Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਸੀਬਾ ਦੇ ਵਿਦਿਆਰਥੀਆਂ ਵੱਲੋਂ ਲਿਟਰੇਚਰ ਫੈਸਟੀਵਲ 'ਚ ਸ਼ਮੂਲੀਅਤ

ਦਲਜੀਤ ਕੌਰ | December 29, 2022 04:09 PM

ਲਹਿਰਾਗਾਗਾ : ਟੀਚਰਜ਼ ਹੋਮ, ਬਠਿੰਡਾ 'ਚ ਚਲ ਰਹੇ ਪੀਪਲਜ਼ ਲਿਟਰੇਚਰ ਫੈਸਟੀਵਲ ਦੇ ਤੀਜੇ ਦਿਨ ਸੀਬਾ ਸਕੂਲ, ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਬੂ ਸਿੰਘ ਮਾਨ, ਰੱਬੀ ਸ਼ੇਰਗਿੱਲ, ਸੁਮੇਲ ਸਿੰਘ ਸਿੱਧੂ, ਡਾ. ਰਾਜਿੰਦਰਪਾਲ ਸਿੰਘ ਬਰਾੜ, ਗੁਰਤੇਜ ਕੋਹਾਰਵਾਲਾ, ਵਿਜੈ ਵਿਵੇਕ, ਸੁਖਜਿੰਦਰ ਅਤੇ ਹੋਰਨਾਂ ਸਾਹਿਤਕਾਰਾਂ, ਕਲਾਕਾਰਾਂ ਅਤੇ ਰੰਗਕਰਮੀਆਂ ਨੂੰ ਮਿਲਣ ਦਾ ਮੌਕਾ ਮਿਲਿਆ। ਵੱਖ-ਵੱਖ ਪ੍ਰਕਾਸ਼ਨਾਂ ਵੱਲੋਂ ਲਾਈ ਪ੍ਰਦਰਸ਼ਨੀ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅਗਾਂਹਵਧੂ ਸਾਹਿਤ ਦੀ ਵੀ ਖ਼ਰੀਦਦਾਰੀ ਕੀਤੀ।

ਪੀਪਲਜ਼ ਫੋਰਮ, ਬਰਗਾੜੀ ਦੇ ਪ੍ਰਧਾਨ ਅਤੇ ਮੇਲੇ ਦੇ ਮੁੱਖ ਪ੍ਰਬੰਧਕ ਖੁਸ਼ਵੰਤ ਬਰਗਾੜੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੇ ਸਮਾਜਿਕ-ਗਿਆਨ ਦਾ ਦਾਇਰਾ ਵਧਾਉਂਦੇ ਹਨ।

ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਸੀਬਾ ਦੀ ਸਥਾਪਨਾ ਦੇ 25ਵੇਂ ਵਰ੍ਹੇ ਨੂੰ ਮੁੱਖ ਰੱਖਦਿਆਂ ਸਕੂਲ ਕੈਂਪਸ 'ਚ ਵੀ ਅਹਿਮ ਸਖ਼ਸ਼ੀਅਤਾਂ ਨਾਲ ਰੂਬਰੂ ਪ੍ਰੋਗਰਾਮ ਰੱਖੇ ਜਾਣਗੇ।

ਸੀਬਾ ਟੀਮ 'ਚ ਅਧਿਆਪਕ ਹਰਮੇਸ਼ ਸਿੰਘ, ਕੁਲਦੀਪ ਕੌਰ, ਸਤਨਾਮ ਸਿੰਘ, ਲਵਦੀਪ ਸਿੰਘ, ਰਣਦੀਪ ਸੰਗਤਪੁਰਾ ਅਤੇ ਵਿਦਿਆਰਥੀਆਂ 'ਚ ਜਸਪਿੰਦਰ, ਖੁਸ਼ਲੀਨ, ਰੌਬਿਨ, ਗੁਰਲੀਨ, ਰਸ਼ਮੀਤ, ਸਿਮਰਨਜੀਤ, ਸਿਮਰਜੀਤ, ਦਿਕਸ਼ਾ, ਗੁੰਜਨ ਅਤੇ ਰਜਨੀ ਸ਼ਾਮਿਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ