Saturday, April 27, 2024

Campus Buzz

ਯੂਥ ਹੋਸਟਲ 'ਚ ਮੈਨੇਜਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

PUNJAB NEWS EXPRESS | October 28, 2021 05:04 PM

ਪਟਿਆਲਾ:ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਪਟਿਆਲਾ ਲੈਫ਼ ਕਰਨਲ ਐਮ.ਐਸ. ਰੰਧਾਵਾ ਨੇ ਦੱਸਿਆ ਕਿ ਯੂਥ ਹੋਸਟਲ, ਪਟਿਆਲਾ ਵਿਖੇ ਇੱਕ ਮੈਨੇਜਰ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਲਈ ਠੇਕੇ ਦੇ ਆਧਾਰ ਤੇ ਭਰੀ ਜਾਣ ਵਾਲੀ ਇਸ ਅਸਾਮਲ ਲਈ ਉੱਕਾ ਪੁੱਕਾ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੱਝਵਾਂ ਮਾਣ ਭੱਤਾ ਦਿੱਤਾ ਜਾਵੇਗਾ।
ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਉਮੀਦਵਾਰ ਦੀ ਉਮਰ ਸਿਲੈੱਕਸ਼ਨ ਸਾਲ ਦੀ ਮਿਤੀ 01 ਅਪ੍ਰੈਲ ਤੋਂ 35 ਤੋਂ 62 ਸਾਲ ਤੱਕ ਹੋਵੇ। ਉਮੀਦਵਾਰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਹੋਟਲ ਮੈਨੇਜਮੈਂਟ/ਯੂਥ ਡਿਵੈਲਪਮੈਂਟ/ਐੱਮ.ਬੀ.ਏ./ਐੱਲ.ਐੱਸ.ਡਬਲਿਊ./ਐੱਮ.ਐੱਸ..ਡਬਲਿਊ. ਅਤੇ ਅੰਗਰੇਜ਼ੀ, ਹਿੰਦੀ ਅਤੇ ਲੋਕਲ ਭਾਸ਼ਾ ਬੋਲਣ ਤੇ ਸਮਝਣ ਵਿਚ ਮੁਹਾਰਤ ਰੱਖਦਾ ਹੋਵੇ। ਇਸ ਲਈ ਘੱਟ ਤੋਂ ਘੱਟ ਤਿੰਨ ਸਾਲ ਦਾ ਤਜਰਬਾ ਕਿਸੇ ਵੀ ਹੋਸਟਲ/ਹੋਟਲ ਇੰਡਸਟਰੀ ਜਾਂ ਬੋਰਡਿੰਗ ਸਕੂਲ/ਗੈੱਸਟ ਹਾਊਸ ਜਾਂ ਡਿਫੈਂਸ ਫੋਰਸ ਆਫ਼ੀਸਰਜ਼ ਰੈਂਕ ਮੇਜਰ/ਲੈਫ.ਕਰਨਲ/ਕਰਨਲ ਜਾਂ ਇਸ ਦੇ ਬਰਾਬਰ ਆਰਮੀ/ਨੇਵੀ/ਏਅਰ ਫੋਰਸ ਤੋਂ ਰਿਟਾਇਰਡ ਜਾਂ ਰਿਟਾਇਰਡ ਸੈਂਟਰ/ਸਟੇਟ ਸਰਕਾਰੀ ਅਫ਼ਸਰ ਜਿਸ ਨੂੰ ਯੂਥ ਐਕਟੀਵਿਟੀਜ਼ ਵਿਚ ਕੰਮ ਦਾ ਤਜਰਬਾ ਹੋਵੇ।
ਇਸ ਅਸਾਮੀ ਵਿੱਚ ਲੋਕਲ ਉਮੀਦਵਾਰ ਨੂੰ ਪਹਿਲ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੀ ਪ੍ਰਤੀ ਬੇਨਤੀ ਮਿਤੀ 10 ਨਵੰਬਰ, 2021 ਸ਼ਾਮ 4 ਵਜੇ ਤੱਕ ਇਸ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫ਼ੋਨ ਨੰ: 0175-2361188 ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09 ਤੋਂ 05 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ