Saturday, July 24, 2021

Campus Buzz

ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਗਿਆ

PUNJAB NEWS EXPRESS | July 16, 2021 04:25 PM

ਅੰਮਿ੍ਰਤਸਰ: ਖ਼ਾਲਸਾ ਕਾਲਜ ਵਿਖੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਕਾਰਜਾਂ ਨੂੰ ਧਿਆਨ ’ਚ ਰੱਖਦਿਆਂ ਅੱਜ ਕੋਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ‐19 ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਮਹਾਂਮਾਰੀ ਤੋਂ ਰਾਹਤ ਮਿਲੇ ਅਤੇ ਹਾਲਾਤ ਆਮ ਵਾਂਗ ਬਣਨ। ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ’ਚ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਨੂੰ ਰਵਾਇਤੀ ਢੰਗ ਅਨੁਸਾਰ ਕਾਲਜਾਂ ’ਚ ਵਿਦਿਆਰਥੀਆਂ ਨੂੰ ਬੁਲਾ ਕੇ ਕਲਾਸਾਂ ਵਿਚ ਪੜਾਉਣ ਬਾਰੇ ਸੋਚ ਰਹੀ ਹੈ।

ਡਾ. ਮਹਿਲ ਸਿੰਘ ਨੇ ਕਿਹਾ ਕਿ ਨਵੇਂ ਸੈਸ਼ਨ ’ਚ ਜਿੱਥੇ ਕਾਲਜ ਆਉਣ ਵਾਲੇ ਹਰ ਵਿਦਿਆਰਥੀ ਲਈ ਵੈਕਸੀਨ ਦਾ ਟੀਕਾ ਲਗਾਉਣਾ ਲਾਜਮੀ ਹੋਵੇਗਾ, ਉਥੇ ਕਾਲਜ ਦੇ ਸਮੂਹ ਸਟਾਫ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 100 ਦੇ ਕਰੀਬ ਕਾਲਜ ਸਟਾਫ਼, ਕਰਮਚਾਰੀਆਂ ਨੇ ਟੀਕਾ ਲਗਵਾਇਆ। ਉਨ੍ਹਾਂ ਦੱਸਿਆ ਕਿ ਸਟਾਫ ਦੇ ਅੱਸੀ ਪ੍ਰਤੀਸ਼ਤ ਮੈਂਬਰਾਂ ਨੇ ਆਪੋ ਆਪਣੇ ਇਲਾਕੇ ਦੇ ਸਰਕਾਰੀ ਹਸਪਤਾਲਾਂ ਤੋਂ ਟੀਕਾ ਲਗਵਾਇਆ ਹੋਇਆ ਹੈ ਪਰ ਕੁਝ ਸਟਾਫ ਮੈਂਬਰਾਂ ਨੂੰ ਵੈਕਸੀਨ ਦੀ ਸਪਲਾਈ ਘਟਣ ਕਰਕੇ ਜਾਂ ਹੋਰ ਕਾਰਨਾਂ ਕਰਕੇ ਮੁਸ਼ਕਿਲ ਆ ਰਹੀ ਸੀ ਜਿਸ ਕਰਕੇ ਸਿਵਲ ਸਰਜਨ ਅੰਮਿ੍ਰਤਸਰ ਨੂੰ ਕਾਲਜ ਵਿਖੇ ਵਿਸ਼ੇਸ਼ ਟੀਕਾਕਰਣ ਕੈਂਪ ਲਗਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੇ ਨਿਰਦੇਸ਼ਾਂ ਅਧੀਨ ਯੂ. ਪੀ. ਐੱਚ. ਸੀ. ਪੁਤਲੀਘਰ ਦੇ ਆਰ. ਐੱਮ. ਓ. ਡਾ. ਅਮਨਪ੍ਰੀਤ ਅਤੇ ਡਾ. ਨਿਸ਼ਾ ਦੀ ਟੀਮ ਨੇ ਕਾਲਜ ਦੀ ਡਿਸਪੈਂਸਰੀ ਵਿਖੇ ਇਹ ਕੈਂਪ ਲਗਾ ਕੇ ਟੀਚਿੰਗ ਅਤੇ ਨੌਨ-ਟੀਚਿੰਗ ਸਟਾਫ ਦੇ ਸੌ ਮੈਂਬਰਾਂ ਨੂੰ ਕੋਵਾਸ਼ੀਲਡ ਵੈਕਸੀਨ ਦੇ ਟੀਕੇ ਲਗਾਏ।

ਇਸ ਕੈਂਪ ਦੌਰਾਨ ਕਾਲਜ ਡਿਸਪੈਂਸਰੀ ਦੇ ਇੰਚਾਰਜ ਡਾ. ਚਰਨਜੀਤ ਸਿੰਘ ਅਤੇ ਕਾਲਜ ਦੀ ਸਕਿਉਰਟੀ ਟੀਮ ਨੇ ਵੀ ਬਾਹਰੋਂ ਆਈ ਟੀਮ ਦਾ ਸਾਥ ਦਿੱਤਾ।

Have something to say? Post your comment

Campus Buzz

ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਪਟਿਆਲਾ 'ਚ ਅੱਜ ਲਗਾਇਆ ਜਾਵੇਗਾ 'ਕਿਤਾਬਾਂ ਦਾ ਲੰਗਰ'

ਐਸ. ਸੀ. ਸਕਾਲਰਸ਼ਿਪ ਸਬੰਧੀ ਪੰਜਾਬ ਦੇ ਕਾਲਜਾਂ ਨੇ ਸਰਕਾਰੀ ਅੰਡਰਟੇਕਿੰਗ ਨੂੰ ਕੀਤੀ ਕੋਰੀ ਨਾਂਹ

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਖ਼ਾਲਸਾ ਕਾਲਜ ਦਾ ਜੀ. ਐਨ. ਡੀ. ਯੂ. ’ਤੇੇ ਸ਼ਹੀਦ ਭਗਤ ਸਿੰਘ ਯਾਦਗਾਰੀ ਟਰਾਫ਼ੀਆਂ ’ਤੇ ਕਬਜ਼ਾ

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਪ੍ਰੰਤੂ ਅਧਿਆਪਕ-ਮਾਪੇ ਰਾਬਤਾ ਮੁਹਿੰਮ ਸਮੇਤ ਹੋਰ ਗਤੀਵਿਧੀਆਂ ਜਾਰੀ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੇ ਕਰਵਾਇਆ ਕੌਮੀ ਵੈਬੀਨਾਰ

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨਿਯੁਕਤ

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਖ਼ਾਲਸਾ ਕਾਲਜ ਵਿਖੇ ਕੋਰੋਨਾ ਮਹਾਮਾਂਰੀ ਤੋਂ ਬਚਾਅ ਲਈ 100 ਦੇ ਕਰੀਬ ਸਟਾਫ਼ ਨੇ ਲਗਾਇਆ ਟੀਕਾ

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਦਾਖਲਾ ਮੁਹਿੰਮ ਤਹਿਤ ਘਰ-ਘਰ ਤੱਕ ਕੀਤੀ ਜਾ ਰਹੀ ਹੈ ਪਹੁੰਚ