Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਰੂਫਟੋਪ ਸੋਲਰ ਸਿਸਟਮ ਐਨਰਜੀ ਵਿਸ਼ੇ ’ਤੇ ਜਾਗਰੂਕਤਾ ਕੈਂਪ ਆਯੋਜਿਤ

PUNJABNEWS EXPRESS | March 04, 2022 07:41 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵੱਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਸਰਕਾਰ ਦੇ ਸਹਿਯੋਗ ਨਾਲ ‘ਰੂਫਟੋਪ ਸੋਲਰ ਸਿਸਟਮ ਅੰਡਰ 100% ਰੀਨਿਊਏਬਲ ਐਨਰਜੀ ਸਿਟੀ ਪ੍ਰੋਜੈਕਟ’ ’ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਸਬੰਧੀ ‘ਮਨਿਸਟਰੀ ਆਫ਼ ਨਿਊ ਐਡ ਰੀਨਿਊਏਬਲ ਐਨਰਜੀ, ਭਾਰਤ ਸਰਕਾਰ’ ਵੱਲੋਂ ਵੀ ਸਹਿਯੋਗ ਦਿੱਤਾ ਗਿਆ।

ਇਸ ਮੌਕੇ ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਪੁੱਜੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਵੀ ਮੋਹਨ ਕਪੂਰ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਬਹੁਤ ਹੀ ਮਹੱਤਵਪੂਰਨ ਹਨ। ਕਿਉਂਕਿ ਅੱਜ ਦੇ ਦੌਰ ’ਚ ਪੂਰਾ ਵਿਸ਼ਵ ਊਰਜਾ ਸੰਕਟ ਦਾ ਬੁਰੀ ਤਰ੍ਹਾਂ ਸਾਹਮਣਾ ਕਰ ਰਿਹਾ ਹੈ। ਇਸ ਲਈ ਇਹ ਬਹੁਤ ਜ਼ਰੂਰੀ ਅਤੇ ਸਮੇਂ ਦੀ ਜਰੂਰਤ ਹੈ ਕਿ ਅਜੋਕੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਸੋਲਰ ਐਨਰਜੀ ਦੇ ਉਪਯੋਗ ਨੂੰ ਸਿੱਖ ਸਕਣ।

ਇਸ ਮੌਕੇ ਸ੍ਰੀ ਕਪੂਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ 650 ਮੈਗਾ ਵਾਟ ਊਰਜਾ ਪ੍ਰਤੀ ਦਿਨ ਖਪਤ ਹੈ ਅਤੇ ਇਸ ਖਪਤ ਨੂੰ ਸੋਲਰ ਐਨਰਜੀ ਦੀ ਵਰਤੋਂ ਨਾਲ ਬਹੁਤ ਹੀ ਅਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।

ਇਸ ਮ”ੌਕੇ ਸ੍ਰੀ ਕਸ਼ਿਤਿਜ ਵਿਸ਼ਨੋਵ, ਸਿਟੀ ਕੋ—ਆਰਡੀਨੇਟਰ ਏ. ਐਚ. ਏ. ਸੋਲਰ (ਕੰਸੋਲੀਡੇਂਟ ਆਫ਼ ਪੇਡਾ) ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸੋਲਰ ਪਲਾਂਟ ਦੀ ਇਕ ਘੰਟੇ ਸੈਸ਼ਨ ਦੀ ਵਰਤੋਂ ਪ੍ਰਤੀ ਸਿਧਾਂਤਕ ਜਾਣਕਾਰੀ ਦਿੱਤੀ। ਇਸ ਉਪ੍ਰੰਤ ਸ: ਸ਼ੈਲਿੰਦਰ ਸਿੰਘ, ਪ੍ਰੋਜ਼ੈਕਟ ਅਫਸਰ ਏ. ਐਚ. ਏ. ਸੋਲਰ ਨੇ ਵਿਦਿਆਰਥੀਆਂ ਨੂੰ ‘ਪ੍ਰੋਡੰਕਸ਼ਨ ਆਫ਼ ਸੋਲਰ ਐਨਰਜੀ ਐਟ ਦੀ ਰੋਫਟੋਪ ਆਫ ਦੀ ਕਾਲਜ’ ਜੋ ਪਹਿਲਾਂ ਹੀ ਕਾਲਜ ਦੀਆਂ ਛੱਤਾਂ ’ਤੇ ਇੰਸਟਾਲ ਕੀਤੇ ਹਨ, ਬਾਰੇ ਜਾਣਕਾਰੀ ਦਿੱਤੀ। ਇਸ ਸੈਸ਼ਨ ਮੌਕੇ ਕਰੀਬ 87 ਵਿਦਿਆਰਥੀਆਂ ਨੇ ਹਾਜ਼ਰੀ ਭਰੀ।

ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ ਅਤੇ ਕੋਆਰਡੀਨੇਟਰ ਨੂੰ ਉਕਤ ਉਲੀਕੇ ਪ੍ਰੋਗਰਾਮ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਰਕਾਰ ਦੇ ਸਹਿਯੋਗ ਨਾਲ ਕਰਵਾਉਣੇ ਬਹੁਤ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਬੇਹਤਰੀ ਲਈ ਵਿਵਹਾਰਕ ਰੂਪ ’ਚ ਲਾਗੂ ਹੋਣੇ ਵੀ ਬਹੁਤ ਲਾਜ਼ਮੀ ਹਨ। ਇਸ ਮੌਕੇ ਸ੍ਰੀ ਯਸ਼ਪਾਲ ਜ਼ਿਲਾ ਮੈਨੇਜ਼ਰ, ਪੇਡਾ, ਡਾ. ਜੁਗਰਾਜ ਸਿੰਘ ਡਿਪਟੀ ਡੀਨ (ਟੇ੍ਰਨਿੰਗ ਐਡ ਪਲੇਸਮੈਂਟ), ਸ੍ਰੀ ਪੀ. ਪ੍ਰਸ਼ਾਦ (ਡਿਪਟੀ ਡੀਨ, ਇੰਡਸਟਰੀ ਐਡ ਅਕਾਦਮਿਕ), ਇੰਜ਼: ਸੰਦੀਪ ਸਿੰਘ, ਇੰਜ਼ ਵਿਨੋਦ ਮਹਾਜਨ, ਮਨਜੋਤ ਕੌਰ, ਪਰਮਿੰਦਰ ਕੌਰ, ਸੁਖਮਨਜੀਤ ਕੌਰ, ਰਵਿੰਦਰ ਕੌਰ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ