Saturday, April 27, 2024

Campus Buzz

ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਾਸਤੇ ਇਮਤਿਹਾਨ 14 ਫਰਬਰੀ ਨੂੰ

PUNJAB NEWS EXPRESS | January 12, 2021 03:21 PM

ਚੰਡੀਗੜ੍ਹ: ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-2) ਦਾ ਇਮਤਿਹਾਨ 14 ਫਰਬਰੀ 2021 ਨੂੰ ਹੋਵੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ਕਾਰਡ ਜਨਵਰੀ ਦੇ ਤੀਜੇ ਹਫ਼ਤੇ ਐਨ.ਸੀ.ਈ.ਆਰ.ਟੀ. ਵੱਲੋਂ ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅੱਪਲੋਰਡ ਕੀਤੇ ਜਾਣਗੇ। ਬੁਲਾਰੇ ਅਨੁਸਾਰ ਵਿਦਿਆਰਥੀ ਇਸ ਵੈਬਸਾਈਟ ਤੋਂ ਆਪਣੇ ਰੋਲ ਨੰਬਰ ਡਾਊਨ ਲੋਰਡ ਕਰ ਸਕਦੇ ਹਨ। ਇਸ ਇਮਤਿਹਾਨ ਲਈ ਪਹਿਲਾਂ ਸੈਂਟਰ ਲੁਧਿਆਣਾ ਵਿਖੇ ਬਣਾਇਆ ਗਿਆ ਸੀ ਪਰ ਹੁਣ ਇਹ ਤਬਦੀਲ ਕਰਕੇ ਚੰਡੀਗੜ੍ਹ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ