Saturday, April 27, 2024

Campus Buzz

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਜਿੱਤੀ ਇੰਟਰ ਯੂਨੀਵਰਸਿਟੀ ਤੀਰ ਅੰਦਾਜ਼ੀ ਚੈਂਪੀਅਨਸ਼ਿਪ 2022-23 ਨਵੀਆਂ ਉਮੀਦਾਂ, ਨਵੀਆਂ ਸੰਭਾਵਨਾਵਾਂ ਨਾਲ ਸਮਾਪਤ ਹੋਇਆ ਤੀਰ ਅੰਦਾਜ਼ੀ ਦਾ ਮਹਾਕੁੰਭ

PUNJAB NEWS EXPRESS | December 29, 2022 02:00 PM

ਬਠਿੰਡਾ  : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ 23 ਦਸੰਬਰ 2022 ਤੋਂ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਤੀਰ ਅੰਦਾਜ਼ੀ ਚੈਂਪੀਅਨਸ਼ਿਪ 2022-23 ਬੜੀ ਸ਼ਾਨੋ ਸ਼ੋਕਤ ਨਾਲ ਸਮਾਪਤ ਹੋਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪਹਿਲਾ, ਗੁਰੂ ਕਾਸ਼ੀ ਯੂਨੀਵਰਸਿਟੀ ਨੇ ਦੂਜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਿਲ ਕੀਤਾ।

ਸਮਾਪਤੀ ਸਮਾਰੋਹ ਵਿੱਚ ਮਾਣਯੋਗ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਓਲੰਪਿਅਨ ਦੁਲੀ ਚੰਦ ਅਤੇ ਡਾ. ਕੁਲਵਿੰਦਰ ਸਿੰਘ ਸੰਧੂ ਨੇ ਬਤੌਰ ਵਿਸ਼ੇਸ਼ ਮਹਿਮਾਨ, ਪ੍ਰੋ. (ਡਾ.) ਐਸ.ਕੇ.ਬਾਵਾ, ਉਪ ਕੁਲਪਤੀ ਅਤੇ ਪ੍ਰੋ.(ਡਾ.) ਪੁਸ਼ਪਿੰਦਰ ਸਿੰਘ ਔਲਖ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸ. ਗੁਰਲਾਭ ਸਿੰਘ ਸਿੱਧੂ ਨੇ ਇਨ੍ਹਾਂ ਮੁਕਾਬਲਿਆਂ ਦੀ ਸਫਲਤਾ ਪੂਰਵਕ ਸਮਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਮੁੱਚੇ ਮਾਲਵਾ ਖੇਤਰ ਵਿੱਚ ਤੀਰ ਅੰਦਾਜ਼ੀ ਦੇ ਅਜਿਹੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਪਹਿਲੀ ਵਾਰੀ ਇਸ ਯੂਨੀਵਰਸਿਟੀ ਵਿੱਚ ਹੀ ਕਰਵਾਏ ਗਏ ਹਨ। ਇਸ ਨੂੰ ਮਾਲਵਾ ਖੇਤਰ ਦੀ ਇੱਕ ਵੱਡੀ ਪ੍ਰਾਪਤੀ ਵਜੋਂ ਵੇਖਿਆ ਜਾ ਰਿਹਾ ਹੈ। ਸਥਾਨਕ ਲੋਕਾਂ ਵੱਲੋਂ ਅਜਿਹੇ ਮੁਕਾਬਲਿਆਂ ਨੂੰ ਵੇਖਣ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਦੱਸਣਯੋਗ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਦੀਆਂ 195 ਯੂਨੀਵਰਸਿਟੀਆਂ ਦੇ 1800 ਤੋਂ ਵੱਧ ਪ੍ਰਤੀਯੋਗੀਆਂ ਅਤੇ 400 ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਬਾਵਾ ਨੇ ਕਿਹਾ ਕਿ ਇਸ ਪੱਧਰ ਦੇ ਖੇਡ ਮੁਕਾਬਲੇ ਆਉਣ ਵਾਲੇ ਸਮੇਂ ਵਿੱਚ ਵੀ ਕਰਵਾਏ ਜਾਣਗੇ। ਉਨ੍ਹਾਂ ਨੇ ਚੈਂਪੀਅਨਸ਼ਿਪ ਦੇ ਸਫਲਤਾ ਪੂਰਵਕ ਸੰਪਨ ਹੋਣ ਤੇ ਸਭ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਕਿਉਂਕਿ ਇਹ ਸਾਨੂੰ ਮਾਨਸਿਕ, ਸਰੀਰਿਕ ਤੰਦਰੁਸਤੀ, ਅਨੁਸ਼ਾਸਿਤ ਅਤੇ ਸਮੇਂ ਦਾ ਪਾਬੰਦ ਬਣਾਉਂਦੀਆਂ ਹਨ। ਆਪਣੇ ਭਾਸ਼ਣ ਦੌਰਾਨ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਵੱਖ-ਵੱਖ ਆਈਸੋਸ਼ੇਸ਼ਨਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਦੇ ਖੇਤਰ ਵਿੱਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਮੁੱਖ ਮਹਿਮਾਨ, ਵਾਈਸ ਚਾਂਸਲਰ ਅਤੇ ਵਿਸ਼ੇਸ਼ ਮਹਿਮਾਨਾਂ ਵੱਲੋਂ ਮੈਡਲ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਵਿੱਚ ਡਾ. ਅਸ਼ਵਨੀ ਸੇਠੀ, ਡਾ. ਸੰਨੀ ਅਰੋੜਾ, ਡਾ. ਅਮਿਤ ਟੁਟੇਜਾ, ਡਾ. ਰਵੀ ਸੁਮਲ, ਗੁਰਜੀਤ ਸਿੰਘ ਖਾਲਸਾ, ਗੌਰਵ ਖੁਰਾਨਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ। ਵੱਖ ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਸਟਾਫ, ਵਿਦਿਆਰਥੀ ਅਤੇ ਖਿਡਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਡਾ. ਵਿਕਾਸ ਗੁਪਤਾ ਅਤੇ ਹਰਵਿੰਦਰ ਕੁਮਾਰ ਨੇ ਬਾਖੂਬੀ ਅਦਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ