Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Campus Buzz

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਕਰਵਾਇਆ ਕੌਮੀ ਵੈਬੀਨਾਰ

PUNJAB NEWS EXPRESS | May 01, 2021 05:22 PM

ਪਟਿਆਲਾ: ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਵਿਦਵਾਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦੀ ਅਜੋਕੇ ਸਮੇਂ 'ਚ ਮਹੱਤਤਾ 'ਤੇ ਚਰਚਾ ਕੀਤੀ ਗਈ। ਵੈਬੀਨਾਰ ਦੌਰਾਨ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਚੱਲਣ ਵਾਲੇ ਸਾਰੇ ਡਿਗਰੀ ਕੋਰਸਾਂ 'ਚ ਸਿੱਖ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦਾ ਵਿਸ਼ਾ ਲਾਜ਼ਮੀ ਵਿਸ਼ੇ ਦੇ ਤੌਰ 'ਤੇ ਰੱਖਿਆ ਜਾਵੇਗਾ।
ਵੈਬੀਨਾਰ ਦੀ ਸ਼ੁਰੂਆਤ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਯੁਵਕ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਕੌਮੀ ਵੈਬੀਨਾਰ ਦੇ ਵਿਸ਼ੇ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰਾਂ ਕੀਤੀਆਂ। ਇਸ ਉਪਰੰਤ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਵੈਬੀਨਾਰ 'ਚ ਸ਼ਾਮਲ ਵਿਦਵਾਨਾਂ ਅਤੇ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਜੀ ਆਇਆਂ ਆਖਿਆ।
ਕੌਮੀ ਵੈਬੀਨਾਰ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾਇਰੈਕਟਰ, ਵਿਸ਼ਵ ਪੰਜਾਬੀ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬਲਕਾਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਵਿਦਿਅਕ ਅਦਾਰਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਲਈ ਸ਼ੁਰੂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।
ਵੈਬੀਨਾਰ ਦੌਰਾਨ ਆਪਣਾ ਕੁੰਜੀਵਤ ਭਾਸ਼ਣ ਦਿੰਦਿਆ ਡਾ. ਅਮਰਜੀਤ ਸਿੰਘ ਗਰੇਵਾਲ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੀ ਮਹੱਤਤਾ ਅਤੇ ਕੁਰਬਾਨੀ ਰਾਹੀਂ ਲੋਕਾਈ ਨੂੰ ਦਿੱਤੇ ਸੰਦੇਸ਼ 'ਤੇ ਚਰਚਾ ਕਰਦਿਆ ਕਿਹਾ ਕਿ ਅਜਿਹੇ ਵੈਬੀਨਾਰ ਨੌਜਵਾਨ ਪੀੜ੍ਹੀ ਨੂੰ ਸਿੱਖਾਂ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਅਤੇ ਇਤਿਹਾਸ ਨੂੰ ਜਾਨਣ ਲਈ ਕਾਫ਼ੀ ਲਾਹੇਵੰਦ ਹਨ।
ਵਿਸ਼ੇਸ਼ ਮਹਿਮਾਨ ਵਜੋਂ ਵੈਬੀਨਾਰ 'ਚ ਸ਼ਾਮਲ ਹੋਏ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਜਬਰ ਵਿਰੁੱਧ ਕੁਰਬਾਨੀ ਨੇ ਹਰੇਕ ਵਿਅਕਤੀ ਦੀ ਧਾਰਮਿਕ ਤੇ ਸਮਾਜਿਕ ਆਜ਼ਾਦੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਸਾਡੇ ਸਾਰੇ ਲਈ ਪ੍ਰੇਰਨਾ ਹੈ ਜੋ ਆਪਾ ਵਾਰਕੇ ਹੋਰਨਾਂ ਦੀ ਰੱਖਿਆ ਲਈ ਸਾਨੂੰ ਪ੍ਰੇਰਿਤ ਕਰਦੀ ਹੈ। ਇਸ ਮੌਕੇ ਡਾ. ਅਸ਼ਵਨੀ ਬੱਤਾ ਨੇ ਯੂਨੀਵਰਸਿਟੀ ਦੇ ਸਮੂਹ ਅਮਲੇ ਨੂੰ ਵਧਾਈ ਦਿੰਦਿਆ ਕਿਹਾ ਕਿ ਯੂਨੀਵਰਸਿਟੀ ਵੱਲੋਂ ਪਹਿਲੇ ਦਿਨ ਤੋਂ ਹੀ ਜਿਸ ਮਨੋਰਥ ਨਾਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ, ਉਸ ਪਾਸੇ ਵੱਲ ਕੰਮ ਕਰਨਾ ਸ਼ੁਰੂ ਕੀਤਾ ਹੋਇਆ ਹੈ ਜੋ ਕਿ ਸ਼ਲਾਘਾਯੋਗ ਹੈ। ਵੈਬੀਨਾਰ ਦੇ ਅਖ਼ੀਰ 'ਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਧਰਮ ਸਿੰਘ ਸੰਧੂ ਨੇ ਸਭ ਦਾ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।