Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਸਿੱਖਿਆ ਵਿਭਾਗ ਦੀਆਂ ਵਿਗਿਆਨ ਪ੍ਰਦਰਸ਼ਨੀਆਂ ਕੱਲ੍ਹ ਤੋਂ ਹੋਣਗੀਆਂ ਆਰੰਭ

November 22, 2020 04:08 PM

ਪਟਿਆਲਾ:  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ 'ਰਾਸ਼ਟਰੀ ਅਵਿਸ਼ਕਾਰ ਅਭਿਆਨ' ਤਹਿਤ 23 ਤੋਂ 28 ਨਵੰਬਰ ਤੱਕ ਵਿਗਿਆਨ ਪ੍ਰਦਰਸ਼ਨੀਆਂ ਦਾ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ਆਨ-ਲਾਈਨ/ਆਫ਼-ਲਾਈਨ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਉਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨੀਆਂ ਦੇ ਵੱਖ-ਵੱਖ ਪੱਧਰਾਂ 'ਤੇ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।
ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰ ਤੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 23 ਨਵੰਬਰ ਨੂੰ ਅਤੇ ਨੌਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਬਲਾਕ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 1000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ 'ਤੇ ਇਹ ਪ੍ਰਦਰਸ਼ਨੀ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ 25 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ, ਦੂਸਰਾ ਸਥਾਨ ਹਾਸਲ ਕਰਨ ਵਾਲੇ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਰਾਜ ਪੱਧਰ ਤੇ ਇਸ ਪ੍ਰਦਰਸ਼ਨੀ ਦਾ ਆਯੋਜਨ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 27 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 28 ਨਵੰਬਰ ਨੂੰ ਕੀਤਾ ਜਾਵੇਗਾ। ਰਾਜ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ 3100 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਵਿਗਿਆਨ ਪ੍ਰਦਰਸ਼ਨੀ ਨੂੰ ਆਯੋਜਿਤ ਕਰਨ ਦਾ ਪ੍ਰਬੰਧਕੀ ਖਰਚਾ ਬਲਾਕ ਪੱਧਰ ਤੇ ਪ੍ਰਤੀ ਬਲਾਕ 1000 ਰੁਪਏ, ਜ਼ਿਲ੍ਹੇ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 2, 900 ਰੁਪਏ ਅਤੇ ਸਟੇਟ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 12, 700 ਰੁਪਏ ਦੀ ਰਾਸ਼ੀ ਸਿੱਖਿਆ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
ਡੀ.ਈ.ਓ. (ਸੈ.) ਹਰਿੰਦਰ ਕੌਰ ਨੇ ਦੱਸਿਆ ਕਿ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ ਸਕੂਲ ਪੱਧਰ 'ਤੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਬਲਾਕ ਪੱਧਰ 'ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਟੀਮ ਦੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ./ ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਜ਼ਿਲ੍ਹੇ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਰਾਹੀਂ ਸੰਬੰਧਿਤ ਡੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ. ਵਿਗਿਆਨ ਅਤੇ ਜੱਜਮੈਂਟ ਟੀਮ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਸਟੇਟ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਸਾਰੇ ਮੁਕਾਬਲਿਆਂ ਵਿੱਚ ਲੋੜ ਪੈਣ ਤੇ ਸੰਬੰਧਿਤ ਸਕੂਲ ਦੇ ਅਧਿਆਪਕ ਰਾਹੀਂ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ