Saturday, July 12, 2025

Campus Buzz

ਭਗਵੰਤ ਪਾਲ ਸਿੰਘ ਸੱਚਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੇ ਮੈਂਬਰ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈਸ | October 18, 2020 07:20 PM

ਅੰਮ੍ਰਿਤਸਰ:   ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲਾ ਕਾਂਗਰਸ ਕਮੇਟੀ ਅੰਮਿ੍ਤਸਰ  ਦਿਹਾਤੀ ਦੇ ਪ੍ਰਧਾਨ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੂੰ  ਪੰਜਾਬ ਦੇ ਰਾਜਪਾਲ ਤੇ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ  ਯੂਨੀਵਰਸਿਟੀ ਦੀ ਸੈਂਨੇਟ ਦਾ ਦੋ ਸਾਲ ਲਈ ਮੈਂਬਰ ਨਿਯੁਕਤ ਕੀਤਾ ਗਿਆ  ਹੈ ।

ਉਨ੍ਹਾਂ ਨੇ ਇਸ ਨਿਯੁਕਤੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਤੇ ਉਚੇਰੀ ਸਿੱਖਿਆ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ  ਕਿਹਾ ਹੈ ਕਿ ਉਹ  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਤੇ ਬਣੀ ਯੂਨੀਵਰਸਿਟੀ ਨੂੰ ਉਚੇਰੀ ਸਿਖਿਆ ਦੇ ਖੇਤਰ ਵਿੱਚ ਹੋਰ ਵੀ ਬੁਲੰਦੀਆਂ ਤੇ ਲੈ ਕੇ ਜਾਣ ਲਈ ਹੋਰ ਵੀ ਮਿਹਨਤ ਕਰਨਗੇ । ਉਨ੍ਹਾਂ ਕਿਹਾ ਯੂਨੀਵਰਸਿਟੀ ਦਾ ਇਸ ਸਮੇਂ ਭਾਰਤ ਦੀਆਂ ਯੂਨੀਵਰਸਿਟੀਆਂ ਦੇ ਇਲਾਵਾ ਸੰਸਾਰ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿੱਚ ਵੀ ਨਾਂ ਬੋਲਦਾ ਹੈ  ।  ਉਨ੍ਹਾਂ ਕਿਹਾ ਅਜਿਹਾ ਡਾ ਜਸਪਾਲ ਸਿੰਘ ਵਾਈਸ ਚਾਂਸਲਰ ਜੀ ਦੀ ਯੋਗ ਅਗਵਾਈ’ਚ  ਹੇਠ ਹੀ ਸੰਭਵ ਹੋਇਆ ਹੈ । ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਰੀ ਸਿਖਿਆ ਦੇ ਖੇਤਰ ਦੇ ਨਾਲਾ ਹੋਰ ਵੀ ਖੇਤਰਾਂ ਵਿੱਚ ਬੇਹਤਰ ਕੰਮ ਕਰਕੇ ਦੇਸ਼ ਦੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਨਾਂ ਸ਼ੁਮਾਰ ਕੀਤਾ  ਹੈ । ਭਾਰਤ ਦੇ  ਉਤਰੀ ਖੇਤਰ ਦੀ ਸ਼੍ਰੇਣੀ -1 ਯੂਨੀਵਰਸਿਟੀ  ਨੂੰ ਦੇਸ਼ ਦੀ ਸ਼੍ਰੇਣੀ -1 ਯੂਨੀਵਰਸਿਟੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਵਾਇਆ ਜਾਵੇਗਾ ।
ਜ਼ਿਕਰਯੋਗ ਹੈ ਕਿ ਭਗਵੰਤ ਪਾਲ ਸੱਚਰ ਪਹਿਲਾਂ ਵੀ ਉੱਤਰੀ ਭਾਰਤ ਦੀ ਪਰਮੁੱਖ ਵਿੱਦਿਅਕ ਸੰਸਥਾ ਖਾਲਸਾ ਕਾਲਜ ਦੀ ਗਵਰਨਿੰਗ ਕੌਂਸਲ ਦੇ ਮੈਂਬਰ , ਚੀਫ ਖਾਲਸਾ ਦੀਵਾਨ ਦੇ ਮੈਂਬਰ , ਗੁਰੂ ਖਾਲਸਾ ਹਾਈ ਸਕੂਲ ਸ਼ਾਮਨਗਰ ਦੇ ਪ੍ਰਧਾਨ , ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ (ਢੱਡੇ ) ਦੇ ਮੀਤ ਪ੍ਰਧਾਨ , ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜਵਿੰਡ ਦੇ ਮੈਂਬਰ ਇੰਚਾਰਜ ਹਨ ।  ਸਿਵਲ ਇੰਜੀਨੀਅਰਿੰਗ ਪਾਸ ਸ੍ਰ ਸੱਚਰ ਰਾਜਸੀ ਖੇਤਰ ਦੇ ਨਾਲ ਨਾਲ ਧਾਰਮਿਕ, ਸਮਾਜਿਕ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ ।  ਇਸ ਨਿਯੁਕਤੀ ਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ੍ਰ ਨਿਰਮਲ ਸਿੰਘ , ਆਨਰੇਰੀ ਸਕੱਤਰ ਤੇ ਸਾਬਕਾ ਵਿਧਾਇਕ ਸ੍ਰ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ