Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਔਰਤਾਂ ਲਈ 15 ਰੋਜ਼ਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਸੰਪੰਨ

PUNJABNEWS EXPRESS | March 25, 2022 06:13 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ 2 ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਡੇਅਰੀ ਅਤੇ ਪਸ਼ੂ ਪਾਲਣ ਪ੍ਰਬੰਧਨ ’ਚ ਔਰਤਾਂ ਨੂੰ ਸਿਖਲਾਈ ਦੇਣਾ ਸੀ। ਇਸ ਮੌਕੇ ਐਮ. ਡੀ. ਡਾ. ਐਸ. ਕੇ. ਨਾਗਪਾਲ ਜੋ ਕਿ ਸਿਖਲਾਈ ਦੇ ਕੋਰਸ ਡਾਇਰੈਕਟਰ ਸਨ, ਨੇ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕਿਵੇਂ ਉਹ ਵਿਸਤਰਿਤ ਤੌਰ ’ਤੇ ਤਿਆਰ ਕੀਤੇ ਗਏ ਸਿਖਲਾਈ ਪ੍ਰੋਗਰਾਮ ਨਾਲ ਪੇਸ਼ੇਵਰ ਤੌਰ ’ਤੇ ਸੁਧਾਰ ਕਰ ਸਕਦੇ ਹਨ।

ਇਸ ਮੌਕੇ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਦੇ ਬੀ. ਐਸ. ਸੀ. ਐਗਰੀਕਲਚਰ ਦੀਆਂ ਵਿਦਿਆਰਥਣਾਂ ਨੇ ਸਿਖਲਾਈ ’ਚ ਉਤਸ਼ਾਹ ਨਾਲ ਭਾਗ ਲਿਆ। ਡਾ. ਵਰਮਾ ਨੇ ਦੱਸਿਆ ਕਿ ਸਿਖਲਾਈ ਦਾ ਮੁੱਖ ਉਦੇਸ਼ ਮੁੱਢਲੀ ਸਹਾਇਤਾ, ਪਸ਼ੂਆਂ ਦੀ ਖਰੀਦਦਾਰੀ, ਬਿਮਾਰ ਅਤੇ ਸਿਹਤਮੰਦ ਪਸ਼ੂਆਂ ’ਚ ਅੰਤਰ, ਜ਼ੂਨੋਸਿਸ, ਡੇਅਰੀ ਫਾਰਮ ਦੇ ਵੱਖ-ਵੱਖ ਪ੍ਰਬੰਧਨ ਪਹਿਲੂਆਂ ਜਿਵੇਂ ਕਿ ਖੁਰਾਕ, ਪ੍ਰਜਨਨ, ਵੱਛੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

ਉਨ੍ਹਾਂ ਕਿਹਾ ਕਿ ਸਿਖਲਾਈ ’ਚ ਡੇਅਰੀ ਫਾਰਮਿੰਗ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਡੇਅਰੀ ਫਾਰਮ ਸ਼ੁਰੂ ਕਰਨ ਲਈ ਲੋੜਾਂ, ਪ੍ਰਜੀਵੀ, ਫੰਗਲ ਬਿਮਾਰੀਆਂ ਅਤੇ ਖੇਤ ਦੇ ਜਾਨਵਰਾਂ ਦੀ ਜ਼ਹਿਰ, ਗਰਭਪਾਤ ਦਾ ਪ੍ਰਬੰਧਨ ਅਤੇ ਸੰਤੁਲਿਤ ਖੁਰਾਕ ਦੀ ਲੋੜ ਵੱਖ-ਵੱਖ ਲੈਕਚਰ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ’ਚ ਫਾਰਮ ਅਤੇ ਕਲੀਨਿਕਾਂ ਦੇ ਦੌਰੇ ਦੇ ਨਾਲ-ਨਾਲ ਵੱਖ-ਵੱਖ ਦੁੱਧ ਉਤਪਾਦਾਂ ਨੂੰ ਤਿਆਰ ਕਰਨ, ਤਾਪਮਾਨ ਅਤੇ ਨਬਜ਼ ਦੀ ਰਿਕਾਰਡਿੰਗ, ਬਿਮਾਰ ਪਸ਼ੂਆਂ ਨੂੰ ਰੋਕਣ ਵਰਗੀਆਂ ਪ੍ਰੈਕਟੀਕਲ ਕਲਾਸਾਂ ਸ਼ਾਮਿਲ ਕੀਤੀਆਂ ਗਈਆਂ।

ਉਕਤ ਸਿਖਲਾਈ ਪ੍ਰੋਗਰਾਮ ਸਵਾਲ-ਜਵਾਬ ਸੈਸ਼ਨ ਦੇ ਨਾਲ ਸਮਾਪਤ ਹੋਇਆ ਅਤੇ ਅਧਿਕਾਰੀਆਂ ਦੁਆਰਾ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਵਰਮਾ ਨੇ ਕਿਹਾ ਕਿ ਵੈਟਰਨਰੀ ਕਾਲਜ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਅਤੇ ਔਰਤਾਂ ਲਈ ਨਿਯਮਿਤ ਤੌਰ ’ਤੇ ਅਜਿਹੇ ਹੁਨਰ ਮੁਖੀ ਸਿਖਲਾਈ ਪ੍ਰੋਗਰਾਮ ਭਵਿੱਖ ’ਚ ਵੀ ਜਾਰੀ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ