Friday, April 26, 2024

Campus Buzz

ਖਾਲਸਾ ਕਾਲਜ ਵੈਟਰਨਰੀ ਵਿਖੇ ਫੀਲਡ ਵੈਟਰਨਰੀ ਅਫ਼ਸਰਾਂ ਲਈ 3 ਰੋਜ਼ਾ ਸਿਖਲਾਈ ਕੈਂਪ ਲਗਾਇਆ

PUNJAB NEWS EXPRESS | March 11, 2021 06:43 PM

ਅੰਮਿ੍ਰਤਸਰ: ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਨੇ ਪੰਜਾਬ ਰਾਜ ਵੈਟਰਨਰੀ ਕੌਂਸਲ (ਪੀਐਸਵੀਸੀ) ਦੇ ਸਹਿਯੋਗ ਨਾਲ ਚੋਣਵੇਂ 30 ਵੈਟਰਨਰੀ ਅਫਸਰਾਂ ਲਈ 3 ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ, ਜੋ ਹਾਲ ਹੀ ’ਚ ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦੁਆਰਾ ਭਰਤੀ ਕੀਤੇ ਗਏ। ਇਸ ਮੌਕੇ ਡਾ. ਐਸ ਡੀ ਭਾਰਦਵਾਜ ਅਤੇ ਡਾ. ਹਰਜਿੰਦਰ ਸਿੰਘ, ਪਸ਼ੂ ਪਾਲਣ ਵਿਭਾਗ ਦੇ ਮਾਹਿਰ ਅਤੇ ਕਾਲਜ ਦੇ ਮਾਹਿਰ ਡਾ. ਐਸ. ਬੀ. ਬਖਸ਼ੀ, ਡਾ. ਸ਼ਰੂਤੀ ਛਿੱਬਰ, ਡਾ. ਸ਼ੇਖ ਉਜਮਾ, ਡਾ. ਪ੍ਰੱਗਿਆ ਜੋਸ਼ੀ, ਡਾ. ਅੰਜਲੀ ਕੁਮਾਰੀ ਅਤੇ ਡਾ. ਸਾਧਨਾ ਓਹਜਾ ਨੇ ਵੈਟਰਨਰੀ ਸਿੱਖਿਆ ਦੇ ਵੱਖ ਵੱਖ ਪਹਿਲੂਆਂ ’ਤੇ ਆਪਣੇ ਭਾਸ਼ਣ ਦਿੱਤੇ।

ਕਾਲਜ ਪ੍ਰਿੰਸੀਪਲ ਡਾ. ਪੀ. ਕੇ. ਕਪੂਰ ਨੇ ਕਿਹਾ ਕਿ ਇਸ ਮੌਕੇ ਫ਼ੀਲਡ ਵੈਟਰਨਰੀਅਨਸ ਨੂੰ ਆਉਣ ਵਾਲੀਆਂ ਵੱਖ ਵੱਖ ਵੈਟਰੋ-ਲੀਗਲ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤਾ ਗਿਆ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਐਸ. ਕੇ. ਨਾਗਪਾਲ ਨੇ ਸਿਖਲਾਈ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੀ. ਐਸ. ਵੀ. ਸੀ. ਵੱਲੋਂ ਅਜਿਹੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਫੀਲਡ ਵੈਟਰਨਰੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੀ. ਐਸ. ਵੀ. ਸੀ. ਦੇ ਪ੍ਰਧਾਨ ਸਰਬਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅਜਿਹੇ ਸਿਖਲਾਈ ਕੈਂਪਾਂ ਦਾ ਉਦੇਸ਼ ਰਾਜ ’ਚ ਵੈਟਰਨਰੀ ਪੇਸ਼ੇ ਦੀ ਬੇਹਤਰੀ ਹੈ। ਡਾ. ਕਪੂਰ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਪੀ. ਐਸ. ਵੀ. ਸੀ. ਦਾ ਇਸ ਸਿਖਲਾਈ ਕੈਂਪ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਭਵਿੱਖ ’ਚ ਵੀ ਹਮੇਸ਼ਾਂ ਆਯੋਜਿਤ ਕੀਤੇ ਜਾਂਦੇ ਰਹਿਣੇ ਚਾਹੀਦੇ ਹਨ। ਡਾ. ਕਪੂਰ ਦੇ ਨਾਲ ਡਾ. ਬੀ. ਐਸ. ਘੁੰਮਣ, ਰਜਿਸਟਰਾਰ, ਪੀ. ਐਸ. ਵੀ. ਸੀ. ਨੇ ਭਾਗ ਲੈਣ ਵਾਲੇ ਵੈਟਰਨਰੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਇਸ ਮੌਕੇ ਡਾ. ਐਨ. ਏ. ਸੁਧਨ, ਪ੍ਰੋਫ਼ੈਸਰ ਅਤੇ ਵੈਟਰਨਰੀ ਮੈਡੀਸਨ ਵਿਭਾਗ ਦੇ ਮੁਖੀ, ਡਾ. ਟੀ ਪੀ ਸੈਣੀ ਮੈਂਬਰ ਪੀਐਸਵੀਸੀ ਦੇ ਯਤਨਾਂ ਦੀ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸ਼ਲਾਘਾ ਕੀਤੀ। ਕੈਂਪ ਦੌਰਾਨ ਡਾ. ਐਸ ਐਸ. ਢਿੱਲੋਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ