Friday, April 26, 2024

Campus Buzz

ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਦਾ 58ਵਾਂ ਸਾਲਾਨਾ ਖੇਡ ਸਮਾਰੋਹ

PUNJABNEWS EXPRESS | March 26, 2022 06:24 PM

ਪਟਿਆਲਾ:ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ 58ਵੇਂ ਸਾਲਾਨਾ ਖੇਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਸਮਾਰੋਹ ਦਾ ਆਗਾਜ਼ ਉਲਪਿੰਕ ਮਸ਼ਾਲ ਜਗ੍ਹਾ ਕੇ ਕੀਤਾ, ਉਨ੍ਹਾਂ ਦੇ ਨਾਲ ਕਰਨਲ (ਸੇਵਾ ਮੁਕਤ) ਜੈਵੇਂਦਰਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਵਿਧਾਇਕ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਖੇਡਾਂ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ 'ਚ ਸ਼ਾਮਲ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰ ਅਰੋਗ ਰਹਿੰਦਾ ਹੈ ਤੇ ਨਾਲ-ਨਾਲ ਸਮਾਜ 'ਚ ਮਿਲਵਰਤਣ ਦੀ ਭਾਵਨਾ ਵੀ ਵਧਦੀ ਹੈ। ਡਾ. ਬਲਬੀਰ ਸਿੰਘ ਨੇ ਸਮਾਰੋਹ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਵਿਸ਼ੇਸ਼ ਮਹਿਮਾਨ ਕਰਨਲ ਜੈਵੇਂਦਰ ਸਿੰਘ (ਰਿਟਾ.) ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਤ ਕੀਤਾ। ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਦੌੜ, ਸ਼ਾਰਟ-ਪੁੱਟ, ਡਿਸਕਸ ਥਰੋ, ਹਾਈ ਜੰਪ, ਲੌਂਗ ਜੰਪ ਆਦਿ ਖੇਡਾ ਵਿੱਚ ਭਾਗ ਲਿਆ ਗਿਆ। ਇਸ ਦੌਰਾਨ ਲੜਕਿਆਂ 'ਚੋਂ ਹਰਜੋਤ ਸਿੰਘ ਤੇ ਲੜਕੀਆਂ 'ਚੋਂ ਸੁਮਨ ਬੈਸਟ ਐਥਲੀਟ ਰਹੇ।
ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਚਰਨਜੀਤ ਕੌਰ, ਬਿਕਰਮ ਕਾਲਜ ਆਫ਼ ਕਾਮਰਸ ਦੇ ਪ੍ਰਿੰਸੀਪਲ ਡਾ. ਕੁਸਮ ਲਤਾ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਮਲੇਰਕੋਟਲਾ ਦੇ ਪ੍ਰਿੰਸੀਪਲ ਡਾ. ਸਤੀਸ਼ ਕੁਮਾਰ, ਸਾਬਕਾ ਪ੍ਰਿੰਸੀਪਲ ਡਾ. ਨੀਲਮਜੀਤ ਕੌਰ, ਸਾਬਕਾ ਐਸੋਸੀਏਟ ਪ੍ਰੋਫੈਸਰ ਵੀਰਦੇਵ ਸਿੰਘ ਜੇਜੀ, ਡਾ. ਕੁਲਦੀਪ ਸਿੰਘ, ਮਲਟੀਪਰਪਜ਼ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਵੀ ਸ਼ਾਮਿਲ ਹੋਏ। ਖੇਡ ਸਮਾਰੋਹ ਦੇ ਇੰਚਾਰਜ ਡਾ. ਹਰਦੀਪ ਕੌਰ ਸੈਣੀ, ਡਾ. ਕੁਲਜੀਤ ਕੌਰ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ