Friday, April 26, 2024

Campus Buzz

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ

PUNJABNEWS EXPRESS | March 03, 2022 07:39 PM

ਬੰਗਾ : ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ ਨਤੀਜਾ ਆਇਆ ਹੈ । ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਸ. ਮਹਿੰਦਰਪਾਲ ਸਿੰਘ ਪਿੰਡ ਲਾਦੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦ ਕਿ ਦੂਜਾ ਸਥਾਨ ਅਰਮਨ ਕੌਰ ਪੁੱਤਰੀ ਸ. ਸੁਰਿੰਦਰ ਸਿੰਘ ਪਿੰਡ ਚਾਂਦਸੂ ਜੱਟਾਂ ਨੇ ਅਤੇ ਤੀਜਾ ਸਥਾਨ ਪੂਰਨਿਮਾ ਪੁੱਤਰੀ ਸ੍ਰੀ ਪ੍ਰੇਮ ਪ੍ਰਕਾਸ਼ ਢਾਹਾਂ ਕਲੇਰਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ। ਇਸ ਵਧੀਆ ਨਤੀਜੇ ਲਈ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਤੇ ਪ੍ਰਿੰਸੀਪਲ ਸਾਹਿਬ ਨੂੰ ਹਾਰਦਿਕ ਵਧਾਈਆਂ ਦਿੰਦੇ ਹੋਏ ਸਮੂਹ ਨਰਸਿੰਗ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।
ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦੇ ਸ਼ਾਨਦਾਰ 100% ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਸ. ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ ਮੈਂਬਰ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਟਰੱਸਟ ਮੈਂਬਰ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਮੈਡਮ ਸੁਖਮਿੰਦਰ ਕੌਰ, ਮੈਡਮ ਅਕਵਿੰਦਰ ਕੌਰ ਕਲਾਸ ਇੰਚਾਰਜ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਜਨੀਤ ਕੌਰ, ਮੈਡਮ ਸੁਨੀਤਾ ਲਖਵਾਰਾ, ਮੈਡਮ ਸਰੋਜ ਬਾਲਾ, ਮੈਡਮ ਸੰਦੀਪ ਸੂਦਨ, ਸ. ਰਾਜਿੰਦਰਪਾਲ ਸਿੰਘ ਵੀ ਹਾਜ਼ਰ ਸਨ ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ