Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

November 01, 2020 06:00 PM

ਚੰਡੀਗੜ: ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਨੇ 1626 ਸਰਕਾਰੀ ਸਕੂਲਾਂ ਵਿੱਚ 1662 ਕਮਰਿਆਂ ਦੀ ਉਸਾਰੀ ਦੀ ਪਹਿਲਕਦਮੀ ਕੀਤੀ ਹੈ ਅਤੇ ਇਸ ਮੰਤਵ ਲਈ 124.82 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਲਾਸਰੂਮਾਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕੀਤਾ ਜਾਵੇਗਾ ਜਿਸ ਵਿੱਚ ਪ੍ਰੋਜੈਕਟਰ, ਸੀਪੀਯੂ, ਗਰੀਨ ਬੋਰਡ ਅਤੇ ਲੋੜੀਂਦਾ ਫਰਨੀਚਰ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨਾਂ ਸਕੂਲਾਂ ਵਿਚ ਜਗਾ ਦੀ ਘਾਟ ਦੇ ਮੱਦੇਨਜ਼ਰ ਨਾਬਾਰਡ  ਆਰਆਈਡੀਐਫ- ਧਧੜਜ਼ ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਜਿਸ ਨੂੰ ਜਲਦ ਵਿਚਾਰਿਆ ਗਿਆ। ਉਨਾਂ ਕਿਹਾ ਕਿ ਸਕੂਲਾਂ ਨੂੰ ਹਰੇਕ ਕਮਰੇ ਦੀ ਉਸਾਰੀ ਲਈ 7.51 ਲੱਖ ਰੁਪਏ ਦਿੱਤੇ ਜਾਣਗੇ ਅਤੇ ਕਮਰਿਆਂ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜ ਦਿੱਤੀ ਗਈ ਹੇ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਇਨਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਇੱਕ-ਇੱਕ ਪੈਸੇ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਢਲੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਸਧਾਰਨ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ’ਤੇ ਵੀ ਧਿਆਨ ਕੇਂਦਰਤ ਕੀਤਾ ਹੈ। ਉਨਾਂ ਨੇ ਅੱਗੇ ਕਿਹਾ ਕਿ ਨਵੀਆਂ ਈ-ਲਰਨਿੰਗ ਤਕਨੀਕਾਂ ਨੇ ਸਿੱਖਿਆ ਦੇ ਮਿਆਰ ਵਿਚ ਸੁਧਾਰ ਲਿਆਉਣ ਵਿਚ ਵੀ ਸਹਾਇਤਾ ਕੀਤੀ ਹੈ ਜਿਸ ਕਰਕੇ ਨਤੀਜਿਆਂ ਵਿੱਚ ਵਿਚ ਵੀ ਸੁਧਾਰ ਹੋਇਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕ ਈ-ਲਰਨਿੰਗ ਤਕਨੀਕਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਆਪਣੀ ਪੂਰੀ ਵਾਹ ਲਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ