Friday, April 26, 2024

Campus Buzz

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 417ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਕੀਰਤਨ ਦਰਬਾਰ

PUNJAB NEWS EXPRESS | September 07, 2021 06:44 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (417ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।

ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ‘ਸਭ ਸਿੱਖਣ ਕੋ ਹੁਕਮ ਹੈ ਗੁਰੂ ਗ੍ਰੰਥ ਮਾਨਿਓ ਗ੍ਰੰਥ, ਧੁਰ ਕੀ ਬਾਣੀ ਆਈ ਤਿਨ ਸਗਲੀ ਚਿੰਤ ਮਿਟਾਈ’ ਅਤੇ ਵਾਹੁ ਵਾਹੁ ਬਾਣੀ ਨਿਰੰਕਾਰ ਹੈ’ ਆਦਿ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ। ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ।

ਇਸ ਮੌਕੇ ਸ: ਛੀਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੀ ਪ੍ਰਥਾ ਮੁਤਾਬਕ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਕੀਰਤਨ ਦਰਬਾਰ ਸਾਹਿਬ ਸਜਾਇਆ ਜਾਂਦਾ ਹੈ ਅਤੇ ਇਸ ’ਚ ਮੈਨੇਜ਼ਮੈਂਟ ਅਧੀਨ ਆਉਂਦੇ ਸਮੂਹ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਜਾਂਦਾ ਹੈ। ਉਨ੍ਹਾਂ ਸਮੂਹ ਜਗਤ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਦੇਹਧਾਰੀ ਗੁਰੂ ਦੀ ਪ੍ਰਥਾ ਨੂੰ ਖ਼ਤਮ ਕਰਦਿਆਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਹੁਕਮ ਦਿੱਤਾ ‘ਸਭੁ ਸਿੱਖਣ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ’, ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੁਹਾਡੇ ਗੁਰੂ ਹਨ ਅਤੇ ਆਪਣੇ ਹਰੇਕ ਕਾਰਜ ਉਨ੍ਹਾਂ ਦਾ ਓਟ ਆਸਰਾ ਲੈ ਕੇ ਸੰਪੰਨ ਕਰੋ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ. ਬੀ. ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ