Saturday, July 12, 2025

Campus Buzz

ਮੁਹਾਲੀ ਵਿੱਚ ਐਮਿਟੀ ਯੂਨੀਵਰਸਿਟੀ ਮੌਜੂਦਾ ਵਰੇ ’ਚ ਕਾਰਜਸ਼ੀਲ ਹੋਣ ਲਈ ਰਾਹ ਤਿਆਰ

PUNJAB NEWS EXPRESS | February 19, 2021 06:57 PM

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਵਿੱਚ ਸਵੈ-ਵਿੱਤੀ ਪ੍ਰਾਈਵੇਟ ਐਮਿਟੀ ਯੂਨੀਵਰਸਿਟੀ ਦੀ ਸਥਾਪਨਾ ਲਈ ਬਿੱਲ ਨੂੰ ਕਾਨੂੰਨੀ ਰੂਪ ਦੇਣ ਵਾਸਤੇ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਯੂਨੀਵਰਸਿਟੀ ਆਈ.ਟੀ. ਸਿਟੀ, ਮੁਹਾਲੀ ਵਿਖੇ ਏਸੇ ਸਾਲ ’ਚ ਕਾਰਜਸ਼ੀਲ ਹੋ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਚੋਣ ਜ਼ਾਬਤਾ ਅਮਲ ਵਿੱਚ ਹੋਣ ਕਰਕੇ ਪਹਿਲਾਂ ਯੂਨੀਵਰਸਿਟੀ ਦੀ ਸਥਾਪਨਾ ਦਾ ਆਰਡੀਨੈਂਸ ਲਾਗੂ ਨਹੀਂ ਹੋ ਸਕਿਆ ਜਿਸ ਕਰਕੇ ਬਿੱਲ ਨੂੰ ਕਾਨੂੰਨੀ ਰੂਪ ਦੇਣ ਲਈ ਸਦਨ ਦੀ ਮਨਜ਼ੂਰੀ ਦੀ ਲੋੜ ਹੈ।
‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010’ ਦੇ ਤਹਿਤ ਪ੍ਰਵਾਨ ਹੋਈ ਇਹ ਯੂਨੀਵਰਸਿਟੀ 40.44 ਏਕੜ ਰਕਬੇ ਵਿੱਚ ਬਣੇਗੀ ਅਤੇ ਪੰਜ ਸਾਲਾਂ ਵਿੱਚ 664.32 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਵਿੱਚ ਸਾਲਾਨਾ 1500-2000 ਵਿਦਿਆਰਥੀ ਦਾਖ਼ਲਾ ਲੈਣਗੇ।
ਬਿੱਲ ਅਤੇ ਨਿਯਮਾਂ ਤੇ ਸ਼ਰਤਾਂ ਦੇ ਮੁਤਾਬਕ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਵਿੱਚ ਪੰਜਾਬ ਦੇ ਵਿਦਿਆਰਥੀਆਂ ਲਈ 15 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ ਵਿੱਚੋਂ 5 ਫੀਸਦੀ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣੀ ਲਾਜ਼ਮੀ ਹੋਵੇਗੀ। ਯੂਨੀਵਰਸਿਟੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਚਿੰਗ ਤੇ ਨਾਨ-ਟੀਚਿੰਗ ਦੇ ਅਮਲੇ ਦੀ ਭਰਤੀ ਕਰ ਸਕੇਗੀ।
ਮੁਹਾਲੀ ਵਿੱਚ ਮਿਆਰੀ ਸਿੱਖਿਆ ਅਤੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਿਆਉਣ ਦੀ ਉਮੀਦ ਨਾਲ ਇਹ ਯੂਨੀਵਰਸਿਟੀ ਅਜਿਹੀ ਬਹ-ਅਨੁਸ਼ਾਸਨੀ ਸੰਸਥਾ ਹੋਵੇਗਾ ਜਿਸ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਇੰਜੀਅਨਰਿੰਗ, ਕੰਪਿਊਟਰ/ਆਈ.ਟੀ., ਕਮਿਊਨੀਕੇਸ਼ਨ, ਕਾਮਰਸ, ਮੈਨੇਜਮੈਂਟ, ਮਨੋਵਿਗਿਆਨ, ਲਿਬਰਲ ਆਰਟ, ਇੰਗਲਿਸ਼ ਲਿਟਰੇਚਰ ਆਦਿ ਹੋਣਗੇ।
ਜ਼ਿਕਰਯੋਗ ਹੈ ਕਿ ਰਿਤਨੰਦ ਬੈਲਵਦ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੀ ਆਈ.ਟੀ.ਸਿਟੀ ਦੇ ਸੈਕਟਰ-82 ਅਲਫਾ ਦੇ ਡੀ ਬਲਾਕ ਵਿੱਚ ਐਮਿਟੀ ਯੂਨੀਵਰਸਿਟੀ ਸਥਾਪਤ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਸੀ। ਤਜਵੀਜ਼ ਨੂੰ ਵਿਚਾਰਨ ਅਤੇ ‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010’ ਦੇ ਉਪਬੰਧਾਂ ਮੁਤਾਬਕ ਲੋੜੀਂਦੀ ਪ੍ਰਿਆ ਨੂੰ ਅਪਣਾਉਣ ਤੋਂ ਬਾਅਦ 18 ਫਰਵਰੀ, 2020 ਨੂੰ ਸਬੰਧਤ ਸੰਸਥਾ ਨੂੰ ਸਹਿਮਤੀ ਪੱਤਰ ਜਾਰੀ ਕੀਤਾ ਗਿਆ ਸੀ।
ਮੁਹਾਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਨੂੰ ਸਿੱਖਿਆ ਅਤੇ ਆਈ.ਟੀ. ਧੁਰੇ ਵਜੋਂ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਇਹ ਸਾਰਥਕ ਉਪਰਾਲਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ