Friday, April 26, 2024

Campus Buzz

ਮਨਜੀਤ ਸਿੰਘ ਨੇ ‘ਡਿਜੀਟਲ ਕ੍ਰਾਂਤੀ’ ਨੂੰ ਭਾਰਤੀ ਅਰਥ ਵਿਵਸਥਾ ’ਚ ਇਕ ਵੱਡਾ ਫ਼ੇਰਬਦਲ ਦੱਸਿਆ

PUNJABNEWS EXPRESS | March 14, 2022 07:32 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜ਼ੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਆਈ. ਸੀ. ਐਸ. ਐਸ. ਆਰ. ਦੀ ਸਰਪ੍ਰਸਤੀ ਹੇਠ ‘ਵਿੱਤੀ ਅਤੇ ਬੈਕਿੰਗ ਸੈਕਸ਼ਨ ’ਚ ਤਕਨੀਕੀ ਨਵੀਨਤਾਵਾਂ-ਸਮਾਜ ਲਈ ਇਕ ਦਿਸ਼ਾ’ ਵਿਸ਼ੇ ’ਤੇ 2 ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦਾ ਅਗਾਜ਼ ਉਚੇਚੇ ਤੌਰ ’ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।

ਇਸ ਤੋਂ ਪਹਿਲਾਂ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਪੌਦੇ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਮਨਜੀਤ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ’ਚ ਇਸ ਸਮੇਂ ਜਾਰੀ ‘ਡਿਜੀਟਲ ਕ੍ਰਾਂਤੀ’ ਨੂੰ ਭਾਰਤੀ ਅਰਥ ਵਿਵਸਥਾ ’ਚ ਇਕ ਵੱਡਾ ਫ਼ੇਰਬਦਲ ਦੱਸਦਿਆਂ ਕਿਹਾ ਕਿ ਜਦੋਂ ਦੇਸ਼ ’ਚ ਵਿੱਤੀ ਸੇਵਾਵਾਂ ਦੇ ਡਿਜੀਟਲੀਕਰਨ ਦੀ ਗੱਲ ਆਉਂਦੀ ਹੈ ਤਾਂ ਭਾਰਤ ਵਿਕਸਿਤ ਦੇਸ਼ਾਂ ਦੀ ਕਤਾਰ ’ਚ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ’ਚ ਭਾਰਤ ਇਕ ਆਕਰਸ਼ਕ ਵਿੱਤੀ ਪ੍ਰਣਾਲੀ ਵਜੋਂ ਉੱਭਰ ਕੇ ਸਾਹਮਣਾ ਆ ਰਿਹਾ ਹੈ। ਉਨ੍ਹਾਂ ਨੇ ਦੇਸ਼ ’ਚ ਉੱਭਰ ਰਹੇ ਯੂਨੀਕ੍ਰੋਨ ਵਿੱਤੀ ਸੰਸਥਾਵਾਂ ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਪ੍ਰਭਾਵ ਵਿਸ਼ਵਵਿਆਪੀ ਹੈ, ਜੋ ਕਿ ਸਾਡੀ ਅਰਥ ਵਿਵਸਥਾ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।

ਸੈਮੀਨਾਰ ਮੌਕੇ ਸ: ਛੀਨਾ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਕਿਹਾ ਕਿ ਭਾਵੇਂ ਆਰਥਿਕਤਾ ਡਿਜੀਟਲ ਰੂਪ ’ਚ ਬਦਲ ਰਹੀ ਹੈ ਪਰ ਸਾਡੇ ਦੇਸ਼ ’ਚ ਵਰਕ ਕਲਚਰ ਦੀ ਅਜੇ ਵੀ ਘਾਟ ਹੈ। ਉਨ੍ਹਾਂ ਕਿਹਾ ਕਿ ਆਰਥਿਕਤਾ ਨੂੰ ਅਜੇ ਵੀ ਵੱਡੇ ਪੱਧਰ ਦੇ ਸੁਧਾਰਾਂ ਦੀ ਲੋੜ ਹੈ।

ਇਸ ਮੌਕੇ ਜੀ. ਐਨ. ਡੀ. ਯੂ. ਦੇ ਅਕਾਦਮਿਕ ਮਾਮਲੇ ਦੇ ਡੀਨ ਪ੍ਰੋ: ਹਰਦੀਪ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ’ਚ ਵਿਦਿਆਰਥੀਆਂ ਅਤੇ ਫੈਕਲਟੀ ਦੋਵਾਂ ਲਈ ਅਕਾਦਮਿਕ ਪਾਠਕ੍ਰਮ ’ਚ ਡਾਟਾ ਸੁਰੱਖਿਆ ਅਤੇ ਵਪਾਰਿਕ ਖੋਜਾਂ ਨੂੰ ਸ਼ਾਮਿਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਲਾਹੇਵੰਦ ਸਾਬਿਤ ਹੁੰਦੇ ਹਨ।

 ਸੈਮੀਨਾਰ ਮੌਕੇ ਪ੍ਰੋ. ਬਲਵਿੰਦਰ ਸਿੰਘ, ਡੀਨ ਫੈਕਲਟੀ ਆਫ ਇਕਨਾਮਿਕਸ ਐਂਡ ਬਿਜ਼ਨਸ ਅਤੇ ਡਾ. ਮਨਦੀਪ ਕੌਰ ਐਚ. ਓ. ਡੀ. ਯੂ. ਐਫ. ਐਸ., ਜੀ. ਐਨ. ਡੀ. ਯੂ. ਨੇ ਵੀ ਸੈਮੀਨਾਰ ਦੇ ਵਿਸ਼ੇ ’ਤੇ ਵਿਸਥਾਰ ਨਾਲ ਗੱਲ ਕੀਤੀ। ਅਖ਼ੀਰ ’ਚ ਸੈਮੀਨਾਰ ਕਨਵੀਨਰ ਅਤੇ ਮੁੱਖੀ, ਕਾਮਰਸ ਵਿਭਾਗ ਡਾ. ਸ਼ੁਮਨ ਨਈਅਰ ਸਮੂਹ ਪਤਵੰਤਿਆਂ, ਭਾਗੀਦਾਰਾਂ ਅਤੇ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕੀਤਾ। ਇਸ ਸੈਮੀਨਾਰ ਨੂੰ ਭਾਰਤੀ ਅਤੇ ਵਿਦੇਸ਼ੀ ਮਾਹਿਰਾਂ ਦਾ ਭਰਵਾਂ ਹੁੰਗਾਰਾ ਮਿਲਿਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ