Thursday, April 25, 2024

Campus Buzz

ਏਡਿਡ-ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਉੱਚ ਸਿੱਖਿਆ ’ਤੇ ਸੂਬਾ ਸਰਕਾਰ ਵਲੋਂ ਲਾਈ ਜਾ ਰਹੀ ਢਾਹ ’ਤੇ ਜਤਾਈ ਚਿੰਤਾ

PUNJAB NEWS EXPRESS | November 12, 2021 06:56 PM

ਲੁਧਿਆਣਾ/ਅੰਮ੍ਰਿਤਸਰ:ਸੂਬੇ ਭਰ ’ਚ ਉਚੇਰੀ ਸਿੱਖਿਆ ਨੂੰ ਸਰਕਾਰ ਵਲੋਂ ਲਗਾਈ ਜਾ ਰਹੀ ਢਾਹ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਨਾਨ‐ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲੰਬੇ ਸੰਘਰਸ਼ ਲਈ ਲਾਮਬੱਧ ਹੋਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਡੀ. ਪੀ. ਆਈ. ਅਤੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ 142 ਸਹਾਇਤਾ ਪ੍ਰਾਪਤ ਕਾਲਜਾਂ ਦੀ ਖੁਦਮੁਖਤਿਆਰੀ ਨੂੰ ਖ਼ਤਮ ਕਰਨ ਲਈ ਲਏ ਜਾ ਰਹੇ ਨਿੰਦਨਯੋਗ ਫੈਸਲਿਆਂ ਦੀ ਸਖ਼ਤ ਸ਼ਬਦਾਂ ’ਚ ਆਲੋਚਨਾ ਕੀਤੀ।
ਸਥਾਨਕ ਡੀ. ਡੀ. ਜੈਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਵਿਖੇ ਫੈਡਰੇਸ਼ਨ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਬਕਾਇਆ ਗ੍ਰਾਂਟਾਂ ਨੂੰ ਇਕ ਕਿਸ਼ਤ ’ਚ ਤੁਰੰਤ ਜਾਰੀ ਕਰਨ ਅਤੇ 95 ਫੀਸਦੀ ਗ੍ਰਾਂਟ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਾਲਜਾਂ ’ਚ ਅਧਿਆਪਕਾਂ ਦੀ ਨਿਯੁਕਤੀ ਕਰਦੇ ਸਮੇਂ ਸਹਾਇਤਾ ਸਕੀਮ ਸਬੰਧੀ ਵੀ ਮੁੱਦਾ ਉਜਾਗਰ ਕੀਤਾ ਗਿਆ।
ਸ: ਛੀਨਾ ਨੇ ਕਿਹਾ ਕਿ ਕਾਲਜ ਵਿੱਤੀ ਸੰਕਟ ’ਚ ਹਨ ਅਤੇ ਅਨੁਸੂਚਿਤ ਜਾਤੀਆਂ ਦੇ ਬਕਾਇਆ ਗ੍ਰਾਂਟਾਂ ਨੂੰ ਜਾਰੀ ਨਾ ਕਰਨ ਨਾਲ ਹੋਰ ਗੰਭੀਰ ਸਮੱਸਿਆਵਾਂ ਪੈਦਾ ਹੋ ਗਈਆਂ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਸਰਕਾਰ ਕਾਲਜਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੈਸਾ ਜਾਰੀ ਨਹੀਂ ਕਰ ਰਹੀ, ਜਿਸ ਨਾਲ ਪਛੜੇ ਵਰਗ ਦੇ ਵਿਦਿਆਰਥੀਆਂ ਨਾਲ ਸਰਕਾਰ ਖਿਲਵਾੜ ਕਰ ਰਹੀ ਹੈ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਸਰਕਾਰ ਨੂੰ ਪ੍ਰਬੰਧਕੀ ਕਮੇਟੀਆਂ ’ਚ ਪ੍ਰਤੀਨਿਧੀ ਨਾਮਜ਼ਦ ਕਰਨ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਜੋ ਕਿ ਕਾਲਜਾਂ ਦੇ ਕੰਮਕਾਜ ’ਚ ਸਿੱਧਾ ਦਖਲ ਹੈ।
ਇਸ ਮੌਕੇ ਬਕਾਇਆ ਡੀ. ਪੀ. ਆਈ. ਗ੍ਰਾਂਟਾਂ, ਅਧਿਆਪਕਾਂ ਦੀ ਨਿਯੁਕਤੀ ਲਈ 75% ਦੀ ਬਜਾਏ 95% ਗ੍ਰਾਂਟ-ਇਨ-ਏਡ ਸਕੀਮਾਂ ਨੂੰ ਲਾਗੂ ਕਰਨਾ, ਖਾਲੀ ਅਸਾਮੀਆਂ ਨੂੰ ਭਰਨਾ, ਰਾਖਵਾਂਕਰਨ ਨੀਤੀ ਨੂੰ ਰੱਦ ਕਰਨਾ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕੰਮਕਾਜ ’ਚ ਸਪੱਸ਼ਟ ਅੰਤਰ ਰੱਦ ਕਰਨਾ, ਰੋਡ ਟੈਕਸ ਮੁਆਫ ਕਰਨਾ ਸ਼ਾਮਿਲ ਹਨ। ਇਸ ਮੌਕੇ ਕਾਲਜਾਂ ਦੀ ਮਲਕੀਅਤ ਵਾਲੇ ਵਾਹਨਾਂ ਅਤੇ ਰਾਜ ਦੀਆਂ ਯੂਨੀਵਰਸਿਟੀਆਂ ਦੇ ਬਿਹਤਰ ਤਾਲਮੇਲ ਬਾਰੇ ਵੀ ਵਿਸਥਾਰ ’ਚ ਚਰਚਾ ਕੀਤੀ ਗਈ।

ਉਕਤ ਬਾਡੀ ਦੀ ਹਾਲ ਹੀ ’ਚ ਚੰਡੀਗੜ੍ਹ ’ਚ ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਹੋਈ ਮੀਟਿੰਗ ’ਚ ਵੀ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਸੀ ਅਤੇ ਫੈਡਰੇਸ਼ਨ ਜਲਦੀ ਹੀ ਇਕ ਵਫ਼ਦ ਨੂੰ ਸਕੱਤਰ ਉਚੇਰੀ ਸਿੱਖਿਆ ਕੋਲ ਉਕਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੈ ਕੇ ਜਾਵੇਗੀ। ਮੀਟਿੰਗ ’ਚ ਹਾਜ਼ਰ ਸਖਸ਼ੀਅਤਾਂ ਨੇ ਕਾਲਜਾਂ ਦੇ ਹੱਕਾਂ ਦੀ ਲੜਾਈ ਅਤੇ ਉੱਚ ਵਿਦਿਅਕ ਅਦਾਰਿਆਂ ਨੂੰ ਬਚਾਉਣ ਲਈ ਸੂਬੇ ’ਚ ਇਕ ਵੱਡੇ ਅੰਦੋਲਨ ਦੀ ਅਗਵਾਈ ਕਰਨ ਦਾ ਫੈਸਲਾ ਵੀ ਕੀਤਾ।
ਸ: ਛੀਨਾ ਨੇ ਕਿਹਾ ਖੇਤਰ ਦੇ ਸਮੂਹ ਕਾਲਜਾਂ ਦੀ ਸਰਵਉੱਚ ਪ੍ਰਤੀਨਿਧ ਸੰਸਥਾ ਹੈ ਅਤੇ ਅਸੀਂ ਆਉਣ ਵਾਲੇ ਦਿਨਾਂ ’ਚ ਪ੍ਰਿੰਸੀਪਲਾਂ ਅਤੇ ਅਧਿਆਪਕ ਐਸੋਸੀਏਸ਼ਨਾਂ ਨਾਲ ਸਾਂਝੇ ਮੰਚਾਂ ’ਤੇ ਆਪਣੇ ਹੱਕਾਂ ਲਈ ਦਬਾਅ ਪਾਉਣ ਲਈ ਇਕਜੁਟ ਹੋਵੇਗਾ। ਮੀਟਿੰਗ ’ਚ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਜਨਰਲ ਸਕੱਤਰ ਐਸ. ਐਮ. ਸ਼ਰਮਾ, ਮੀਤ ਪ੍ਰਧਾਨ ਸੁਦਰਸ਼ਨ ਕੁਮਾਰ ਮੋਦੀ, ਸਕੱਤਰ ਅਗਨੀਸ਼ ਢਿੱਲੋਂ, ਵਿੱਤ ਸਕੱਤਰ ਰਾਕੇਸ਼ ਕੁਮਾਰ ਧੀਰ, ਸਲਾਹਕਾਰ ਰਵਿੰਦਰ ਜੋਸ਼ੀ, ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰਸੀਪਲ ਡਾ. ਮਹਾਜਨ, ਪ੍ਰਿੰਸੀਪਲ ਐਮ. ਪੀ. ਸਿੰਘ, ਪੀ. ਪੀ. ਐਸ. ਪਾਂਗਲੀ ਅਤੇ ਸ੍ਰੀ ਮਹੇਸ਼ਵਰੀ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ