Friday, April 26, 2024

Campus Buzz

ਖ਼ਾਲਸਾ ਕਾਲਜ ਵਿਖੇ ਚਾਰ ਰੋਜ਼ਾ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’¸

PUNJAB NEWS EXPRESS | March 03, 2021 05:20 PM

ਅੰਮ੍ਰਿਤਸਰ: ਖ਼ਾਲਸਾ ਕਾਲਜ ਵਿਖੇ ਚੱਲ ਰਹੇ 4 ਰੋਜ਼ਾ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021 ਦਾ ਦੂਸਰਾ ਦਿਨ ਜਿੱਥੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ, ਉਥੇ ਕਾਲਜ ਦੇ ਥੀਏਟਰ ਵਿਭਾਗ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ ’ਤੇ ਅਨਮੋਲ ਪ੍ਰਵਚਨਾਂ ਨੂੰ ਉਜਾਗਰ ਕਰਦਾ ਨਾਟਕ ‘ਵਿਸਮਾਦ’ ਵਿਦਿਆਰਥੀਆਂ ਦੁਆਰਾ ਪੇਸ਼ ਕੀਤਾ ਗਿਆ।

ਅੱਜ ਦੂਜੇ ਦਿਨ ਗੁਰੂ ਸਾਹਿਬ ਦੀ ਬਾਣੀ ਤੇ ਸ਼ਹਾਦਤ ਦੇ ਗੌਰਵ ’ਤੇ ਗੰਭੀਰ ਚਿੰਤਨ ਕਰਨ ਲਈ ‘ਸ੍ਰੀ ਗੁਰੂ ਤੇਗ ਬਹਾਦਰ : ਬਾਣੀ ਅਤੇ ਸ਼ਹਾਦਤ ਦਾ ਗੌਰਵ’ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਗਾਜ਼ ਕੀਤਾ ਗਿਆ। ਸੈਮੀਨਾਰ ਦਾ ਉਦਘਾਟਨੀ ਕੁੰਜੀਵਤ ਭਾਸ਼ਨ ਦਿੰਦਿਆਂ ਉੱਘੇ ਸਿੱਖ ਚਿੰਤਕ ਸ. ਅਮਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵੱਖ-ਵੱਖ ਉਤਪਾਦਨ ਸਰੋਤ ਵਸਤਾਂ ਪੈਦਾ ਕਰਦੇ ਹਨ ਜਦ ਕਿ ਸਾਹਿਤ ਅਰਥਾਂ ਦਾ ਉਤਪਾਦਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਸੰਸਾਰ ’ਚ ਇਕਰੂਪਤਾ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਦਕਿ ਜੀਵਨ ਬਹੁਰੂਪਤਾ ’ਚ ਪਿਆ ਹੈ ਤੇ ਸਾਡਾ ਸੰਘਰਸ਼ ਇਸੇ ਬਹੂਰੂਪਤਾ ਨੂੰ ਬਚਾਉਣ ’ਚ ਪਿਆ ਹੈ। ਗੁਰੂ ਤੇਗ ਬਹਾਦਰ ਜੀ ਦੀ ਬਾਣੀ ਤੇ ਸ਼ਹਾਦਤ ਦਾ ਗੌਰਵ ਸਾਨੂੰ ਇਹੀ ਪ੍ਰੇਰਨਾ ਦਿੰਦੇ ਹਨ।

ਸਮਾਰੋਹ ’ਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਬ ਤਲਵਾਰ ਦੇ ਧਨੀ ਵੀ ਸਨ ਪਰ ਕੋਮਲ ਹਿਰਦੇ ਵਾਲੇ ਸਨ। ਉਨ੍ਹਾਂ ਦੂਜਿਆਂ ਦੇ ਦੁੱਖ ਨਿਵਾਰਣ ਵਾਸਤੇ ਸ਼ਹਾਦਤ ਦਿੱਤੀ। ਕਾਲਜ ਉਨ੍ਹਾਂ ਦਾ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਵੱਡਮੁੱਲੀ ਸੇਵਾ ਨਿਭਾ ਰਿਹਾ ਹੈ।
ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਪ੍ਰੋ. ਰਾਨਾ ਨਈਅਰ ਨੇ ਸੰਬੋਧਨ ਦੌਰਾਨ ਈਸਾਈ, ਯਹੂਦੀ ਅਤੇ ਇਸਲਾਮ ਧਰਮ ਦੇ ਹਵਾਲੇ ਨਾਲ ਸ਼ਹਾਦਤ ਨੂੰ ਪੁਨਰ-ਪ੍ਰਭਾਸ਼ਿਤ ਕਰਦਿਆਂ ਕਿਹਾ ਸਮਾਜ ਹਿੱਤ ਲਈ ਆਪਣੀ ਮਰਜ਼ੀ ਨਾਲ ਆਪਣੇ ਜੀਵਨ ਦਾ ਤਿਆਗ ਕਰਕੇ ਮੌਤ ਦੀ ਚੋਣ ਕਰਨਾ ਹੀ ਅਸਲੀ ਸ਼ਹਾਦਤ ਹੈ। ਇਹੀ ਸਾਨੂੰ ਗੁਰੂ ਤੇਗ ਬਹਾਦਰ ਨੇ ਆਪਣੀ ਮਿਸਾਲੀ ਸ਼ਹਾਦਰ ਦੇ ਜ਼ਰੀਏ ਪ੍ਰਗਟ ਕੀਤਾ।

ਉਦਘਾਟਨੀ ਸੈਸ਼ਨ ’ਚ ਧੰਨਵਾਦ ਕਰਦਿਆਂ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਆਪਣੀ ਧਾਰਮਿਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਸਾਰੇ ਗੁਰੂ ਸਹਿਬਾਨਾਂ ਦੇ ਗੁਰਪੁਰਬ ਤੇ ਪੰਥਕ ਦਿਹਾੜੇ ਆਪਣੀ ਸਥਾਪਨਾ ਦੇ ਸਮੇਂ ਤੋਂ ਹੀ ਕਾਲਜ ਦੇ ਗੁਰਦੁਆਰਾ ਸਾਹਿਬ ’ਚ ਸ਼ਰਧਾ-ਭਾਵਨਾ ਨਾਲ ਮਨਾਉਂਦਾ ਆ ਰਿਹਾ ਹੈ। ਕਾਲਜ ਦੇ ਸੰਵਿਧਾਨ ’ਚ ਮੁੱਢਲੇ ਉਦੇਸ਼ਾਂ ਰੂਪ ’ਚ ਦਰਜ ਕੀਤਾ ਗਿਆ ਹੈ ਕਿ ਸਿੱਖਿਆ ਦੇ ਨਾਲ-ਨਾਲ ਭਾਸ਼ਾ ਤੇ ਧਰਮ ਦੀ ਸਿੱਖਿਆ ਵੀ ਵਿਦਿਆਥੀਆਂ ਨੂੰ ਦੇਵੇਗਾ।

ਇਸ ਮੌਕੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 2 ਪੁਸਤਕਾਂ ‘ਸ੍ਰੀ ਗੁਰੂ ਤੇਗ ਬਹਾਦਰ: ਬਾਣੀ ਤੇ ਸ਼ਹਾਦਤ ਦਾ ਗੌਰਵ’ ਅਤੇ ‘ਸ੍ਰੀ ਗੁਰੂ ਤੇਗ ਬਹਾਦਰ: ਜੀਵਨ ਫ਼ਲਸਫ਼ਾ ਤੇ ਸ਼ਹਾਦਤ’ ਰਿਲੀਜ਼ ਕੀਤੀਆਂ ਗਈਆਂ, ਜਿਸ ’ਚ ਦੁਨੀਆਂ ਭਰ ਦੇ ਵਿਦਵਾਨਾਂ ਨੇ ਗੁਰੂ ਸਾਹਿਬ ਦੀ ਬਾਣੀ, ਸ਼ਹਾਦਤ ਤੇ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘੇ ਅਧਿਐਨ ’ਤੇ ਚਿੰਤਨ ਨਾਲ ਭਰਪੂਰ ਲੇਖ ਲਿਖੇ ਹਨ।

ਦੂਜੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੇ ਸ਼ਹਾਦਰ ਦੇ ਵੱਖ-ਵੱਖ ਪਹਿਲੂਆਂ ਨੂੰ ਇਤਿਹਾਸਕ ਹਵਾਲਿਆਂ ਦੇ ਨਾਲ ਭਾਵਪੂਰਤ ਅੰਦਾਜ਼ ’ਚ ਬਿਆਨ ਕੀਤਾ। ਸੈਮੀਨਾਰ ਦੌਰਾਨ ਗੁਰੂ ਤੇਗ ਬਹਾਦਰ ਕਾਲਜ, ਦਿੱਲੀ ਦੇ ਡਾ. ਅਮਨਪ੍ਰੀਤ ਸਿੰਘ, ਡਾ.ਪਰਮਜੀਤ ਸਿੰਘ ਢੀਂਗਰਾ ਤੇ ਡਾ. ਬਲਜੀਤ ਸਿੰਘ ਵਿਰਕ ਨੇ ਗਿਆਨ ਭਰਪੂਰ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਪ੍ਰੋ: ਦਵਿੰਦਰ ਸਿੰਘ ਦੁਆਰਾ ਲਿਖਿਆ ਅਤੇ ਈਮੈਨੂਲ ਸਿੰਘ ਵੱਲੋਂ ਡਾਇਰੈਕਟ ਕੀਤਾ ਨਾਟਕ ‘ਵਿਸਮਾਦ’ ਕਾਲਜ ਵਿਦਿਆਰਥੀਆਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ। ਇਹ ਨਾਟਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ’ਤੇ ਅਧਾਰਿਤ ਸੀ, ਜਿਸ ਨੇ ਹਾਜ਼ਰ ਦਰਸ਼ਕਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ।

ਸੈਮੀਨਾਰ ਤੋਂ ਬਾਅਦ ਹੋਏ ਕਵੀ ਦਰਬਾਰ ਵਿਚ ਮੁੱਖ ਮਹਿਮਾਨ ਵੱਜੋਂ ਉੱਘੇ ਸ਼ਾਇਰ ਗੁਰਤੇਜ ਕੋਹਾਰਵਾਲਾ ਪਹੁੰਚੇ ਜਦਕਿ ਪ੍ਰਧਾਨਗੀ ਸ. ਅਜਾਇਬ ਹੁੰਦਲ ਨੇ ਕੀਤੀ। ਸ਼ਾਇਦ ਦੇਵ ਦਰਦ ਨੇ ਸੰਚਾਲਨ ਕਰਦਿਆਂ ਕਵੀਆਂ ਹਰਮੀਤ ਵਿਦਿਆਰਥੀ, ਵਿਸ਼ਾਲ, ਅਰਤਿੰਦਰ ਸੰਧੂ, ਮਲਵਿੰਦਰ, ਰੋਜ਼ੀ ਸਿੰਘ ਤੇ ਇੰਦਰੇਸ਼ਮੀਤ ਨੂੰ ਆਪਣੇ ਕਲਾਮ ਪੇਸ਼ ਕਰਨ ਲਈ ਮੰਚ ’ਤੇ ਸੱਦਾ ਦਿੱਤਾ। ਵੱਖ-ਵੱਖ ਵਿਸ਼ਿਆਂ ’ਤੇ ਦਿਲ ਨੂੰ ਛੋਹ ਲੈਣ ਵਾਲੀਆਂ ਰਚਨਾਵਾਂ ਪੇਸ਼ ਕਰਕੇ ਸ਼ਾਇਰਾਂ ਨੇ ਖ਼ੂਬ ਦਾਦ ਹਾਸਲ ਕੀਤੀ। ਕਦੀ ਦਰਬਾਰ ਦੌਰਾਨ ਕਹਾਣੀਕਾਰਾ ਸੋਮਾ ਸਬਲੋਕ ਦੇ ਕਥਾ ਸੰਸਾਰ ਬਾਰੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਡਾ. ਹੀਰਾ ਸਿੰਘ ਦੁਆਰਾ ਸੰਪਾਦਿਤ ਅਲੋਚਨਾ ਪੁਸਤਕ ‘ਸੋਮਾ ਸਬਲੋਕ ਦਾ ਕਥਾ ਸੰਸਾਰ: ਇਕ ਅਧਿਐਨ’ ਅਤੇ ਸੁੱਚਾ ਸਿੰਘ ਰੰਧਾਵਾ ਦਾ ਨਾਵਲ ਚੌਰਾਸੀ ਦੇ ਆਰ-ਪਾਰ ਰਿਲੀਜ਼ ਕੀਤਾ ਗਿਆ।

ਇਸ ਮੌਕੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਤੋਂ ਮਿਲਦੀ ਸਿੱਖਿਆ ਨੂੰ ਅੱਜ ਆਤਮਸਾਤ ਕਰਨ ਦੀ ਲੋੜ ਹੈ। ਉਨ੍ਹਾਂ ਦੀ ਬਾਣੀ ਸੰਸਾਰ ਦੀ ਨਾਸ਼ਵਾਨਤਾ ਬਾਰੇ ਦੱਸਦਿਆਂ ਮਨੁੱਖ ਨੂੰ ਸਮੁੱਚੀ ਮਨੁੱਖਤਾ ਨੂੰ ਇਕ ਪਰਿਵਾਰ ਵਜੋਂ ਦੇਖਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਮਾਮਲੇ ਮੈਡਮ ਸੁਖਮੀਨ ਬੇਦੀ, ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰੋ: ਹੀਰਾ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਹੋਰ ਸਖ਼ਸ਼ੀਅਤਾਂ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ