Thursday, July 10, 2025

Campus Buzz

ਖ਼ਾਲਸਾ ਕਾਲਜ ਵਿਖੇ ਐਨ. ਸੀ. ਸੀ. ਨੇਵੀ ਵਿੰਗ ’ਚ ਐਨਰੋਲਮੈਂਟ ਸੰਪੰਨ

PUNJAB NEWS EXPRESS | September 17, 2021 06:55 PM

ਅੰਮ੍ਰਿਤਸਰ:ਖਾਲਸਾ ਕਾਲਜ ਵਿਖੇ ਅੱਜ ਇੰਡੀਅਨ ਨੇਵੀ ਵਲੋਂ ਐਨ. ਸੀ. ਸੀ. ਵਿੰਗ (ਨੇਵਲ) ’ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਅਤੇ ਸਿਖਲਾਈ ਦਿੱਤੀ ਗਈ। ਇਸ ਮੌਕੇ ਪਿ੍ਰੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ਇਸ ਐਨਰੋਲਮੈਂਟ ਦੀ ਪ੍ਰੀਕ੍ਰਿਆ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਕਾਲਜ ਦੇ ਸਟਾਫ਼ ਨਾਲ ਮਿਲ ਕੇ ਸੰਪੰਨ ਕੀਤੀ ਗਈ। ਇਸ ’ਚ ਗ੍ਰੈਜ਼ੂਏਟ ਕਲਾਸਾਂ ਦੀਆਂ ਵੱਖ‐ਵੱਖ ਸ਼ੇ੍ਰਣੀਆਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਡਾ. ਇਕਬਾਲ ਸਿੰਘ, ਐਸੋਸੀਏਟ ਪ੍ਰੋਫੈਸਰ, ਭੌਤਿਕ ਵਿਗਿਆਨ ਜੋ ਕਿ ਐਸੋਸੀਏਟ ਐਨ. ਸੀ. ਸੀ. ਅਫ਼ਸਰ (ਏ. ਐਨ. ਓ.) ਹਨ, ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਰਤੀ ਫ਼ੌਜ ’ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ’ਚ ਰਹਿਣ ਅਤੇ ਦੇਸ਼ ਸੇਵਾ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਘੋਖ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਤੇ ਸਮਾਜ ਲਈ ਐਨ. ਸੀ. ਸੀ. ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਪ੍ਰੋਗਰਾਮ ਮੌਕੇ ਸੀਨੀਅਰ ਕੈਡਿਟਾਂ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਲਈ ਰੈਂਕ ਨਾਲ ਸਨਮਾਨਿਤ ਵੀ ਕੀਤਾ ਗਿਆ ਜਿਨ੍ਹਾਂ ’ਚ ਉਨ੍ਹਾਂ ਨੇ ਪਿਛਲੇ ਵਿੱਦਿਅਕ ਸਾਲ ’ਚ ਹਿੱਸਾ ਲਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ