Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Campus Buzz

ਖਾਲਸਾ ਕਾਲਜ ਪਬਲਿਕ ਸਕੂਲ ਦੀ ਮਹਿਤਾਬ ਅਤੇ ਸਮਰਥ ਰੰਧਾਵਾ ਨੇ ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ’ਚ 98.4 ਅੰਕ ਨਾਲ ਪਹਿਲਾਂ ਸਥਾਨ ਕੀਤਾ

PUNJAB NEWS EXPRESS | July 31, 2021 03:31 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਮਹਿਤਾਬ ਕੌਰ (ਕਾਮਰਸ) ਅਤੇ ਸਮਰਥ ਸਿੰਘ ਰੰਧਾਵਾ (ਹਿਊਮੈਨਟਿਸ) ਨੇ ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ’ਚ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ।

ਜਦ ਕਿ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੀ ਨਾਨ‐ਮੈਡੀਕਲ ਦੀ ਵਿਦਿਆਰਥਣ ਅੰਮਿ੍ਰਤ ਕੌਰ ਨੇ 97% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਿਸ ਨਾਲ ਵਿਦਿਆਰਥੀਆਂ ਨੇ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ ਕੀਤਾ।

ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਹਾ ਕਿ ਸਕੂਲ ਉਕਤ ਦੋਹਾਂ ਵਿਦਿਆਰਥੀਆਂ ਤੋਂ ਇਲਾਵਾ ਮਨਦੀਪ ਸਿੰਘ (ਹਿਊਮੈਨਟਿਸ) ਨੇ 96.6 ਅੰਕਾਂ ਨਾਲ ਦੂਜਾ, ਜਸਕਰਨ ਸਿੰਘ (ਨਾਨ‐ਮੈਡੀਕਲ) ਨੇ 96.4 ਨਾਲ ਤੀਜ਼ਾ, ਦ੍ਰਿਸ਼ਟੀ ਅਤੇ ਕਲਸ਼ਪ੍ਰੀਤ ਕੌਰ (ਕਾਮਰਸ) ਨੇ 96.2 ਅੰਕਾਂ ਨਾਲ ਦੋਹਾਂ ਨੇ ਸਾਂਝੇ ਤੌਰ ’ਤੇ ਚੌਥਾ ਸਥਾਨ ਅਤੇ ਰਿਯਾ (ਨਾਨ ਮੈਡੀਕਲ) ਨੇ 95.8 ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ 234 ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ਦਿੱਤੀ, ਜਿਸ ’ਚ ਸਕੂਲ ਦਾ ਨਤੀਜ਼ਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ 40 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ।

ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੇਨਿਊ ਦਾ 12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 54 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ’ਚ 9 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 17 ਵਿਦਿਆਰਥੀ 80% ਤੋਂ ਵੱਧ, 20 ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ।

ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥਣ ਅੰਮਿ੍ਰਤ ਕੌਰ ਤੋਂ ਇਲਾਵਾ ਹੋਰਨਾਂ ’ਚ ਮੈਡੀਕਲ ਦੇ ਅਰਸ਼ਦੀਪ ਸਿੰਘ ਨੇ 96% ਅੰਕ ਹਾਸਲ ਕਰਕੇ ਦੂਸਰਾ ਸਥਾਨ, ਕਾਮਰਸ ਦੀ ਵਿਦਿਆਰਥਣ ਜਸਨੂਰ ਕੌਰ ਨੇ 95.4% ਹਾਸਲ ਕਰਕੇ ਤੀਸਰਾ ਸਥਾਨ, ਨਵਰੋਜ਼ ਕੌਰ ਸਾਇੰਸ ਦੀ ਵਿਦਿਆਰਥਣ ਅਤੇ ਕਰਮਨਪ੍ਰੀਤ ਸਿੰਘ ਆਰਟਸ ਦੇ ਵਿਦਿਆਰਥੀ ਨੇ 95% ਅੰਕ ਹਾਸਿਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਪ੍ਰਿੰ: ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰ: ਨਿਰਮਲਜੀਤ ਕੌਰ ਨੇ ਸਾਂਝੇ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਸਕੂਲਾਂ ’ਚ ਆਧੁਨਿਕ ਉਪਕਰਨਾਂ ਨਾਲ ਲੈਸ ਲੈਬ ਅਤੇ ਲੈਬਾਰਟਰੀਆਂ ਮੌਜੂਦ ਹਨ, ਜਿਨ੍ਹਾਂ ਦੀ ਯੋਗ ਵਰਤੋਂ ਕਰਕੇ ਵਿਦਿਆਰਥੀ ਵੱਖ ਵੱਖ ਵਿਸ਼ਿਆਂ ’ਚ ਮੁਹਾਰਤ ਹਾਸਲ ਕਰਦੇ ਹਨ। ਇਸ ਦੌਰਾਨ ਸ: ਛੀਨਾ ਨੇ ਉਕਤ ਸਕੂਲਾਂ ਦੇ ਪਿ੍ਰੰਸੀਪਲਜ਼ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸਕੂਲ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਕਤ ਸਕੂਲ ਦੇ ਪ੍ਰਿੰਸੀਪਲਜ਼ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ