Wednesday, April 24, 2024

Campus Buzz

ਖ਼ਾਲਸਾ ਕਾਲਜ ਮੈਨੇਜ਼ਮੈਂਟ ਵੱਲੋਂ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣੇ ’ਤੇ ਦੁਖ ਦਾ ਪ੍ਰਗਟਾਵਾ

PUNJABNEWS EXPRESS | February 08, 2022 06:43 PM

ਅੰਮ੍ਰਿਤਸਰ:ਸੰਨ 1988 ’ਚ ਬੀ. ਆਰ. ਚੋਪੜਾ ਦੁਆਰਾ ਨਿਰਦੇਸ਼ਿਤ ‘ਮਹਾਭਾਰਤ’ ’ਚ ‘ਭੀਮ’ ਦੀ ਭੂਮਿਕਾ ਨਿਭਾਉਣ ਵਾਲੇ ਅਤੇ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਸ੍ਰੀ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਗਹਿਰੇ ਦਾ ਦੁਖ ਦਾ ਇਜ਼ਹਾਰ ਕੀਤਾ ਹੈ। ਸ੍ਰੀ ਪ੍ਰਵੀਨ ਕੁਮਾਰ ਜੋ ਕਿ 75 ਸਾਲਾਂ ਦੇ ਸਨ, ਦਾ ਦਿੱਲੀ ਸਥਿਤ ਗ੍ਰਹਿ ਵਿਖੇ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ ਹੈ।

ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਵੀਨ ਸੋਬਤੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮਹਾਭਾਰਤ ’ਚ ‘ਭੀਮ’ ਦੇ ਕਿਰਦਾਰ ਤੋਂ ਲੋਕਪ੍ਰਿਯਤਾ ਬਟੌਰਨ ਵਾਲੇ ਪ੍ਰਵੀਨ ਕਾਲਜ ਵਿਖੇ ਸਾਲ 1965 ਤੋਂ 67 ਤੱਕ ਵਿੱਦਿਆ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਭੀਮ’ ਨੇ ਜਿੱਥੇ ਅਦਾਕਾਰੀ ’ਚ ਆਪਣਾ ਕਮਾਲ ਵਿਖਾਇਆ, ਉਥੇ ਉਸ ਨੇ ਕਾਲਜ ਸਮੇਂ ਦੌਰਾਨ ਖੇਡਾਂ ’ਚ ਨਾਮਣਾ ਖੱਟਿਆ। ਉਨ੍ਹਾਂ ਅਫ਼ਸੋਸ ਜਾਹਿਰ ਕਰਦਿਆਂ ਕਿਹਾ ਕਿ ਇਕ ਨਾਮਵਰ ਖਿਡਾਰੀ, ਕਮਾਲ ਦਾ ਅਦਾਕਾਰ ਅਤੇ ਹੋਣਹਾਰ ਵਿਦਿਆਰਥੀ ਇਸ ਦੁਨੀਆ ਤੋਂ ਰੁਖਸਤ ਹੋ ਗਿਆ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਤਾ ਕੁਲਵੰਤ ਰਾਏ, ਪਿੰਡ ਸਰਹਾਲੀ ਤਰਨ ਤਾਰਨ ਵਿਖੇ ਜਨਮੇ ਪ੍ਰਵੀਨ ਕੁਮਾਰ ‘ਭੀਮ’ ਨੇ ਸਾਲ 1965 ਤੋਂ 67 ਤੱਕ ਬੀ. ਏ. ਦੀ ਪੜ੍ਹਾਈ ਕਾਲਜ ’ਚ ਹਾਸਲ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਕਾਲਜ ਸਥਿਤ ਨਾਭਾ ਹੋਸਟਲ ’ਚ ਆਪਣਾ ਸਮਾਂ ਗੁਜ਼ਾਰਿਆ। ਉਨ੍ਹਾਂ ਕਿਹਾ ਕਿ ਪ੍ਰਵੀਨ ਨੇ ਧਰਮਿੰਦਰ, ਅਮਿਤਾਭ ਬੱਚਨ, ਸੰਨੀ ਦਿਓਲ ਆਦਿ ਨਾਮਵਰ ਅਦਾਕਾਰਾਂ ਨਾਲ ਅਦਾਕਾਰੀ ਕੀਤੀ ਅਤੇ ਕੁਲੀ, ਸ਼ਹਿਨਸ਼ਾਹ, ਆਜ ਕਾ ਅਰੁਜਨ, ਐਲਾਨੇ ਜੰਗ, ਘਾਇਲ, ਅਜੂਬਾ ਫ਼ਿਲਮਾਂ ਦੇ ਜ਼ਿਕਰਯੋਗ ਹਨ।

 ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਅਦਾਕਾਰ ਬਣਨ ਤੋਂ ਪਹਿਲਾਂ ਪ੍ਰਵੀਨ ਡਿਸਕਸ ਅਤੇ ਹੈਮਰ ਥਰੋਅ ਅਥਲੀਟ ਸੀ। ਜਿਸ ਨੇ ਏਸ਼ੀਅਨ ਖੇਡਾਂ ’ਚ 4 ਵਾਰ ਤਮਗਾ ਜਿੱਤਣ ਵਾਲੇ ਤੋਂ ਇਲਾਵਾ ਉਸ ਨੇ 1968 ’ਚ ਮੈਕਸੀਕੋ ’ਚ ਅਤੇ 1972 ’ਚ ਮਿਊਨਿਖ ਓਲੰਪਿਕ ’ਚ ਵੀ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਉਸ ਨੂੰ ਅਰਜੁਨ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਸਨੇ ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ’ਚ ਡਿਪਟੀ ਕਮਾਂਡਰ ਵਜੋਂ ਵੀ ਕੰਮ ਕੀਤਾ। ਇਸ ਤੋਂ ਇਲਾਵਾ ਭੀਮ ਨੇ ਰਾਜਨੀਤੀ ’ਚ ਕੁੱਦਦਿਆਂ 2013 ’ਚ ਆਮ ਆਦਮੀ ਪਾਰਟੀ ਦੀ ਟਿਕਟ ਨਾਲ ਦਿੱਲੀ ਵਿਧਾਨ ਸਭਾ ਚੋਣਾਂ ’ਚ ਵੀ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਕਾਲਜ ਦੇ ਮਾਣਮੱਤੇ ਸਾਬਕਾ ਵਿਦਿਆਰਥੀ ਅਤੇ ਖੇਡਾਂ ਅਤੇ ਸੱਭਿਆਚਾਰ ’ਚ ਉਨ੍ਹਾਂ ਦੇ ਯੋਗਦਾਨ ਨੂੰ ਭਰਪੂਰ ਸ਼ਰਧਾਂਜਲੀ ਭੇਟ ਕਰਦਾ ਹੈ। ਇਸ ਮੌਕੇ ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੇ ਪ੍ਰਵੀਨ ਕੁਮਾਰ ਸੋਬਤੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁਖ ਦਾ ਇਜ਼ਹਾਰ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ