Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਦਾਖਲਾ ਮੁਹਿੰਮ ਤਹਿਤ ਘਰ-ਘਰ ਤੱਕ ਕੀਤੀ ਜਾ ਰਹੀ ਹੈ ਪਹੁੰਚ

PUNJAB NEWS EXPRESS | March 31, 2021 09:59 AM

ਪਟਿਆਲਾ: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਲੱਖਣ ਪ੍ਰਾਪਤੀਆਂ ਤੇ ਸਰਗਰਮੀਆਂ ਦੇ ਪ੍ਰਚਾਰ ਰਾਹੀਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ 'ਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਵੱਲੋਂ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।

ਜਿਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਪਿੰਡ ਜਾਹਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲਾ ਮੁਹਿੰਮ ਤਹਿਤ ਹੋਏ ਸਮਾਗਮ ਦੌਰਾਨ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਆਪਣੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਦੇ ਪ੍ਰਚਾਰ ਲਈ ਟੈਲੀਵਿਜ਼ਨ ਤੇ ਰੇਡੀਉ ਚੈਨਲਜ਼, ਅਖਬਾਰਾਂ, ਨੁੱਕੜ ਨਾਟਕਾਂ, ਪੈਫਲਿਟਾਂ, ਫਲੈਕਸਾਂ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਘਰ-ਘਰ ਤੱਕ ਸਰਕਾਰੀ ਸਕੂਲਾਂ ਦੀਆਂ ਖੂਬੀਆਂ ਪਹੁੰਚਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਦਾਖਲੇ ਤੇਜ਼ੀ ਨਾਲ ਵੱਧ ਰਹੇ ਹਨ, ਉਮੀਦ ਹੈ ਕਿ ਪਿਛਲੇ ਵਰ੍ਹੇ ਹੋਏ 14 ਫੀਸਦੀ ਵਾਧੇ ਦਾ ਇਸ ਵਾਰ ਰਿਕਾਰਡ ਟੁੱਟ ਜਾਵੇਗਾ। ਇਸੇ ਦੌਰਾਨ ਬਲਾਕ ਨੋਡਲ ਅਫਸਰ ਤੇ ਹੈਡਮਾਸਟਰ ਲਲਿਤ ਸਿੰਗਲਾ ਰਣਬੀਰਪੁਰਾ ਦੀ ਅਗਵਾਈ 'ਚ ਪਿੰਡ ਰਣਬੀਰਪੁਰਾ ਤੇ ਹੈਡਮਿਸਟ੍ਰੈਸ ਸਰਕਾਰੀ ਹਾਈ ਸਕੂਲ ਧਬਲਾਨ ਮੰਜੂ ਰੱਤਾ ਦੀ ਦੇਖ-ਰੇਖ 'ਚ ਦਾਖਲਾ ਮੁਹਿੰਮ ਤਹਿਤ ਜਨਤਕ ਸਮਾਗਮ ਕੀਤੇ ਗਏ। ਇਸੇ ਦੌਰਾਨ ਧਬਲਾਨ, ਜਾਹਲਾਂ ਤੇ ਰਣਬੀਰਪੁਰਾ ਵਿਖੇ ਮਾਨਵ ਮੰਚ ਪਟਿਆਲਾ ਦੀ ਟੀਮ ਵੱਲੋਂ ਡਾ. ਸੁਖਦਰਸ਼ਨ ਸਿੰਘ ਚਹਿਲ ਦੁਆਰਾ ਲਿਖਿਆ ਤੇ ਨਿਰਦੇਸ਼ਤ ਕੀਤਾ ਨੁੱਕੜ ਨਾਟਕ 'ਤੀਹਰੀ ਖੁਸ਼ੀ' ਖੇਡਿਆ ਗਿਆ। ਜਿਸ ਵਿੱਚ ਜਸ਼ਨਪ੍ਰੀਤ ਕੌਰ ਤਾਣਾ, ਹਰਪ੍ਰੀਤ ਸਿੰਘ ਸੂਹਰੋਂ, ਸਿਮਰਤਰਾਜ ਸਿੰਘ ਖਾਲਸਾ ਤੇ ਮਨਿੰਦਰ ਸਿੰਘ ਨੇ ਇਸ ਨਾਟਕ ਰਾਹੀਂ ਸਰਕਾਰੀ ਸਕੂਲਾਂ 'ਚ ਸਥਾਪਤ ਕੀਤੇ ਗਏ ਸਮਾਰਟ ਕਲਾਸ ਰੂਮਜ਼, ਲਾਇਬਰੇਰੀਆਂ, ਵਿੱਦਿਅਕ ਗੁਣਵੱਤਾ, ਖੁੱਲ੍ਹੇ ਖੇਡ ਮੈਦਾਨ, ਪ੍ਰੀ-ਪ੍ਰਾਇਮਰੀ ਜਮਾਤਾਂ, ਪ੍ਰਯੋਗਸ਼ਾਲਾਵਾਂ, ਮੁਫਤ ਕਿਤਾਬਾਂ, ਵਰਦੀਆਂ ਤੇ ਹੋਰ ਸਹੂਲਤਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਪਰਮਜੀਤ ਸਿੰਘ ਜਾਹਲਾਂ, ਸ਼ਸ਼ੀ ਜੋਸ਼ੀ, ਜਸਵੰਤ ਸਿੰਘ, ਬਲਕਾਰ ਸਿੰਘ, ਸੈਂਟਰ ਹੈਡ ਟੀਚਰ ਵਜ਼ੀਦਪੁਰ ਜਸਪ੍ਰੀਤ ਕੌਰ, ਮੁੱਖ ਅਧਿਆਪਕਾ ਗੁਰਪ੍ਰੀਤ ਕੌਰ ਜਾਹਲਾਂ, ਮੈਂਬਰ ਸਰਪੰਚ ਇੰਦਰਜੀਤ ਸਿੰਘ ਰਣਬੀਰਪੁਰਾ, ਐਸ.ਐਮ.ਸੀ. ਚੇਅਰਮੈਨ ਗੁਰਮੀਤ ਸਿੰਘ, ਪੰਚਾਇਤ ਗੁਰਸੇਵਕ ਸਿੰਘ, ਕ੍ਰਿਸ਼ਨ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਅਵਨੀਤ ਕੌਰ ਜਿਲ੍ਹਾ ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪਰਮਿੰਦਰ ਸਿੰਘ ਸਰਾਂ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ ਤੇ ਵੱਡੀ ਗਿਣਤੀ 'ਚ ਪਿੰਡਾਂ ਦੇ ਵਾਸੀ ਹਾਜ਼ਰ ਸਨ। ਅਖੀਰ 'ਚ ਪਰਮਜੀਤ ਸਿੰਘ ਜਾਹਲਾਂ ਨੇ ਸਭ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ