Thursday, April 25, 2024

Campus Buzz

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਕੌਸ਼ਿਕ ਪਟਿਆਲਵੀ ਦੀ ਨਵੀਂ ਪੁਸਤਕ ਲੋਕ ਅਰਪਣ

PUNJABNEWS EXPRESS | December 13, 2021 07:44 PM

ਪਟਿਆਲਾ:ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੁਸਤਕ ਮੇਲੇ ਦੇ ਆਖਰੀ ਦਿਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਕੌਸ਼ਿਕ ਪਟਿਆਲਵੀ ਵੱਲੋਂ ਆਪਣੀ ਕਿਤਾਬ "ਕਲਮ ਜੇ ਤੂੰ ਮੇਰੀ ਹੋਵੇ" ਲੋਕ ਅਰਪਣ ਕੀਤੀ ਗਈ।

ਪੁਸਤਕ ਬਾਰੇ ਜਾਣਕਾਰੀ ਦਿੰਦੇ ਹੋਏ ਕੌਸ਼ਿਕ ਪਟਿਆਲਵੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਿਖੇ ਗਏ ਕਾਵਿ ਸੰਗ੍ਰਹਿ ਨੂੰ 'ਦਾ ਕਿਤਾਬ ਆਰਟ' ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਉਨ੍ਹਾਂ ਵੱਲੋਂ ਜ਼ਿੰਦਗੀ ਦੇ ਹਰ ਪੜਾਅ 'ਤੇ ਮਹਿਸੂਸਕੀਤੇ ਜਾਣ ਵਾਲਿਆਂ ਪਲਾਂ ਨੂੰ ਅੱਖਰਾਂ ਰਾਹੀਂ ਸਮੇਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਹਰ ਉਮਰ ਦੇ ਪਾਠਕ ਨੂੰ ਆਪਣੇ ਵਖਰੇਵੇਂ ਕਾਰਨ ਆਕਰਸ਼ਿਤ ਕਰੇਗੀ। ਜਿੱਥੇ ਜ਼ਿੰਦਗੀ ਵਿੱਚ ਪਿਆਰ ਮੁਹੱਬਤ ਇਕ ਅਹਿਮ ਰੋਲ ਅਦਾ ਕਰਦਾ ਹੈ ਓਥੇ ਹੀ ਜ਼ਿੰਦਗੀ ਦੀਆਂ ਔਕੜਾਂ ਅਤੇ ਮੁਸੀਬਤਾਂ ਨੂੰ ਬਿਆਨ ਕੀਤਾ ਜਾਣਾ ਵੀ ਬਹੁਤ ਜ਼ਰੂਰੀ ਹੋ ਜਾਂਦਾ ਹੈ। ਕਿਸਾਨੀ ਵਰਗੇ ਗੰਭੀਰ ਵਿਸ਼ੇ ਨੂੰ ਛੋਹਣ ਦੀ ਵੀ ਉਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਗਈ ਹੈ।

ਇਸ ਮੌਕੇ 'ਤੇ ਪਟਿਆਲਵੀ ਦੀ ਹੌਸਲਾ ਅਫਜ਼ਾਈ ਲਈ ਉੱਘੇ ਨੌਜਵਾਨ ਰਚਨਾਕਾਰ ਪਰਮ ਨਿਮਾਣਾ, ਗੈਰੀ ਐਲਗੋ, ਮਨਿੰਦਰ ਮਾਖਾ, ਗੁਰਪ੍ਰੀਤ ਕਸ਼ਿਫ ਸਮੇਤ ਮਨਿੰਦਰ ਬੱਬੂ, ਸੁੱਖੀ, ਮਨਪ੍ਰੀਤ, ਜੱਸੀ, ਸੁੱਖ ਵੜਿੰਗ, ਲਖਵੀਰ ਲੱਖਾ, ਅਮ੍ਰਿਤ ਪਾਲ, ਬਲਬੀਰ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ