ਵ ਭਰ ’ਚ ਹੋ ਰਹੇ ਸੂਚਨਾ ਅਤੇ ਸੰਚਾਰ ਤਕਨਾਲੋਜੀ ’ਚ ਨਿਰੰਤਰ ਤਰੱਕੀ ਦੇ ਨਾਲ ਲਗਾਤਾਰ ਤਾਲਮੇਲ ਰੱਖਣ ਦੀ ਜ਼ਰੂਰਤ ਹੈ।

ਉਨ੍ਹਾਂ ਡਿਗਰੀਆਂ ਨਾਲ ਸਨਮਾਨਿਤ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ ਦੌੜਣ ਦੀ ਬਜਾਏ ਸਾਡੇ ਆਪਣੇ ਸਮਾਜ ਦੀ ਸੇਵਾ ਕਰਨ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ: ਛੀਨਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਅਤੇ ਮੰਗਾਂ ਪ੍ਰਤੀ ਸੰਵਦੇਨਸ਼ੀਲ ਹੋ ਕੇ ਟੀਚਾ-ਮੁਖੀ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਸਮਾਜਿਕ ਪਰਿਵਰਤਨ ’ਚ ਅਧਿਆਪਕ ਦਾ ਅਹਿਮ ਰੋਲ ਹੈ ਅਤੇ ਅਧਿਆਪਕ ਸੁਚੱਜੇ ਸਮਾਜ ਦਾ ਸਿਰਜਨਹਾਰ ਹੈ।ਇਸ ਮੌਕੇ ਸ: ਮਜੀਠੀਆ, ਸ: ਛੀਨਾ ਨੇ ਪ੍ਰਿੰ: ਡਾ. ਢਿੱਲੋਂ ਨਾਲ ਮਿਲ ਕੇ ਕਾਲਜ ਅਧਿਆਪਕਾਂ ਡਾ: ਸੁਰਿੰਦਰ ਕੌਰ, ਡਾ. ਪਰਵਿੰਦਰਜੀਤ ਕੌਰ, ਡਾ. ਸਤਨਾਮ ਕੌਰ ਨੂੰ ਸਰਵੋਤਮ ਅਧਿਆਪਕ ਅਤੇ ਡਾ. ਮਨਦੀਪ ਕੌਰ ਨੂੰ ਸਰਵੋਤਮ ਖੋਜਕਰਤਾ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਟਾਪਰ ਅਤੇ ਮੈਰਿਟ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਪ੍ਰਿੰ: ਡਾ. ਢਿੱਲੋਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਮੇਤ ਵੱਖ-ਵੱਖ ਖੇਤਰਾਂ ’ਚ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਸ: ਰਾਜਬੀਰ ਸਿੰਘ, ਸ: ਪਰਮਜੀਤ ਸਿੰਘ ਬੱਲ, ਸ: ਸੰਤੋਖ ਸਿੰਘ ਸੇਠੀ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ ਹੋਰ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ