Saturday, April 27, 2024

Campus Buzz

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਤੀਆਂ ਦੋਵੇਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ

ਅਮਰੀਕ ਸਿੰਘ | March 31, 2022 06:57 PM

ਅੰਮ੍ਰਿਤਸਰ:ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਆਰਟਿਸਟਿਕ ਜ਼ਿਮਨਾਸਟਿਕਸ (ਲੜਕੀਆਂ) ਅਤੇ ਰਿਦਮਿਕ ਜ਼ਿਮਨਾਸਟਿਕਸ (ਲੜਕੀਆਂ) ਚੈਂਪੀਅਨਸ਼ਿਪ ਜਿੱਤ ਲਈਆਂ। ਆਰਟਿਸਟਿਕ ਜਿਮਨਾਸਟਿਕਸ ਵਿਚ ਦੂਜਾ ਸਥਾਨ ਐਡਮਾਸ ਯੂਨੀਵਰਸਿਟੀ, ਕੋਲਕਾਤਾ ਅਤੇ ਕੁਰਕੁਸ਼ਤੇਰਾ ਯੂਨੀਵਰਸਿਟੀ, ਕੁਰਕੁਸ਼ੇਤਰਾ ਨੇ ਤੀਜਾ ਸਥਾਨ ਹਾਸਲ ਕੀਤਾ। ਰਿਦਮਿਕ ਜਿਮਨਾਸਟਿਕਸ ਵਿਚ ਯੂਨੀਵਰਸਿਟੀ ਆਫ ਮੁੰਬਈ ਅਤੇ ਐਸ.ਪੀ. ਯੂਨੀਵਰਸਿਟੀ, ਪੂਣੇ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਜਿਥੇ ਯੂਨੀਵਰਸਿਟੀ ਦੀਆਂ ਖਿਡਾਰਨਾਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨਾਂ੍ਹ ਨੂੰ ਵਧਾਈ ਦਿੱਤੀ ਹੈ ਉਥੇ ਦੂਜੇ ਅਤੇ ਤੀਜੇ ਸਥਾਨ `ਤੇ ਆਉਣ ਵਾਲੀਆਂ ਯੂਨੀਵਰਸਿਟੀਆਂ ਨੂੰ ਮਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜੋ ਖਿਡਾਰਨਾਂ ਇਸ ਚੈਂਪੀਅਨਸ਼ਿਪ ਵਿਚ ਉਚੇਰਾ ਸਥਾਨ ਪ੍ਰਾਪਤ ਨਹੀਂ ਕਰ ਸਕੀਆਂ ਉਨਾਂ੍ਹ ਨੂੰ ਹੋਰ ਸਖਤ ਮਿਹਨਤ ਕਰਕੇ ਆਉਣ ਵਾਲੇ ਸਾਲਾਂ ਵਿਚ ਭਾਗ ਲੈਣ ਲਈ ਤਿਆਰ ਰਹਿਣਾ ਚਾਹੀਦਾ ਹੈ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਅਤੇ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਯੂਨੀਵਰਸਿਟੀ ਖਿਡਾਰਨਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਲਗਨ ਸਦਕਾ ਪ੍ਰਾਪਤ ਕੀਤੀ ਇਸ ਉਪਲਬਧੀ `ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਤਾਰੀਫ ਕੀਤੀ ਹੈ।
ਡਾ. ਸੁਖਦੇਵ ਸਿੰਘ, ਡਾਇਰੈਕਟਰ ਸਪੋਰਟਸ ਅਤੇ ਡਾ. ਕੰਵਰ ਮਨਦੀਪ ਸਿੰਘ, ਸਹਾਇਕ ਡਾਇਰੈਕਟਰ ਸਪੋਰਟਸ ਨੇ ਜੇਤੂ ਯੂਨੀਵਰਸਿਟੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਿਗਰਾਨ ਦੀਦਾਰ ਸਿੰਘ, ਜ਼ਿਲਾ ਜ਼ਿਮਨਾਸਟਿਕ ਕੋਚ, ਨੀਤੂ ਬਾਲਾ, ਕੋਚ, ਰੈਫਰੀ ਅਤੇ ਹੋਰ ਤਕਨੀਕੀ ਅਮਲਾ ਹਾਜ਼ਰ ਸੀ।
ਡਾ. ਸੁਖਦੇਵ ਸਿੰਘ, ਡਾਇਰੈਕਟਰ ਸਪੋਰਟਸ ਨੇ ਭਾਗ ਲੈਣ ਵਾਲੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੈਂਪੀਅਨਸ਼ਿਪ ਬੜੀ ਸਫਲਤਾ ਨਾਲ ਸੰਪੰਨ ਹੋਈ ਅਤੇ ਸਾਰੇ ਪ੍ਰਤੀਯੋਗੀਆਂ ਨੇ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਤੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ