Thursday, April 25, 2024

Campus Buzz

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

PUNJABNEWS EXPRESS | February 14, 2022 07:58 PM

ਅੰਮ੍ਰਿਤਸਰ:ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਸੰਗੀਤ ਅਧਿਆਪਕਾ ਬੀਬੀ ਹਰਲੀਨ ਕੌਰ ਨੇ ਆਪਣੇ ਜਥੇ ਸਹਿਤ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਅਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।

ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਮੈਂਬਰ ਸ: ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ