Monday, September 28, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Campus Buzz

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ

PUNJAB NEWS EXPRESS | February 23, 2021 09:04 AM

ਚੰਡੀਗੜ: ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੱਸਿਆ ਕਿ ਵਿਦੇਸਾਂ ਵਿਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਰਅੰਦੇਸ਼ ਸੋਚ ਦਾ ਨਤੀਜਾ ਹੈ।

ਸ੍ਰੀ ਚੰਨੀ ਨੇ ਕਿਹਾ ਕਿ ਵਿਭਾਗ ਵਲੋਂ ਵਿਦੇਸ਼ਾਂ ਵਿੱਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਮੁਫਤ ਕਾਉਂਸਲਿੰਗ ਸੇਵਾ ਪ੍ਰਦਾਨ ਕੀਤੀ ਜਾਵੇਗੀ। ਵਿਦੇਸ਼ੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਫਰਵਰੀ, 2021 ਤੋਂ ਤੱਕ ਕਰ ਸਕਦੇ ਹਨ। ਚਾਹਵਾਨ ਉਮੀਦਵਾਰ ਰਜਿਸਟਰ ਕਰਨ ਲਈ ਸਬੰਧਤ ਜ਼ਿਲਾ ਰੁਜ਼ਗਾਰ ਬਿਊਰੋ ਐਂਡ ਐਂਟਰਪ੍ਰਾਈਜ਼ ਦੇ ਆਨਲਾਈਨ ਲਿੰਕ ‘ਤੇ ਜਾ ਕੇ ਰਜਿਸ਼ਟਰ ਕਰ ਸਕਦੇ ਹਨ ਜਾਂ ਜ਼ਿਲਾ ਬਿਊਰੋ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਕਾਉਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਹੋਵੇਗਾ।

ਰੁਜ਼ਗਾਰ ਉੱਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੈੱਲ ਪੰਜਾਬੀ ਨੌਜਵਾਨਾਂ ਨੂੰ ਉਨਾਂ ਦੀਆਂ ਰੁਚੀਆਂ ਅਤੇ ਯੋਗਤਾ ਅਨੁਸਾਰ ਪੜਾਈ ਅਤੇ ਕੰਮ ਲਈ ਵੀਜਾ ਪ੍ਰਾਪਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਉਨਾਂ ਨੇ ਅੱਗੇ ਸਪੱਸ਼ਟ ਕੀਤਾ ਕਿ ਫੀਸ, ਯਾਤਰਾ ਅਤੇ ਠਹਿਰਨ ਆਦਿ ਨਾਲ ਜੁੜੇ ਸਾਰੇ ਖਰਚੇ ਉਮੀਦਵਾਰ ਵਲੋਂ ਖੁਦ ਹੀ ਚੁੱਕਣੇ ਹੋਣਗੇ।

ਵਧੇਰੇ ਜਾਣਕਾਰੀ ਲਈ ਉਮੀਦਵਾਰ pbemployment.punjab.gov.in / www.pgrkam.com. ‘ਤੇ ਲਾਗਇਨ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼