Wednesday, April 24, 2024

Campus Buzz

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 'ਵਿਦਿਆਰਥੀਆਂ ਲਈ ਨੌਕਰੀ ਦੇ ਮੌਕੇ ਅਤੇ ਹੁਨਰ ਦੀਆਂ ਜ਼ਰੂਰਤਾਂ' ਵਿਸ਼ੇ ਤੇ ਵੈਬਿਨਾਰ ਦਾ ਆਯੋਜਨ ਕੀਤਾ

ਪੰਜਾਬ ਨਿਊਜ਼ ਐਕਸਪ੍ਰੈਸ | October 04, 2020 05:36 PM

ਬਠਿੰਡਾ: ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਕੰਪਿਊਟਰ ਸਾਇੰਸ ਐਂਡ ਤਕਨਾਲੋਜੀ (ਸੀ.ਐਸ.ਟੀ.) ਵਿਭਾਗ ਨੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਦੀ ਸਰਪ੍ਰਸਤੀ ਹੇਠ 'ਵਿਦਿਆਰਥੀਆਂ ਲਈ ਨੌਕਰੀ ਦੇ ਮੌਕੇ ਅਤੇ ਹੁਨਰ ਦੀਆਂ ਜ਼ਰੂਰਤਾਂ' ਵਿਸ਼ੇ ਤੇ ਵੈਬਿਨਾਰ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਟੀ.ਵੀ. ਐਸ. ਕ੍ਰੈਡਿਟ, ਚੇਨਈ ਦੇ ਮਾਰਕੀਟਿੰਗ ਹੈਡ ਇੰਜੀਨੀਅਰ ਚਰਨਦੀਪ ਸਿੰਘ ਸਨ। ਇਸ ਵੈਬਿਨਾਰ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਖੇਤਰ ਦੀਆਂ ਇੰਜੀਨੀਅਰਿੰਗ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਆਪਣੇ ਮੁੱਖ ਭਾਸ਼ਣ ਵਿੱਚ ਇੰਜੀਨੀਅਰ ਚਰਨਦੀਪ ਸਿੰਘ ਨੇ ਸਫਲ ਸਟਾਰਟ ਅਪ ਵਾਲੇ ਨੌਜਵਾਨ ਉੱਦਮੀਆਂ ਦੇ ਕੇਸ ਅਧਿਐਨ ਸਾਂਝੇ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਸਾਰਿਆਂ ਵਿੱਚ ਨਵੀਆਂ ਚੀਜ਼ਾਂ ਸਿੱਖਣ ਦਾ ਜੋਸ਼, ਅਭਿਆਸ ਕਰਨ ਦਾ ਜਨੂੰਨ, ਸੰਚਾਰ ਦੀ ਤਾਕਤ, ਸਥਿਤੀ ਨੂੰ ਸਮਝਣ ਦੀ ਯੋਗਤਾ ਅਤੇ ਨਵੀਨਤਾਕਾਰੀ ਹੱਲ ਵਿਕਸਿਤ ਕਰਨ ਦੀ ਯੋਗਤਾ ਆਦਿ ਵਰਗੀਆਂ ਸਾਂਝੀਆਂ ਵਿਸ਼ੇਸ਼ਤਾਵਾਂ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਸਫਲਤਾ ਵਿਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੇ ਵੱਖ ਵੱਖ ਤਕਨੀਕੀ ਖੇਤਰਾਂ ਜਿਵੇਂ ਕਿ ਐਪ ਮੇਕਿੰਗ, ਸਾੱਫਟਵੇਅਰ ਡਿਵੈਲਪਮੈਂਟ, ਆਰਟੀਫਿਸ਼ੀਅਲ ਇੰਟੈਲੀਜੈਂਸ, ਡਾਟਾ ਸਾਇੰਸ, ਡਿਜੀਟਲ ਮਾਰਕੀਟਿੰਗ, ਐਥੀਕਲ ਹੈਕਿੰਗ, ਪ੍ਰੋਜੈਕਟ ਮੈਨੇਜਮੈਂਟ ਆਦਿ ਵਿੱਚ ਉਪਲਬਧ ਵੱਖ-ਵੱਖ ਨੌਕਰੀਆਂ ਦੇ ਮੌਕਿਆਂ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਸੋਫਟ-ਸਕਿੱਲਸ ਜਿਵੇਂ ਕਿ ਇੰਟਰਪਰਸਨਲ ਸੰਚਾਰ, ਸਮੱਸਿਆ ਦਾ ਹੱਲ ਕਰਨ ਦੀ ਯੋਗਤਾ, ਲੀਡਰਸ਼ਿਪ, ਸਮਾਜਿਕ ਕੁਸ਼ਲਤਾ, ਟੀਮ ਵਰਕ, ਅਤੇ ਅਨੁਕੂਲਤਾ ਆਦਿ ਵਿਕਸਤ ਕਰਕੇ ਆਪਣੀ ਰੁਜ਼ਗਾਰ ਯੋਗਤਾ ਨੂੰ ਵਧਾਉਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਉੱਭਰ ਰਹੇ ਨੌਕਰੀ ਪ੍ਰੋਫਾਈਲਾਂ ਜਿਵੇਂ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ, ਬਲਾਕਚੈਨ ਡਿਵੈਲਪਰ, ਗ੍ਰੋਥ ਮੈਨੇਜਰ, ਸਾਈਬਰ ਸਿਕਿਓਰਟੀ ਮਾਹਰ, ਰੋਬੋਟਿਕਸ ਪ੍ਰਕਿਰਿਆ ਆਟੋਮੇਸ਼ਨ ਡਿਵੈਲਪਰ, ਆਦਿ ਬਾਰੇ ਗੱਲ ਬਾਤ ਕੀਤੀ, ਜਿਨ੍ਹਾਂ ਵਿੱਚ ਵਿਦਿਆਰਥੀ ਇੱਕ ਸੁਨਹਿਰਾ ਭਵਿੱਖ ਬਣਾ ਸਕਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਆਪਣੀ ਦਿਲਚਸਪੀ ਦੇ ਰੁਜ਼ਗਾਰ ਦੀ ਚੋਣ ਕਰਨ ਅਤੇ ਉਨ੍ਹਾਂ ਦੇ ਗਿਆਨ ਨੂੰ ਵਧਾਉਣ ਲਈ ਪੜ੍ਹਨ ਦੀ ਆਦਤ ਵਿਕਸਤ ਕਰਨ।

ਵਾਈਸ ਚਾਂਸਲਰ ਪ੍ਰੋ. ਤਿਵਾੜੀ ਨੇ ਵਿਦਿਆਰਥੀਆਂ ਦੀ ਜਰੂਰਤਾਂ ਅਨੁਸਾਰ ਵੈਬਿਨਾਰ ਕਰਵਾਉਣ ਲਈ ਸੀ.ਐਸ.ਟੀ. ਵਿਭਾਗ ਦੀ ਪ੍ਰਸ਼ੰਸਾ ਕੀਤੀ ਅਤੇ ਭਾਸ਼ਣਕਾਰਾਂ ਨੂੰ ਲਾਭਦਾਇਕ ਜਾਣਕਾਰੀ ਦੇਣ ਲਈ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੂਜੇ ਸੈਕਟਰਾਂ ਦੀ ਤਰ੍ਹਾਂ, ਤਕਨਾਲੋਜੀ ਖੇਤੀ ਸੈਕਟਰ ਵਿੱਚ ਵੀ ਕ੍ਰਾਂਤੀ ਲਿਆ ਸਕਦੀ ਹੈ ਅਤੇ ਨੌਜਵਾਨ ਤਕਨੀਕੀ ਮਾਹਰ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਖੇਤ ਦੀ ਨਿਗਰਾਨੀ, ਚੌਲਾਂ ਦੀ ਰਹਿੰਦ ਖੁੰਦ ਦੀ ਵਰਤੋਂ, ਖੇਤੀ ਸਿੰਚਾਈ ਪ੍ਰਬੰਧਨ, ਪ੍ਰਿਸਿਜਨ ਐਗਰੀਕਲਚਰ ਆਦਿ ਖੇਤਰਾਂ ਵਿੱਚ ਨਵੀਨਤਾਕਾਰੀ ਹੱਲ ਵਿਕਸਿਤ ਕਰਨ ਤੇ ਧਿਆਨ ਕੇਂਦ੍ਰਿਤ ਕਰਨ।

ਵੈਬਿਨਾਰ ਦੀ ਸ਼ੁਰੂਆਤ ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ. ਗਰਗ ਦੇ ਸੁਆਗਤ ਭਾਸ਼ਣ ਨਾਲ ਕੀਤੀ ਗਈ, ਜਿੱਥੇ ਉੰਨ੍ਹਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਅਤੇ ਉਨ੍ਹਾਂ ਦੇ ਕੋਰਸ ਦੀ ਮਿਆਦ ਦੇ ਦੌਰਾਨ ਜ਼ਰੂਰੀ ਹੁਨਰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸੀ.ਐਸ.ਟੀ. ਵਿਭਾਗ ਦੇ ਮੁੱਖੀ ਡਾ. ਸਤਵਿੰਦਰ ਸਿੰਘ ਨੇ ਮੁੱਖ ਬੁਲਾਰੇ ਦੀ ਭਾਗੀਦਾਰਾਂ ਨਾਲ ਜਾਣ ਪਛਾਣ ਕਾਰਵਾਈ। ਅੰਤ ਵਿੱਚ, ਸਕੂਲ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਦੇ ਡੀਨ ਪ੍ਰੋ. ਅਮਨਦੀਪ ਕੌਰ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਹਿੱਸਾ ਲੈਣ ਵਾਲਿਆਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ।  

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ