Wednesday, December 08, 2021

Campus Buzz

ਖ਼ਾਲਸਾ ਮੈਨੇਜ਼ਮੈਂਟ ਐਲੂਮਨੀ ਐਸੋਸੀਏਸ਼ਨ ਨੇ ਕੈਨੇਡਾ ’ਚ ਟਰੂਡੋਂ ਅਤੇ ਜਗਮੀਤ ਦੀ ਜਿੱਤ ’ਤੇ ਕੀਤਾ ਖੁਸ਼ੀ ਦਾ ਇਜ਼ਹਾਰ

PUNJAB NEWS EXPRESS | September 23, 2021 05:38 PM

ਅੰਮ੍ਰਿਤਸਰ:ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਲਗਾਤਾਰ ਮੁੜ ਤੀਜੀ ਵਾਰ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਕੈਨੇਡਾ ਵਿਖੇ ਲਿਬਰਲ ਪਾਰਟੀ ਦਾ ਕੰਜ਼ਰਵੇਟਿਵ ਪਾਰਟੀ ਦਰਮਿਆਨ ਚੋਣਾਂ ’ਚ ਹੋਏ ਤਕੜੇ ਮੁਕਾਬਲੇ ਉਪਰੰਤ ਸ੍ਰੀ ਟਰੂਡੋ ਇਕ ਵਾਰ ਫ਼ਿਰ ਸੱਤਾ ’ਤੇ ਕਾਬਜ਼ ਹੋਣ ਜਾ ਰਹੇ ਹਨ।

ਉਨ੍ਹਾਂ ਨੇ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ (ਐਨ. ਡੀ. ਪੀ.) ਦੇ ਪ੍ਰਧਾਨ ਸ: ਜਗਮੀਤ ਸਿੰਘ ਨੂੰ ਪਾਰਟੀ ਵਲੋਂ 27 ਸੀਟਾਂ ਜਿੱਤਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੀ ਟਰੂਡੋਂ ਸਰਕਾਰ ਦੇ ਮੁੱਖ ਹਿੱਸਾ ਹੋਣਗੇ। ਟਰੂਡੋ ਜੋ ਕਿ ਸਿੱਖਾਂ ਦੇ ਮਿੱਤਰ ਵਜੋਂ ਜਾਣੇ ਜਾਂਦੇ ਹਨ ਅਤੇ ਕੈਨੇਡੀਅਨ ਧਰਤੀ ’ਤੇ ਘੱਟ ਗਿਣਤੀ ਭਾਈਚਾਰੇ ਦਾ ਸਨਮਾਨ ਕਰਦੇ ਹਨ।ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਟਰੂਡੋਂ ਵਧਾਈ ਦੇ ਪਾਤਰ ਹਨ ਅਤੇ ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਟਰੂਡੋ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਕੈਨੇਡਾ ਇਕ ਹੋਰ ਅਧਿਆਏ ਵਿਕਾਸ ਅਤੇ ਤਰੱਕੀ ਦਾ ਸਿਰਜੇਗਾ। ਉਨ੍ਹਾਂ ਕਿਹਾ ਕਿ ਇਹ ਇਕ ਸਖ਼ਤ ਮੁਕਾਬਲੇ ਸੀ, ਜਿਸ ’ਚ ਟਰੂਡੋ ਇਕ ਵਿਜੇਤਾ ਬਣ ਕੇ ਉਭਰੇ ਹਨ ਅਤੇ ਇਸ ਨਤੀਜ਼ੇ ਤੋਂ ਸਿੱਖ ਭਾਈਚਾਰਾ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਟਰੂਡੋਂ ਨੇ 2015 ’ਚ ਚੋਣਾਂ ਜਿੱਤੀਆਂ ਸਨ, ਜਿਨ੍ਹਾਂ ਨੇ ਆਪਣੇ ਉਦਾਰਵਾਦੀ ਪਿਤਾ ਅਤੇ ਮਰਹੂਮ ਪ੍ਰਿਅਰ ਟਰੂਡੋ ਦੀ ਪ੍ਰਸਿੱਧੀ ਨੂੰ ਅਗਾਂਹ ਵਧਾਇਆ। ਉਨ੍ਹਾਂ ਕਿਹਾ ਕਿ ਟਰੂਡੋ ਦੁਨੀਆ ਦੇ ਕੁਝ ਉਦਾਰਵਾਦੀ ਨੇਤਾਵਾਂ ’ਚੋਂ ਇਕ ਹਨ।

ਇਸ ਮੌਕੇ ਖਾਲਸਾ ਕਾਲਜ ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਕਨਵੀਨਰ ਅਤੇ ਕੌਂਸਲ ਮੈਂਬਰ ਡਾ. ਦਵਿੰਦਰ ਸਿੰਘ ਛੀਨਾ ਨੇ ਉਨ੍ਹਾਂ ਦੀ ਪਾਰਟੀ ਦੇ ਉਮੀਦਾਰ ਸਰੀ ਨਿਊਟਨ ਤੋਂ 3 ਪੰਜਾਬੀ ਮੂਲ ਦੇ ਸੰਸਦ ਮੈਂਬਰ ਜਿੰਨ੍ਹਾਂ ’ਚ ਇਤਿਹਾਸਕ ਖ਼ਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਸ: ਸੁੱਖ ਧਾਲੀਵਾਲ, ਬਰੈਂਮਪਟਨ ਦੇ ਸੰਸਦ ਮੈਂਬਰ ਸੋਨੀਆ ਸਿੱਧੂ (ਜਿਨ੍ਹਾਂ ਦੇ ਪਿਤਾ ਕਾਲਜ ਦੇ ਵਿਦਿਆਰਥੀ ਰਹੇ ਹਨ) ਤੋਂ ਇਲਾਵਾ ਪੰਜਾਬ ਦੇ ਸਰੀ ਸੈਂਟਰਲ ਤੋਂ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਿੱਖ ਦਾ ਮਾਣ ਵਿਦੇਸ਼ ’ਚ ਵਧਾਇਆ ਹੈ।

ਉਨ੍ਹਾਂ ਇਸ ਜਿੱਤ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਕੇ. ਸੀ. ਜੀ. ਏ. ਏ. ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਸ੍ਰੀ ਸੁੱਖ ਧਾਲੀਵਾਲ ਨੇ ਪੰਜ਼ਵੀਂ ਵਾਰ ਸੰਸਦ ਦੀ ਚੋਣ ਜਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਨੇ ਕੈਨੇਡਾ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ।

ਇਸ ਮੌਕੇ ਡਾ. ਛੀਨਾ ਨੇ ਕਿਹਾ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਵਿਸ਼ਵ ਭਰ ’ਚ ਫੈਲ ਗਏ ਹਨ ਅਤੇ ਉਨ੍ਹਾਂ ਨੇ ਵੱਖ-ਵੱਖ ਵਿਸ਼ਿਆਂ ’ਚ ਇਸ ਸੰਸਥਾ ਤੋਂ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਉਚਾਈਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਟਰੂਡੋ ਹਮੇਸ਼ਾਂ ਖ਼ਾਲਸਿਆਂ ਦੀ ਵਿਰਾਸਤ ਅਤੇ ਸੱਭਿਆਚਾਰ ਲਈ ਖੜੇ੍ਹ ਹੁੰਦੇ ਹਨ, ਸਮੂਹ ਭਾਈਚਾਰਾ ਚੋਣ ਨਤੀਜਿਆਂ ਤੋਂ ਖੁਸ਼ ਹੈ। ”ਉਨ੍ਹਾਂ ਕਿਹਾ ਕਿ ਖ਼ਾਲਸਾ ਮੈਨੇਜ਼ਮੈਂਟ ਟਰੂਡੋ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅੰਮ੍ਰਿਤਸਰ ਅਤੇ ਖਾਲਸਾ ਕਾਲਜ ਆਉਣ ਦਾ ਸੱਦਾ ਦੇਵੇਗੀ। ਐਲੂਮਨੀ ਐਸੋਸੀਏਸ਼ਨ ਦੇ ਪੈਟਰਨ ਮੁਖਵਿੰਦਰ ਸਿੰਘ ਛੀਨਾ, ਕਰਤਾਰ ਸਿੰਘ ਪਹਿਲਵਾਨ, ਭੁਪਿੰਦਰ ਸਿੰਘ ਹੌਲੈਂਡ, ਹਰਪ੍ਰੀਤ ਸਿੰਘ ਭੱਟੀ, ਡੀ. ਐਸ. ਰਟੌਲ ਨੇ ਵੀ ਟਰੂਡੋਂ ਅਤੇ ਜਗਮੀਤ ਨੂੰ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਸਾਲ 2018 ’ਚ ਜਦੋਂ ਟਰੂਡੋ ਆਪਣੀ ਕੈਬਨਿਟ ਨਾਲ ਭਾਰਤ ਫ਼ੇਰੀ ’ਤੇ ਇੱਥੇ ਆਏ ਸਨ, ਉਸ ਵੇਲੇ ਸ੍ਰੀ ਸੁੱਖ 2 ਹੋਰ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਅਤੇ ਸੋਨੀਆ ਸਿੱਧੂ ਜਿਨ੍ਹਾਂ ਨੇ ਚੋਣਾਂ ’ਚ ਜਿੱਤ ਹਾਸਲ ਕੀਤੀ ਹੈ, ਨੇ ਕਾਲਜ ਦਾ ਦੌਰਾ ਵੀ ਕੀਤਾ ਸੀ, ਜਿਨ੍ਹਾਂ ਦਾ ਇੱਥੇ ਪੁੱਜਣ ’ਤੇ ਖ਼ਾਲਸਾ ਮੈਨੇਜ਼ਮੈਂਟ, ਹੋਰ ਸਟਾਫ਼ ਤੇ ਵਿਦਿਆਰਥੀਆਂ ਵਲੋਂ ਭਰਵਾ ਸਵਾਗਤ ਕੀਤਾ ਗਿਆ ਸੀ।

Have something to say? Post your comment

Campus Buzz

ਸਿੱਖਿਆ ਸਮਾਜ ਨੂੰ ਬਦਲਣ ਦਾ ਇਕ ਸਾਧਨ ਹੈ : ਉਪ ਕੁਲਪਤੀ ਪ੍ਰੋ : ਅਰਵਿੰਦ

ਖਾਲਸਾ ਕਾਲਜ ਵਿਖੇ 114ਵੀਂ ਕਾਨਵੋਕੇਸ਼ਨ ’ਚ 1700 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ, ਸਰਹਾਲ ਰਾਣੂਆਂ ਵਿਖੇ ਨਵਾਂ ਡਿਗਰੀ ਕਾਲਜ ਅਤੇ ਖਟਕੜ ਕਲਾ ਵਿਖੇ ਬਣੇਗਾ ਇੰਟੈਗਰੇਟਿਡ ਖੇਡ ਸਟੇਡੀਅਮ

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ‐ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

ਖਾਲਸਾ ਸੰਸਥਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਵਿਸ਼ਾਲ ‘ਨਗਰ ਕੀਰਤਨ’

ਪੰਜਾਬ ਐਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼

ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਕਾਲਜ ਸੋਧ ਬਿੱਲ ’ਤੇ ਜਤਾਇਆ ਤਿੱਖਾ ਵਿਰੋਧ

2 ਰੋਜ਼ਾ ‘6ਵਾਂ ਖ਼ਾਲਸਾ ਕਾਲਜ ਯੂਥ ਫੈਸਟੀਵਲ–2021’ ਯਾਦਗਾਰੀ ਹੋ ਨਿੱਬੜਿਆ

ਵੋਟਰ ਸਾਖਰਤਾ, ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰਾਂ ਦੇ ਕੋਵਿਡ ਤੋਂ ਬਚਾਓ ਲਈ ਜਾਗਰੂਕਤਾ ਲਈ ਤੁਰੀ ਜ਼ਿਲ੍ਹਾ ਸਵੀਪ ਟੀਮ

ਏਡਿਡ-ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਉੱਚ ਸਿੱਖਿਆ ’ਤੇ ਸੂਬਾ ਸਰਕਾਰ ਵਲੋਂ ਲਾਈ ਜਾ ਰਹੀ ਢਾਹ ’ਤੇ ਜਤਾਈ ਚਿੰਤਾ