Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Campus Buzz

ਸਕੂਲ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਪਟਿਆਲਾ 'ਚ ਅੱਜ ਲਗਾਇਆ ਜਾਵੇਗਾ 'ਕਿਤਾਬਾਂ ਦਾ ਲੰਗਰ'

PUNJAB NEWS EXPRESS | July 19, 2021 10:21 AM

ਪਟਿਆਲਾ:ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸਾਹਿਤ ਨਾਲ ਜੋੜਨ ਦੇ ਮਨਸੂਬੇ ਨਾਲ ਰਾਜ ਭਰ 'ਚ ਲਗਾਏ ਜਾ ਰਹੇ, ਕਿਤਾਬਾਂ ਦੇ ਲੰਗਰ ਤਹਿਤ ਭਲਕੇ 19 ਜੁਲਾਈ ਨੂੰ ਪਟਿਆਲਾ ਜਿਲ੍ਹੇ ਦੇ ਸਰਕਾਰੀ ਸਕੂਲ ਅਧਿਆਪਕ ਵੱਲੋਂ ਹਰ ਪਿੰਡ, ਸ਼ਹਿਰ ਤੇ ਕਸਬੇ 'ਚ ਕਿਤਾਬਾਂ ਦੇ ਲੰਗਰ ਲਗਾਏ ਜਾਣਗੇ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦਿੱਤੀ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਜੋਕੇ ਦੌਰ 'ਚ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਸਕੂਲਾਂ ਦੀ ਲਾਇਬਰੇਰੀਆਂ ਨੂੰ ਕੁਝ ਸਾਲਾਂ ਤੋਂ ਮੁੜ ਸਰਗਰਮ ਕੀਤਾ ਗਿਆ ਹੈ ਅਤੇ ਹਰ ਸਾਲ ਸਾਹਿਤਕ ਤੇ ਗਿਆਨ ਵਰਧਕ ਪੁਸਤਕਾਂ ਦੀ ਖਰੀਦ ਲਈ ਹਰੇਕ ਸਕੂਲ ਨੂੰ ਗਰਾਂਟ ਜਾਰੀ ਕੀਤੀ ਜਾਂਦੀ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ 'ਚ ਮੁੜ ਰੌਣਕਾਂ ਲੱਗਣ ਲੱਗੀਆਂ ਹਨ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਕਰੋਨਾ ਸੰਕਟ ਕਾਰਨ ਸਕੂਲ ਬੰਦ ਹੋਣ ਕਰਕੇ, ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਘਰੋ-ਘਰੀ ਪੁਸਤਕਾਂ ਪਹੁੰਚਾਉਣ ਦੇ ਮਨਸੂਬੇ ਨਾਲ ਜਿਲ੍ਹਾ ਵਾਰ ਕਿਤਾਬਾਂ ਦੇ ਲੰਗਰ ਲਗਾਏ ਜਾ ਰਹੇ ਹਨ। ਜਿਸ ਤਹਿਤ ਭਲਕੇ ਪਟਿਆਲਾ ਜਿਲ੍ਹੇ ਦੀ ਵਾਰੀ ਹੈ। ਇਸ ਲੰਗਰ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਾਰ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ, ਆਮ ਲੋਕ ਵੀ ਲੰਗਰ ਦਾ ਫ਼ਾਇਦਾ ਵੀ ਉਠਾ ਸਕਦੇ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਿਤਾਬਾਂ ਦਾ ਲੰਗਰ ਜਨਤਕ ਥਾਵਾਂ ਤੇ ਧਾਰਮਿਕ ਸੰਸਥਾਵਾਂ 'ਚ ਵੀ ਲਗਾਇਆ ਜਾਵੇਗਾ। ਇਸ ਸਬੰਧੀ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਖਵਿੰਦਰ ਖੋਸਲਾ ਨੇ ਦੱਸਿਆ ਕਿ ਕਿਤਾਬਾਂ ਦੇ ਲੰਗਰ ਸਬੰਧੀ ਜਿਲ੍ਹੇ 'ਚ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਾਰੇ ਸਕੂਲਾਂ ਦੇ ਅਧਿਆਪਕ ਇਸ ਲੰਗਰ ਨੂੰ ਸਫਲ ਬਣਾਉਣ ਲਈ ਬਚਨਬੱਧ ਹਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸਾਲਾਨਾ ਫਰੈਸ਼ਰਜ਼ ਪਾਰਟੀ 'ਪਰਿਚਯ 2026'

ਯੁਵਾ ਆਪਦਾ ਮਿੱਤਰ ਯੋਜਨਾ (YAMS) ਟ੍ਰੇਨਿੰਗ ਦੇ ਚੌਥੇ ਦਿਨ ਟ੍ਰੇਨੀਜ਼ ਨੂੰ ਫਸਟ ਏਡ, ਹੜ੍ਹ ਪ੍ਰਬੰਧਨ ਅਤੇ ਸਰਚ ਐਂਡ ਰੈਸਕਿਊ ਦੀ ਦਿੱਤੀ ਵਿਹਾਰਕ ਸਿਖਲਾਈ

ਗਿਆਨ ਜੋਤੀ ਐੱਨ.ਸੀ.ਸੀ. ਕੈਡਿਟਾਂ ਵੱਲੋਂ ਕਾਰਗਿਲ ਵਿਜੇ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ

ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਦਿਆਰਥੀਆਂ ਲਈ ‘ਪ੍ਰਾਰੰਭ 2026’ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼